Panthak News: ‘ਸਤੰਬਰ ’ਚ ਤਿੰਨ ਵੱਡੀਆਂ ਸ਼ਤਾਬਦੀਆਂ ਮਨਾਈਆਂ ਜਾਣਗੀਆਂ’
Published : Jun 19, 2024, 8:22 am IST
Updated : Jun 19, 2024, 8:22 am IST
SHARE ARTICLE
SGPC Meeting
SGPC Meeting

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਚ ਅੰਮ੍ਰਿਤਧਾਰੀ ਲੜਕੀਆਂ ਦੀਆਂ ਸੀਟਾਂ 100 ਤੋਂ ਵਧਾ ਕੇ 150 ਕੀਤੀਆਂ

Panthak News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਦੇ ਨਾਲ-ਨਾਲ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ 450 ਸਾਲਾ ਸ਼ਤਾਬਦੀਆਂ ਸਬੰਧੀ ਲੋਗੋ ਅਤੇ ਹੋਰ ਸਮੱਗਰੀ ਵੀ ਜਾਰੀ ਕੀਤੀ ਗਈ।

ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਿਆ ਕਿ ਸਤੰਬਰ ਮਹੀਨੇ ਦੋ ਸ਼ਤਾਬਦੀਆਂ ਵੱਡੇ ਪੱਧਰ ’ਤੇ ਮਨਾਈਆਂ ਜਾਣੀਆਂ ਹਨ ਜਿਸ ਦੀਆਂ ਤਿਆਰੀ ਲਗਭਗ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਤਾਬਦੀਆਂ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥਿਆਂ ਵਲੋਂ ਪਿੰਡ-ਪਿੰਡ ਤਕ ਪਹੁੰਚ ਕਰ ਕੇ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ ਅਤੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਦੇ ਸਹਿਯੋਗ ਨਾਲ ਹਲਕਾ ਪੱਧਰ ’ਤੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ। ਇਕੱਤਰਤਾ ’ਚ ਲਏ ਇਕ ਹੋਰ ਫ਼ੈਸਲੇ ਬਾਰੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਦਸਿਆ ਕਿ ਧਰਮ ਪ੍ਰਚਾਰ ਕਮੇਟੀ ਵਲੋਂ ਅੰਮ੍ਰਿਤਧਾਰੀ ਸਿੱਖ ਬੱਚੀਆਂ ਨੂੰ ਮੁਫ਼ਤ ਵਿਦਿਆ ਦੇਣ ਦਾ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਵਿਖੇ ਗੁਰਸਿੱਖ ਬੱਚੀਆਂ ਨੂੰ ਪੜ੍ਹਾਈ ਕਰਵਾਈ ਜਾ ਰਹੀ ਹੈ।

ਇਸ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਚ 100 ਬੱਚੀਆਂ ਸਿਖਿਆ ਪ੍ਰਾਪਤ ਕਰ ਰਹੀਆਂ ਹਨ ਜਿਸ ਦਾ ਵਿਸਥਾਰ ਕਰਦੇ ਇਹ ਸੀਟਾਂ 150 ਕਰਨ ਨੂੰ ਪ੍ਰਵਾਨਗੀ ਦਿਤੀ ਗਈ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਸਿਆ ਕਿ ਬੀਤੇ ਦਿਨੀਂ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਪੀਲੀਭੀਤ ਵਿਖੇ ਗ੍ਰੰਥੀ ਸਿੰਘ ਦੀ ਬੇਟੀ ਨਾਲ ਵਾਪਰੀ ਘਟਨਾ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਸ. ਤੇਜਿੰਦਰਪਾਲ ਸਿੰਘ ਲਾਡਵਾ ਨੂੰ ਭੇਜਿਆ ਗਿਆ ਸੀ, ਜਿਨ੍ਹਾਂ ਨੇ ਪੀੜਤ ਪ੍ਰਵਾਰ ਨਾਲ ਮੁਲਾਕਾਤ ਕਰ ਕੇ ਸ਼੍ਰੋਮਣੀ ਕਮੇਟੀ ਵਲੋਂ ਹਰ ਮਦਦ ਦਾ ਭਰੋਸਾ ਦਿਵਾਇਆ। ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਨੇ ਪ੍ਰਸ਼ਾਸਨ ਨਾਲ ਵੀ ਸੰਪਰਕ ਕਰ ਕੇ ਦੋਸ਼ੀਆਂ ਵਿਰੁਧ ਬਣਦੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਫ਼ਸੋਸ ਹੈ ਕਿ ਇਸ ਮੰਦਭਾਗੀ ਘਟਨਾ ਦੇ ਦੋਸ਼ੀਆਂ ਵਿਚੋਂ ਦੋ ਵਿਅਕਤੀ ਸੱਤਾਧਾਰੀ ਪਾਰਟੀ ਨਾਲ ਸਬੰਧ ਰਖਦੇ ਹਨ, ਜਿਨ੍ਹਾਂ ਨੂੰ ਪ੍ਰਸ਼ਾਸਨ ਵਲੋਂ ਗਿ੍ਰਫ਼ਤਾਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੇ ਸਾਰੇ ਦੋਸ਼ੀ ਤੁਰਤ ਗਿ੍ਰਫ਼ਤਾਰ ਕੀਤੇ ਜਾਣ ਅਤੇ ਪੀੜਤ ਪ੍ਰਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਇਕੱਤਰਤਾ ’ਚ ਧਰਮ ਪ੍ਰਚਾਰ ਕਮੇਟੀ ਨਾਲ ਸਬੰਧਤ ਹੋਰ ਮਾਮਲਿਆਂ ਨੂੰ ਪ੍ਰਵਾਨਗੀ ਦਿਤੀ ਗਈ।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement