Harjinder Singh Dhami: ਈਰਾਨ ਦੇ ਗੁਰੂਘਰਾਂ ’ਚੋਂ ਸੁਰੱਖਿਅਤ ਥਾਵਾਂ ’ਤੇ ਭੇਜੇ ਜਾਣ ਪਾਵਨ ਸਰੂਪ- ਧਾਮੀ
Published : Jun 19, 2025, 1:42 pm IST
Updated : Jun 19, 2025, 1:42 pm IST
SHARE ARTICLE
Harjinder Singh Dhami
Harjinder Singh Dhami

ਧਾਮੀ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ

Harjinder Singh Dhami: ਇਸ ਵੇਲੇ ਈਰਾਨ ਇਜ਼ਰਾਈਲ ਯੁੱਧ ਪੂਰੇ ਸਿਖਰ ਉੱਤੇ ਹੈ ਦੋਵੇਂ ਦੇਸ਼ ਇੱਕ ਦੂਜੇ ਉੱਤੇ ਭਾਰੀ ਭਰਕਮ ਹਥਿਆਰਾਂ ਨਾਲ ਹਮਲੇ ਕਰ ਰਹੇ ਹਨ। ਅੱਜ ਸਵੇਰੇ ਸਵੇਰੇ ਖ਼ਬਰ ਆਈ ਕਿ ਇਜ਼ਰਾਈਲ ਨੇ ਈਰਾਨ ਦੇ ਅਰਾਕ ਹੈਵੀ ਵਾਟਰ ਰਿਐਕਟਰ ਉੱਤੇ ਹਮਲਾ ਕਰ ਦਿੱਤਾ। ਜਿਸ ਦਾ ਅਰਥ ਇਹ ਸਮਝਿਆ ਗਿਆ ਕਿ ਹੁਣ ਇਜ਼ਰਾਈਲ ਈਰਾਨ ਦੇ ਦੂਰ ਦੁਰਾਡੇ ਇਲਾਕਿਆਂ ਉੱਤੇ ਵੀ ਹਮਲੇ ਕਰਨ ਲੱਗ ਪਿਆ।

ਇਸੇ ਚਿੰਤਾਂ ਕਾਰਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਈਰਾਨ ਵਿਚ ਕਈ ਗੁਰਦੁਆਰਾ ਸਾਹਿਬਾਨ ਮੌਜੂਦ ਹਨ। ਜਿਨ੍ਹਾਂ ਨੂੰ ਇਸ ਯੁੱਧ ਦੌਰਾਨ ਨੁਕਸਾਨ ਵੀ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਗੁਰਦੁਆਰਾ ਸਾਹਿਬਾਨ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਉਣ ਲਈ ਕੋਈ ਕਦਮ ਚੁੱਕੇ। ਉਨ੍ਹਾਂ ਨਾਲ ਹੀ ਉੱਥੇ ਵਸਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਰਾਜਦੂਤਾਂ ਨਾਲ ਸੰਪਰਕ ਕਰਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement