
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫ਼ਗ਼ਾਨਿਸਤਾਨ ਵਿਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਹਰ ਸੰਭਵ ਕਦਮ ਚੁੱਕੇ ਜਾਣ ਲਈ ...
ਚੰਡੀਗੜ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫ਼ਗ਼ਾਨਿਸਤਾਨ ਵਿਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਹਰ ਸੰਭਵ ਕਦਮ ਚੁੱਕੇ ਜਾਣ ਲਈ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ। ਹਾਲ ਹੀ ਵਿਚ ਕਾਬੁਲ ਵਿਖੇ ਹੋਏ ਬੰਬ ਧਮਾਕੇ ਅਤੇ ਇਸ ਤੋਂ ਪਹਿਲਾਂ ਅਫ਼ਗ਼ਾਨਿਸਤਾਨ ਵਿਚ ਸਿੱਖਾਂ 'ਤੇ ਹੋਏ ਅਤਿਵਾਦੀ ਹਮਲਿਆਂ ਦੇ ਸਬੰਧ ਵਿਚ ਕੈਪਟਨ ਨੇ ਚਿੰਤਾ ਪ੍ਰਕਟ ਕੀਤੀ ਹੈ
Captain Amarinder Singh
ਜਿਨ੍ਹਾਂ ਵਿਚ ਕਈ ਸਿੱਖ ਪਰਵਾਰ ਪ੍ਰਭਾਵਤ ਹੋਏ ਸਨ। ਮੁੱਖ ਮੰਤਰੀ ਨੇ ਅਪਣੇ ਪੱਤਰ ਵਿਚ ਕਿਹਾ ਹੈ ਕਿ ਹਿੰਸਾ ਪ੍ਰਭਾਵਤ ਅਫ਼ਗ਼ਾਨਿਸਤਾਨ ਦੇ ਸਿੱਖ ਪਰਵਾਰਾਂ ਦੀ ਸੁਰੱਖਿਆ, ਰਾਹਤ ਅਤੇ ਮੁੜ ਵਸੇਬੇ ਦੇ ਉਦੇਸ਼ ਨਾਲ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਦੇ ਪੱਧਰ 'ਤੇ ਕਦਮ ਚੁੱਕੇ ਜਾਣ ਦੀ ਜ਼ਰੂਰਤ ਹੈ ਤਾਕਿ ਉਨ੍ਹਾਂ ਲਈ ਨਿਆਂ ਯਕੀਨੀ ਬਣਾਇਆ ਜਾ ਸਕੇ।