
ਵਿਸ਼ੇਸ਼ ਤਿਆਰ ਕੀਤੀ ਜਾ ਰਹੀ ਸੋਨੇ ਦੀ ਪਾਲਕੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੁਸ਼ੋਭਿਤ ਕੀਤੀ ਜਾਵੇਗੀ।
ਅੰਮ੍ਰਿਤਸਰ : ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਜਨਰਲ ਸਕੱਤਰ ਹਰਵਿੰਦਰ ਸਿੰਘ ਸਰਨਾ ਨੇ ਪਾਕਿਸਤਾਨ ਫੇਰੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ 28 ਅਕਤੂਬਰ ਨੂੰ ਦਿੱਲੀ ਤੋਂ ਨਗਰ ਕੀਰਤਨ ਸਜਾਇਆ ਜਾ ਜਾਵੇਗਾ। ਇਹ ਨਗਰ ਕੀਰਤਨ 28 ਅਕਤੂਬਰ ਨੂੰ ਦਿੱਲੀ ਦੇ ਗੁਰਦਵਾਰਾ ਨਾਨਕ ਪਿਆਉ ਤੋਂ ਆਰੰਭ ਹੋ ਕੇ 31 ਅਕਤੂਬਰ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਜਾਵੇਗਾ। ਵਿਸ਼ੇਸ਼ ਤਿਆਰ ਕੀਤੀ ਜਾ ਰਹੀ ਸੋਨੇ ਦੀ ਪਾਲਕੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੁਸ਼ੋਭਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਖੇ ਨਵੇਂ ਚੇਅਰਮੈਨ ਆਮਿਰ ਅਹਿਮਦ ਅਤੇ ਹੋਰਨਾਂ ਨਾਲ ਮੁਲਾਕਾਤ ਕੀਤੀ ਹੈ।
Paramjeet Singh Sarna
ਉਨ੍ਹਾਂ ਕਿਹਾ ਕਿ ਨਗਰ ਕੀਰਤਨ 31 ਅਕਤੂਬਰ ਨੂੰ ਵਾਹਗਾ ਸਰਹੱਦ ਰਸਤਿਉਂ ਗੁਰਦਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚੇਗਾ। ਨਗਰ ਕੀਰਤਨ ਗੁਦੁਆਰਾ ਨਾਨਕ ਪਿਆਉ ਤੋਂ ਰਵਾਨਾ ਹੋਵੇਗਾ, ਅਰੰਭਤਾ ਮੌਕੇ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਵੀ ਸ਼ਮੂਲੀਅਤ ਕਰਨਗੇ। ਪ੍ਰਨੀਤ ਕੌਰ ਵਾਹਗਾ ਸਰਹੱਦ ਤੋਂ ਨਗਰ ਕੀਰਤਨ ਨਾਲ ਸ਼ਾਮਲ ਹੋ ਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤਕ ਜਾਣਗੇ। ਇਸ ਨਗਰ ਕੀਰਤਨ ਦੇ ਸਵਾਗਤ ਲਈ ਪਾਕਿਸਤਾਨ ਦੇ ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਵੀ ਸੱਦਾ ਪੱਤਰ ਦਿਤਾ ਜਾਵੇਗਾ।
Harvinder Singh Sarna
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਸੱਦਾ ਪੱਤਰ ਭੇਜ ਦਿਤਾ ਗਿਆ ਹੈ ਅਤੇ ਨਿਜੀ ਤੌਰ 'ਤੇ ਵੀ ਉਨ੍ਹਾਂ ਨਾਲ ਮੁਲਾਕਾਤ ਕਰ ਕੇ ਨਗਰ ਕੀਰਤਨ ਸਬੰਧੀ ਸੱਦਾ ਪੱਤਰ ਦੇਣਗੇ। ਉਨ੍ਹਾਂ ਕਿਹਾ ਕਿ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਸੰਗਤਾਂ ਦਾ ਜਥਾ 1500 ਤੋਂ ਵੀ ਵਧੇਰੇ ਹੋਵੇਗਾ, ਜਿਸ ਸਬੰਧੀ ਪਾਕਿਸਤਾਨ ਸਰਕਾਰ ਨਾਲ ਗੱਲ ਕੀਤੀ ਗਈ ਹੈ ਤਾਂ ਪਾਕਿ ਸਰਕਾਰ ਨੇ ਕਿਹਾ ਹੈ ਕਿ ਵੀਜ਼ਿਆਂ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਵੇਗੀ। ਇਸ ਮੌਕੇ ਗੁਰਪ੍ਰੀਤ ਸਿੰਘ ਕਲਕੱਤਾ, ਮਨਿੰਦਰ ਸਿੰਘ ਧੁੰਨਾ, ਹਰਚਰਨ ਸਿੰਘ ਆਦਿ ਵੀ ਮੌਜੂਦ ਸਨ।