
ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤਕ ਸਜਾਇਆ ਜਾਵੇਗਾ ਨਗਰ ਕੀਰਤਨ
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਫੁੱਲਾਂ ਦੀ ਸਜਾਵਟ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀ ਹੈ। ਫੁੱਲਾਂ ਦੀ ਸੇਵਾ ਗੁਰੂ ਘਰ ਦੇ ਸ਼ਰਧਾਲੂ ਕੇ. ਕੇ. ਸ਼ਰਮਾ ਵਲੋਂ ਕਰਵਾਈ ਗਈ ਹੈ, ਜਿਨ੍ਹਾਂ ਦਾ ਸਹਿਯੋਗ ਸ. ਸੁਰਿੰਦਰਪਾਲ ਸਿੰਘ ਅਤੇ ਸੰਗਤਾਂ ਕਰ ਰਹੀਆਂ ਹਨ।
Darbar Sahib
ਦਸਣਯੋਗ ਹੈ ਕਿ ਬੀਤੇ ਕੁੱਝ ਸਾਲਾਂ ਤੋਂ ਗੁਰੂ ਘਰ ਦੇ ਸ਼ਰਧਾਲੂਆਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦੇਸੀ ਅਤੇ ਵਿਦੇਸ਼ੀ ਫੁੱਲਾਂ ਨਾਲ ਸਜਾਵਟ ਕੀਤੀ ਜਾਂਦੀ ਹੈ। ਇਸ ਵਾਰ ਕਲਕੱਤਾ, ਬੰਗਲੌਰ, ਪੂਨਾ ਅਤੇ ਕੇਰਲਾ ਆਦਿ ਥਾਵਾਂ ਤੋਂ ਮੰਗਵਾਏ ਗਏ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ।
Darbar Sahib
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦਸਿਆ ਕਿ ਕਰੀਬ 25 ਤੋਂ 30 ਟਨ ਫੁੱਲ ਸਜਾਵਟ ਲਈ ਵਰਤੇ ਗਏ ਹਨ। ਉਨ੍ਹਾਂ ਦਸਿਆ ਕਿ ਸਜਾਵਟ ਲਈ 80 ਦੇ ਕਰੀਬ ਕਾਰੀਗਰ ਯੂ. ਪੀ. ਅਤੇ ਕਲਕੱਤਾ ਆਦਿ ਥਾਵਾਂ ਤੋਂ ਪੁੱਜੇ ਹਨ। ਕਰੀਬ 40 ਤੋਂ 45 ਕਿਸਮ ਦੇ ਫੁੱਲਾਂ ਦੀ ਵਰਤੋਂ ਕੀਤੀ ਗਈ ਹੈ।
Darbar Sahib
ਇਨ੍ਹਾਂ ਫੁੱਲਾਂ ਵਿਚ ਗੁਲਾਬ, ਕਾਰਮਿਸਨ, ਲਿੱਲੀ, ਮੇਰੀਗੋਲਡ, ਰਜਨੀਗੰਧਾ, ਜੈਸਮੀਨ, ਗੁਲਦਾਵਰੀ, ਜਰਵੀਰਾ ਆਦਿ ਵਿਸ਼ੇਸ਼ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤਕ 19 ਅਗਸਤ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ
Darbar Sahib
ਜਿਸ ਵਿਚ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਇਸ ਵਾਰ ਨਗਰ ਕੀਰਤਨ ਸਮੇਂ ਜ਼ਿਆਦਾ ਸੰਗਤੀ ਇਕੱਠ ਸੰਭਵ ਨਹੀਂ ਹੈ, ਇਸ ਲਈ ਸਮਾਗਮਾਂ ਦਾ ਸਿੱਧਾ ਪ੍ਰਸਾਰਣ ਟੀ.ਵੀ. ਚੈਨਲ ਤੋਂ ਕੀਤਾ ਜਾਵੇਗਾ, ਤਾਂ ਜੋ ਸੰਗਤਾਂ ਘਰਾਂ ਵਿਚ ਬੈਠ ਕੇ ਗੁਰਪੁਰਬ ਸਮੇਂ ਗੁਰਬਾਣੀ ਕੀਰਤਨ ਦਾ ਅਨੰਦ ਮਾਣ ਸਕਣ।
Darbar Sahib
Darbar Sahib
Darbar Sahib
Darbar Sahib
Darbar Sahib
Darbar Sahib
Darbar Sahib
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।