
ਕਿਹਾ, ਵਿਰੋਧੀ ਅਨਸਰਾਂ ਵਲੋਂ ਗੁਰੂ ਸਾਹਿਬ ਜੀ ਦੀ ਬੇਅਦਬੀ ਕਰਨਾ ਹਿਰਦੇਵੇਧਕ ਕਾਰਨਾਮਾ
ਨਵੀਂ ਦਿੱਲੀ (ਸੁਖਰਾਜ ਸਿੰਘ): ਪੰਜਾਬ ਦੇ ਜਿਲ੍ਹਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਤੇ ਜੱਲ੍ਹਾ ਪਿੰਡ ਵਿਖੇ ਇਕ ਗੁਰੂ ਘਰ ਦੇ ਦੋਖ਼ੀ ਵੱਲੋਂ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅੰਗਾਂ ਦੀ ਭਾਰੀ ਬੇਅਦਬੀ ਕਰਨ ਦੀ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਲੇਖੂ ਨਗਰ ਦੇ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਸ. ਸ਼ੈਲਿੰਦਰ ਸਿੰਘ ਸ਼ੰਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਤੇ ਨਿਖ਼ੇਦੀ ਕੀਤੀ ਹੈ।
Sikh
ਉਨ੍ਹਾਂ ਨੇ ਕਿਹਾ ਕਿ ਆਏ ਦਿਨ ਪੰਜਾਬ ਵਿੱਚ ਕਿਤੇ ਨਾ ਕਿਤੇ ਧਰਮ ਵਿਰੋਧੀ ਅਨਸਰਾਂ ਵੱਲੋਂ ਪਤਾ ਨੀ ਕਿਹੜੀਆਂ ਤਕਤਾਂ ਦੀ ਸਹਿ ਤੇ ਗੁਰੂ ਸਾਹਿਬ ਜੀ ਦੀ ਬੇਅਦਬੀ ਕਰਨ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਦੁੱਖਦਾਇਕ ਹੈ। ਸ. ਸ਼ੈਲਿੰਦਰ ਸਿੰਘ ਸ਼ੰਮੀ ਨੇ ਕਿਹਾ ਕਿ ਬੇਸ਼ੱਕ ਇਨ੍ਹਾਂ ਬੇਅਦਬੀਆਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਲੋਕਾਂ ਨੇ ਮੌਕੇ ਤੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਸੀ ਪਰ ਇਹੋ ਜਿਹੇ ਸ਼ਾਰਰਤੀ ਅਨਸਰਾਂ ਨੇ ਜੋ ਹਿਰਦੇਵੇਧਕ ਕਾਰਨਾਮਾਂ ਕੀਤਾ ਹੈ ਇਹ ਕਿਸੇ ਵੀ ਧਰਮ ਦਾ ਨਹੀਂ ਹੋ ਸਕਦਾ, ਇਸ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।
Shailinder Singh Shammi
ਸ. ਸ਼ੰੰਮੀ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜਾ ਦਿਵਾਈ ਜਾਵੇ ਅਤੇ ਬੇਅਦਬੀ ਕਰਵਾਉਣ ਵਾਲਿਆਂ ਨੂੰ ਵੀ ਸੰਗਤਾਂ ਸਾਹਮਣੇ ਲਿਆਂਦਾ ਜਾਵੇ।
Punjab Govt
ਸ. ਸ਼ੈਲਿੰਦਰ ਸਿੰਘ ਸ਼ੰਮੀ ਨੇ ਸਮੂਹ ਸੰਗਤਾਂ ਤੇ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਨੂੰ ਵੀ ਬੇਨਤੀ ਕਰਦਿਆਂ ਕਿਹਾ ਕਿ ਆਪੋ-ਆਪਣੇ ਇਲਾਕਿਆਂ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਗੁਰੂ ਘਰਾਂ ਵਿੱਚ ਤਕੜਾਈ ਨਾਲ ਪਹਿਰੇਦਾਰੀ ਕਰਨ ਦੀ ਜਰੂਰਤ ਹੈ ਤਾਂ ਜੋ ਅੱਗੇ ਵਾਸਤੇ ਇਹੋ ਜਿਹੀਆਂ ਮੰਦਭਾਗੀਆਂ ਤੇ ਘਿਨਾਉਣੀਆਂ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆਂ ਜਾ ਸਕੇ।