ਐਡਵੋਕੇਟ ਧਾਮੀ ਨੇ ਨਿਊਯਾਰਕ ’ਚ ਸਿੱਖ ਨੌਜਵਾਨ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿੰਦਾ
Published : Oct 19, 2023, 12:46 am IST
Updated : Oct 19, 2023, 1:15 pm IST
SHARE ARTICLE
Harjinder Singh Dhami
Harjinder Singh Dhami

ਐਡਵੋਕੇਟ ਧਾਮੀ ਨੇ ਨਿਊਯਾਰਕ ’ਚ ਸਿੱਖ ਨੌਜਵਾਨ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿੰਦਾ

ਅੰਮ੍ਰਿਤਸਰ, 18 ਅਕਤੂਬਰ (ਕ੍ਰਿਸ਼ਨ ਸਿੰਘ ਦੁਸਾਂਝ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਯਾਰਕ (ਅਮਰੀਕਾ) ਵਿਚ ਇਕ ਸਿੱਖ ਨੌਜੁਆਨ ’ਤੇ ਹੋਏ ਨਸਲੀ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਨਿਊਯਾਰਕ ਵਿਚ ਇਕ ਸਿੱਖ ਨੌਜੁਆਨ ’ਤੇ ਬੱਸ ਵਿਚ ਸਫ਼ਰ ਕਰਦਿਆਂ ਹਮਲਾ ਕਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸਿੱਖ ਜਿਸ ਵੀ ਖਿੱਤੇ ਵਿਚ ਵਸੇ ਹਨ, ਉਨ੍ਹਾਂ ਨੇ ਉਥੋਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਅੱਜ ਵੱਖ-ਵੱਖ ਦੇਸ਼ਾਂ ਅੰਦਰ ਸਿੱਖ ਪਦਵੀਆਂ ’ਤੇ ਕਾਰਜ ਕਰ ਰਹੇ ਹਨ। ਪਰੰਤੂ ਜਦੋਂ ਸਿੱਖਾਂ ਵਿਰੁਧ ਅਜਿਹੀਆਂ ਨਫ਼ਰਤੀ ਘਟਨਾਵਾਂ ਵਾਪਰਦੀਆਂ ਹਨ, ਤਾਂ ਕੌਮ ਅੰਦਰ ਰੋਸ ਪੈਦਾ ਹੋਣਾ ਕੁਦਰਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਭਲਾ ਚਾਹੁਣ ਵਾਲੇ ਸਿੱਖਾਂ ’ਤੇ ਵਿਦੇਸ਼ਾਂ ਵਿਚ ਨਸਲੀ ਹਮਲੇ ਹੋਣਾ ਬੇਹਦ ਮੰਦਭਾਗੇ ਹਨ। ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਵਿਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement