Giani Nirmal Singh Bhor: ਪ੍ਰਸਿੱਧ ਕਥਾਵਾਚਕ ਗਿਆਨੀ ਨਿਰਮਲ ਸਿੰਘ ਭੌਰ ਦਾ ਦਿਹਾਂਤ
Published : Oct 19, 2024, 12:21 pm IST
Updated : Oct 19, 2024, 12:21 pm IST
SHARE ARTICLE
Giani Nirmal Singh Bhor passed away News
Giani Nirmal Singh Bhor passed away News

Giani Nirmal Singh Bhor: ਅਮਰੀਕਾ ਵਿੱਚ ਸਿਹਤ ਵਿਗੜਨ ਕਾਰਨ ਗਈ ਜਾਨ

Giani Nirmal Singh Bhor passed away News: ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ਗਿਆਨੀ ਨਿਰਮਲ ਸਿੰਘ ਭੌਰ ਦੀ ਸਿਹਤ ਵਿਗੜਨ ਕਾਰਨ ਅਮਰੀਕਾ ਵਿੱਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਨਿਰਮਲ ਸਿੰਘ ਭੌਰ ਨੇ ਯੂਬਾ ਸਿਟੀ, ਕੈਲੀਫੋਰਨੀਆ ਵਿੱਚ ਆਖਰੀ ਸਾਹ ਲਏ।

ਉਨ੍ਹਾਂ ਦੀ ਯਾਦ ਵਿੱਚ 20 ਤੋਂ 26 ਅਕਤੂਬਰ ਤੱਕ ਪਿੰਡ ਭੌਰ, ਕਪੂਰਥਲਾ ਵਿੱਚ ਸਹਿਜ ਪਾਠ ਕਰਵਾਇਆ ਜਾਵੇਗਾ। ਨਿਰਮਲ ਸਿੰਘ ਭੌਰ ਦੀ ਮੌਤ ਕਾਰਨ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਵੱਡੇ ਪੁੱਤਰ ਜਸਵਿੰਦਰ ਸਿੰਘ ਭੌਰ ਨੇ ਦੱਸਿਆ ਕਿ ਢਾਈ ਮਹੀਨੇ ਪਹਿਲਾਂ ਉਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸੱਦੇ 'ਤੇ ਅਮਰੀਕਾ ਵਿਖੇ ਕਰਵਾਏ ਗਏ ਅਖੰਡ ਪਾਠ ਦੇ ਭੋਗ ਉਪਰੰਤ ਕਰਵਾਏ ਗਏ ਕੀਰਤਨ ਲਈ ਆਪਣੇ ਜਥੇ ਨਾਲ ਗਏ ਸਨ|

15 ਅਕਤੂਬਰ ਦੀ ਰਾਤ ਨੂੰ ਜਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਤਾਂ ਉਨ੍ਹਾਂ ਨੂੰ ਯੂਬਾ ਸਿਟੀ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਡਾਕਟਰਾਂ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਉਨ੍ਹਾਂ ਦੀ ਮੌਤ 16 ਅਕਤੂਬਰ ਨੂੰ ਅਮਰੀਕਾ ਦੇ ਸਮੇਂ ਅਨੁਸਾਰ ਦੁਪਹਿਰ 1:55 ਵਜੇ ਹੋਈ  ਅਤੇ ਯੂਬਾ ਸਿਟੀ, ਅਮਰੀਕਾ ਵਿੱਚ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਅੰਤਿਮ ਸਸਕਾਰ ਕੀਤਾ ਜਾਵੇਗਾ।  ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਅਮਰੀਕਾ ਵਿੱਚ 22 ਅਕਤੂਬਰ ਨੂੰ ਅੰਤਿਮ ਅਰਦਾਸ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement