
ਜਥੇਦਾਰ ਸਾਹਿਬ ਦੀ ਦਸਤਾਰ ’ਤੇ ਕੀਤਾ ਗਿਆ ਸੁਸ਼ੋਭਿਤ
ਸ੍ਰੀ ਅਨੰਦਪੁਰ ਸਾਹਿਬ : ਨਾਨਕਸਰ ਸੰਪਰਦਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਿਆਂਦਾ ਗਿਆ। ਇਸ ਮੌਕੇ ਬਾਬਾ ਜ਼ੋਰਾ ਸਿੰਘ ਬੱਧਨੀ ਕਲਾਂ ਵਾਲਿਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸੋਨੇ ਦਾ ਖੰਡਾ ਭੇਂਟ ਕੀਤਾ ਗਿਆ, ਜਿਸ ਨੂੰ ਜਥੇਦਾਰ ਗੜਗੱਜ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਭੇਂਟ ਕਰ ਦਿੱਤਾ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਮੌਜੂਦ ਰਹੇ, ਜਿਨ੍ਹਾਂ ਨੂੰ ਬਾਬਾ ਜ਼ੋਰਾ ਸਿੰਘ ਬੱਧਨੀ ਵਾਲਿਆਂ ਵੱਲੋਂ ਭੇਜਿਆ ਗਿਆ ਸੋਨੇ ਦਾ ਖੰਡਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ, ਜਿਸ ਨੂੰ ਬਾਬਾ ਗੁਰਬਖਸ਼ ਸਿੰਘ ਵੱਲੋਂ ਜਥੇਦਾਰ ਸਾਹਿਬ ਦੀ ਦਸਤਾਰ ’ਤੇ ਸਜਾਇਆ ਗਿਆ।
ਉਧਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਆਖਿਆ ਕਿ ਅਸੀਂ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾ ਰਹੇ ਆਂ, ਇਸ ਲਈ ਇਹ ਸੋਨੇ ਦਾ ਖੰਡਾ ਗੁਰੂ ਸਾਹਿਬ ਦੇ ਚਰਨਾਂ ਵਿਚ ਹੀ ਸ਼ੋਭਦਾ ਹੈ, ਜਿਸ ਕਰਕੇ ਉਨ੍ਹਾਂ ਵੱਲੋਂ ਇਸ ਖੰਡੇ ਨੂੰ ਗੁਰੂ ਚਰਨਾਂ ਵਿਚ ਭੇਂਟ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਬਾਬਾ ਜੀ ਦਾ ਧੰਨਵਾਦ ਵੀ ਕੀਤਾ।ਦੱਸ ਦਈਏ ਕਿ ਇਸ ਤੋਂ ਬਾਅਦ ਜਥੇਦਾਰ ਗੜਗੱਜ ਨੇ ਸੋਨੇ ਦੇ ਖੰਡੇ ਨੂੰ ਗੁਰੂ ਸਾਹਿਬ ਦੇ ਚਰਨਾਂ ਵਿਚ ਭੇਂਟ ਕਰ ਦਿੱਤਾ।