Qaumi Insaaf Morcha: ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਨੇ 13 ਟੋਲ ਪਲਾਜ਼ਿਆਂ 'ਤੇ ਦਿਤਾ ਧਰਨਾ
Published : Jan 20, 2024, 5:12 pm IST
Updated : Jan 20, 2024, 5:12 pm IST
SHARE ARTICLE
Qaumi Insaaf Morcha Protest
Qaumi Insaaf Morcha Protest

ਕੌਮੀ ਇਨਸਾਫ ਮੋਰਚੇ ਦੇ ਸਮਰਥਨ ਵਿਚ ਆਈਆਂ ਕਿਸਾਨ ਜਥੇਬੰਦੀਆਂ

Qaumi Insaaf Morcha: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦੇ ਚਲਦਿਆਂ ਕੌਮੀ ਇਨਸਾਫ਼ ਮੋਰਚੇ ਵਲੋਂ ਅੱਜ ਪੰਜਾਬ 'ਚ 7 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ੇ 3 ਘੰਟੇ ਮੁਫ਼ਤ ਕੀਤੇ ਗਏ। ਦਰਅਸਲ ਕੌਮੀ ਇਨਸਾਫ ਮੋਰਚੇ ਨੇ ਅਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਨਵੀਂ ਰਣਨੀਤੀ ਤਿਆਰ ਕੀਤੀ ਹੈ। ਮੋਰਚੇ ਦੇ ਆਗੂਆਂ ਨੇ ਕਿਹਾ ਹੈ ਕਿ ਨਾ ਤਾਂ ਕੇਂਦਰ ਅਤੇ ਨਾ ਹੀ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇ ਰਹੀ ਹੈ। ਇਸ ਲਈ ਉਨ੍ਹਾਂ ਨੇ ਮੁਹਾਲੀ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ਨੂੰ 3 ਘੰਟੇ ਲਈ ਫਰੀ ਕਰਨ ਦਾ ਫੈਸਲਾ ਲਿਆ ਹੈ।

ਜਿਨ੍ਹਾਂ ਟੋਲ ਪਲਾਜ਼ਿਆਂ ਨੂੰ ਮੁਫਤ ਕੀਤਾ ਗਿਆ, ਉਨ੍ਹਾਂ ਵਿਚ ਫਿਰੋਜ਼ਪੁਰ ਦਾ ਫਿਰੋਜ਼ਪੁਰ ਟੋਲ ਪਲਾਜ਼ਾ ਅਤੇ ਤਾਰਾਪੁਰ ਟੋਲ ਪਲਾਜ਼ਾ, ਮੁਹਾਲੀ ਦਾ ਅਜ਼ੀਜ਼ਪੁਰ ਟੋਲ ਪਲਾਜ਼ਾ, ਭਾਗੋਮਾਜਰਾ ਟੋਲ ਪਲਾਜ਼ਾ, ਸੋਲਖੀਆਂ ਟੋਲ ਪਲਾਜ਼ਾ, ਬੜੋਦੀ ਟੋਲ ਪਲਾਜ਼ਾ, ਪਟਿਆਲਾ ਜ਼ਿਲ੍ਹੇ ਦਾ ਧਰੇੜੀ ਜੱਟਾ ਟੋਲ ਪਲਾਜ਼ਾ, ਜਲੰਧਰ ਦਾ ਬਾਮਨੀਵਾਲ  ਟੋਲ ਪਲਾਜ਼ਾ, ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ, ਘਲਾਲ ਟੋਲ ਪਲਾਜ਼ਾ,  ਫਰੀਦਕੋਟ ਦਾ ਤਾਰਾਪੁਰ ਟੋਲ ਪਲਾਜ਼ਾ, ਤਲਵੰਡੀ ਭਾਈ ਟੋਲ ਪਲਾਜ਼ਾ ਅਤੇ ਨਵਾਂਸ਼ਹਿਰ ਟੋਲ ਪਲਾਜ਼ਾ ਸ਼ਾਮਲ ਸਨ। ਇਹ ਟੋਲ ਪਲਾਜ਼ੇ ਦੁਪਹਿਰ 2 ਵਜੇ ਤਕ ਫਰੀ ਰਹੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੌਰਾਨ ਕੌਮੀ ਇਨਸਾਫ਼ ਮੋਰਚਾ ਅਤੇ ਕਿਸਾਨ ਜਥੇਬੰਦੀਆਂ ਨੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਧਰਨਾ ਦਿਤਾ। ਇਨ੍ਹਾਂ ਟੋਲ ਪਲਾਜ਼ਿਆਂ ਉਤੇ ਤਿੰਨ ਘੰਟੇ ਮੁਫ਼ਤ ਵਿਚ ਵਾਹਨ ਆਉਂਦੇ ਜਾਂਦੇ ਰਹੇ। ਪ੍ਰਦਰਸ਼ਨ ਨੂੰ ਦੇਖਦੇ ਹੋਏ ਟੋਲ ਬੂਥਾਂ 'ਤੇ ਤਾਇਨਾਤ ਸਾਰੇ ਕਰਮਚਾਰੀ ਉਥੋਂ ਹਟ ਗਏ।

ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਦਾ ਕਹਿਣਾ ਹੈ ਕਿ ਪਿਛਲੇ ਇਕ ਸਾਲ ਤੋਂ ਉਨ੍ਹਾਂ ਵਲੋਂ ਪੰਜਾਬ-ਚੰਡੀਗੜ੍ਹ ਸਰਹੱਦ ’ਤੇ ਧਰਨੇ ਦਿਤੇ ਜਾ ਰਹੇ ਹਨ। 6 ਜਨਵਰੀ ਨੂੰ ਪੂਰਾ ਸਾਲ ਬੀਤ ਗਿਆ ਪਰ ਨਾ ਤਾਂ ਕੇਂਦਰ ਅਤੇ ਨਾ ਹੀ ਸੂਬਾ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਢੁੱਕਵਾਂ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਕੌਮੀ ਇਨਸਾਫ ਮੋਰਚੇ ਦੇ ਸੱਦੇ ਦੇ ਸਮਰਥਨ ਵਿਚ ਆ ਗਈਆਂ ਹਨ। ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਕਈ ਕਦਮ ਚੁੱਕੇ ਜਾਣਗੇ।

 (For more Punjabi news apart from Qaumi Insaaf Morcha staged dharna at 13 toll plazas for release of bandi Singhs, stay tuned to Rozana Spokesman)

Location: India, Punjab, S.A.S. Nagar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement