Panthak News: ਭਾਈ ਕਾਉਂਕੇ ਦੇ ਇਨਸਾਫ਼ ਲਈ ਬਣੀ ਪੰਥਕ ਜਥੇਬੰਦੀਆਂ ਦੀ ਕਮੇਟੀ ਨੇ ਵੀ ਕੀਤਾ ਕਿਸਾਨਾਂ ਦਾ ਸਮਰਥਨ
Published : Feb 20, 2024, 8:01 am IST
Updated : Feb 20, 2024, 8:01 am IST
SHARE ARTICLE
Committee of Panthak organizations also support farmers
Committee of Panthak organizations also support farmers

ਭਾਈ ਕਾਉਂਕੇ ਦੇ ਇਨਸਾਫ਼ ਲਈ ਪੰਜਾਬ ਸਰਕਾਰ ਨੂੰ ਵੀ ਹਫ਼ਤੇ ਦਾ ਦਿਤਾ ਅਲਟੀਮੇਟਮ

Panthak News: ਭਾਈ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਦਾ ਇਨਸਾਫ਼ ਲੈਣ ਲਈ ਪੰਥਕ ਧਿਰਾਂ ਦੀ ਬਣੀ ਤਾਲਮੇਲ ਇਨਸਾਫ਼ ਕਮੇਟੀ ਨੇ ਕਿਸਾਨੀ ਸੰਘਰਸ਼ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਇਥੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ , ਗੁਰੂ ਤੇਗ ਬਹਾਦਰ ਨਗਰ ਜਲੰਧਰ ਵਿਖੇ ਤਾਲਮੇਲ ਇਨਸਾਫ਼ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਭਾਈ ਮੋਹਕਮ, ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ, ਸ਼ੇਰੇ ਪੰਜਾਬ ਅਕਾਲੀ ਦਲ ਦੇ ਪ੍ਰਧਾਨ ਸ. ਗੁਰਦੀਪ ਸਿੰਘ ਬਠਿੰਡਾ, ਸ. ਤਜਿੰਦਰ ਸਿੰਘ ਪੰਨੂ ਅਤੇ ਸ. ਬਲਵਿੰਦਰ ਸਿੰਘ ਨੇ ਸਾਂਝੇ ਤੌਰ ’ਤੇ ਦਸਿਆ ਕਿ ਮੀਟਿੰਗ ਵਿਚ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਤਾਲਮੇਲ ਇਨਸਾਫ਼ ਕਮੇਟੀ ਵਲੋਂ ਕਿਸਾਨੀ ਸੰਘਰਸ਼ ਦੀ ਠੋਕਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਦੇ ਡਰਾਮੇ ਨਾ ਕਰੇ ਸਿੱਧਾ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਐਲਾਨ ਕਰੇ। ਕੇਂਦਰ ਸਰਕਾਰ ਨੂੰ ਦਿੱਲੀ ਕਿਸਾਨੀ ਸੰਘਰਸ਼ ਦੌਰਾਨ ਸੱਭ ਪਤਾ ਹੈ ਕਿ ਕਿਸਾਨ ਕੀ ਮੰਗਦੇ ਹਨ। ਹਰਿਆਣਾ ਦੀ ਸਰਕਾਰ ਵਲੋਂ ਕਿਸਾਨਾਂ ਤੇ ਲਾਠੀਚਾਰਜ ਤੇ ਅੱਥਰੂ ਗੈਸ ਸੁੱਟਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਦੂਸਰੇ ਫ਼ੈਸਲੇ ਅਨੁਸਾਰ ਤਾਲਮੇਲ ਸੰਗਠਨ ਇਨਸਾਫ਼ ਕਮੇਟੀ ਨੇ ਦਸਿਆ ਕਿ ਜਥੇਦਾਰ ਕਾਉਂਕੇ ਦੇ ਸਬੰਧ ਵਿਚ ਤਾਲਮੇਲ ਇਨਸਾਫ਼ ਕਮੇਟੀ ਨੂੰ ਦੋ ਵਾਰ ਮੁਲਾਕਾਤ ਦਾ ਸਮਾਂ ਦੇ ਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਅਪਣੇ ਹੋਰ ਰੁਝੇਵੇਂ ਦਸ ਕੇ ਮੁਲਾਕਾਤਾਂ ਰੱਦ ਕੀਤੀਆਂ ਹਨ।

ਇਸ ਲਈ ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਮੁੱਖ ਮੰਤਰੀ ਪੰਜਾਬ ਇਕ ਹਫ਼ਤੇ ਦੇ ਅੰਦਰ ਅੰਦਰ ਤਾਲਮੇਲ ਇਨਸਾਫ਼ ਕਮੇਟੀ ਨੂੰ ਮੁਲਾਕਾਤ ਦਾ ਸਮਾਂ ਦੇਵੇ ਨਹੀਂ ਤਾਂ ਇਕ ਹਫ਼ਤੇ ਬਾਅਦ ਤਾਲਮੇਲ ਇਨਸਾਫ਼ ਕਮੇਟੀ ਪੰਥਕ ਸ਼ਖ਼ਸ਼ੀਅਤਾਂ ਨਾਲ ਮੁੱਖ ਮੰਤਰੀ ਦੇ ਨਿਵਾਸ ਮੂਹਰੇ ਧਰਨਾ ਦੇਵੇਗੀ। ਜਥੇਦਾਰ ਕਾਉਂਕੇ ਦਾ ਇਨਸਾਫ਼ ਹਰ ਹਾਲਤ ਵਿਚ ਲਿਆ ਜਾਵੇਗਾ।

ਤੀਸਰੇ ਫ਼ੈਸਲੇ ਅਨੁਸਾਰ ਕੇਂਦਰ ਸਰਕਾਰ ਲੰਮੇ ਸਮੇਂ ਤੋਂ ਜੇਲਾਂ ਵਿਚ ਬੰਦੀ ਸਿੰਘਾਂ ਦੀਆਂ ਰਿਹਾਈਆਂ ਦੀ ਪੁਰਜ਼ੋਰ ਮੰਗ ਕੀਤੀ ਹੈ। ਡਿਬਰੂਗੜ੍ਹ ਜੇਲ ਵਿਚ ਭਾਈ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਤੇ ਪਾਏ ਜਾ ਰਹੇ ਕੇਸਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ।

(For more Punjabi news apart from Committee of Panthak organizations also support farmers, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement