ਚੀਫ਼ ਖ਼ਾਲਸਾ ਦੀਵਾਨ ਦੀ ਚੋਣ ਦਾ ਮਾਮਲਾ
Published : Mar 20, 2018, 12:26 am IST
Updated : Mar 20, 2018, 12:26 am IST
SHARE ARTICLE
gurbachan singh baddoor
gurbachan singh baddoor

ਚੀਫ਼ ਖ਼ਾਲਸਾ ਦੀਵਾਨ ਦੀ ਚੋਣ ਅੰਮ੍ਰਿਤਧਾਰੀ ਵਿਅਕਤੀ ਨੂੰ ਹੀ ਲੜਨ ਦਾ ਹੱਕ : ਜਥੇਦਾਰ

ਚੀਫ਼ ਖ਼ਾਲਸਾ ਦੀਵਾਨ ਦੀ ਹੋ ਰਹੀ ਜ਼ਿਮਨੀ ਚੋਣ ਦੇ ਮਸਲੇ ਵਿਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਕਿਹਾ ਹੈ ਕਿ ਦੀਵਾਨ ਦੀ ਚੋਣ ਕੇਵਲ ਅੰਮ੍ਰਿਤਧਾਰੀ ਹੀ ਲੜ ਸਕਦਾ ਹੈ। ਜੇਕਰ ਕੋਈ ਬੇਅੰਮ੍ਰਿਤੀਆ ਚੁਣਿਆ ਜਾਂਦਾ ਹੈ ਤਾਂ ਉਸ ਦੀ ਚੋਣ ਰੱਦ ਕਰ ਕੇ ਦੁਬਾਰਾ ਕਰਵਾਈ ਜਾਵੇਗੀ ਤਾਕਿ ਦੀਵਾਨ ਸੰਵਿਧਾਨ ਦੀ ਮਦ ਅੰਮ੍ਰਿਤਧਾਰੀ ਹੋਣ ਨੂੰ ਲਾਗੂ ਕੀਤਾ ਜਾਵੇ। ਖ਼ਾਲੀ ਹੋਏ ਅਹੁਦਿਆਂ ਪ੍ਰਧਾਨ ਚੀਫ਼ ਖ਼ਾਲਸਾ ਦੀਵਾਨ, ਉਪ ਪ੍ਰਧਾਨ, ਆਨਰੇਰੀ ਸਕੱਤਰ ਦੀ ਨੂੰ ਹੋ ਰਹੀ ਚੋਣ ਨੂੰ ਲੈ ਕੇ ਰਸਮੀ ਤੌਰ 'ਤੇ ਗੱਲਬਾਤ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਵੀ ਪਹਿਲਾਂ ਹੋਂਦ ਵਿਚ ਆਇਆ ਤੇ ਇਹ ਸੰਸਥਾ ਧਾਰਮਕ ਤੇ ਵਿਦਿਅਕ ਖੇਤਰ ਵਿਚ ਯੋਗਦਾਨ ਪਾਉਣ ਵਾਲੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਸੰਵਿਧਾਨ ਅਨੁਸਾਰ ਇਸ ਦੇ ਹਰ ਇਕ ਮੈਂਬਰ ਦਾ ਅੰਮ੍ਰਿਤਧਾਰੀ ਹੋਣਾ ਜ਼ਰੂਰੀ ਹੈ ਪਰ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਬਹੁਤ ਸਾਰੇ ਮੈਂਬਰਾਂ ਨੇ ਅੰਮ੍ਰਿਤ ਨਹੀਂ ਛਕਿਆ ਜੋ ਜਿਥੇ ਸੰਵਿਧਾਨ ਦੀ ਉਲੰਘਣਾ ਹੈ ਉਥੇ ਪੰਥਕ ਮਰਿਆਦਾ ਤੇ ਪਰੰਪਰਾਵਾਂ ਦੀ ਵੀ ਉਲੰਘਣਾ ਹੈ।  ਦੀਵਾਨ ਦੇ ਮੈਂਬਰਾਂ ਦੀ ਜਲਦ ਹੀ ਪੜਤਾਲ ਕਰਵਾਈ ਜਾਵੇਗੀ ਤੇ ਜਿਹੜਾ ਵਿਅਕਤੀ ਨਿਯਮਾਂ ਮੁਤਾਬਕ ਖਰਾ ਨਹੀਂ ਉਤਰਦਾ ਉਸ ਨੂੰ ਸ਼ਰਤਾਂ ਪੂਰੀਆਂ ਕਰਨੀਆਂ ਜਾਂ ਫਿਰ ਮੈਂਬਰੀ ਛੱਡਣੀ ਪਵੇਗੀ। ਦੀਵਾਨ ਦੇ ਪ੍ਰਧਾਨ , ਮੀਤ ਪ੍ਰਧਾਨ ਤੇ ਆਨਰੇਰੀ ਸਕੱਤਰ ਦੀ ਚੋਣ ਲੜ ਰਹੇ ਉਮੀਦਵਾਰਾਂ ਬਾਰੇ ਉਨ੍ਹਾਂ ਕਿਹਾ ਕਿ ਇਨ੍ਹਾਂ ਆਹੁਦੇਦਾਰਾਂ ਦਾ ਅੰਮ੍ਰਿਤਧਾਰੀ ਹੋਣਾ ਲਾਜ਼ਮੀ ਹੋਵੇਗਾ।

SGPCSGPC

ਚੋਣ ਕਰਵਾ ਰਹੇ ਅਹੁਦੇਦਾਰਾਂ ਤੇ ਚੋਣ ਅਧਿਕਾਰੀਆਂ ਦਾ ਫ਼ਰਜ਼ ਬਣਦਾ ਹੈ ਕਿ ਉਹ ਚੋਣ ਲੜ ਰਹੇ ਉਮੀਦਵਾਰਾਂ ਦੀ ਛਾਣਬੀਣ ਪੂਰੀ ਤਰ੍ਹਾਂ ਡੂੰਘਾਈ ਨਾਲ ਕਰਨ। ਉਨ੍ਹਾਂ ਸਪੱਸ਼ਟ ਕਿਹਾ ਕਿ ਜੇਕਰ ਫਿਰ ਵੀ ਕੋਈ ਬੇਅੰਮ੍ਰਿਤੀਆ ਕਿਸੇ ਵੀ ਅਹੁਦੇ ਲਈ ਚੁਣਿਆ ਜਾਂਦਾ ਹੈ ਤਾਂ ਉਸ ਦੀ ਅਹੁਦੇਦਾਰੀ ਰੱਦ ਕਰ ਕੇ ਦੁਬਾਰਾ ਚੋਣ ਕਰਵਾਈ ਜਾਵੇਗੀ।  ਇਸ ਸਬੰਧੀ ਜਦੋਂ ਦੀਵਾਨ ਦੇ ਆਨਰੇਰੀ ਸਕੱਤਰ ਸ. ਨਰਿੰਦਰ ਸਿੰਘ ਖੁਰਾਣਾ ਨੂੰ ਪੁਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਵੇਲੇ ਚੋਣ ਲੜ ਰਹੇ ਲਗਭਗ ਸਾਰੇ ਹੀ ਉਮੀਦਵਾਰ ਅੰਮ੍ਰਿਤਧਾਰੀ ਹਨ ਤੇ ਜੇਕਰ ਕਿਸੇ ਨੇ ਅੰਮ੍ਰਿਤ ਨਹੀਂ ਛਕਿਆ ਤਾਂ ਉਸ ਲਈ 25 ਮਾਰਚ ਤੋਂ ਪਹਿਲਾਂ ਛਕਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ 'ਜਥੇਦਾਰ' ਦੇ ਆਦੇਸ਼ ਦਾ ਉਹ ਸਵਾਗਤ ਕਰਦੇ ਹਨ ਅਤੇ ਅਕਾਲ ਤਖ਼ਤ ਸਾਹਿਬ ਨੂੰ ਪੂਰਾ-ਪੂਰਾ ਸਹਿਯੋਗ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਇਸ ਜ਼ਿਮਨੀ ਚੋਣ ਤੋਂ ਬਾਅਦ ਅਗਲੇ ਸਾਲ 2019 ਵਿਚ ਹੋਣ ਵਾਲੀਆਂ ਜਨਰਲ ਚੋਣਾਂ ਸਮੇਂ ਅੰਮ੍ਰਿਤਧਾਰੀ ਵਾਲੀ ਮਦ ਨੂੰ ਲਾਗੂ ਕਰ ਦਿਤਾ ਜਾਵੇਗਾ। ਚੋਣ ਅਧਿਕਾਰੀਆਂ ਵਲੋਂ ਲਿਖੇ ਗਏ ਪੱਤਰ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਚੋਣ ਵਿਚ ਸ਼ਾਇਦ ਵੋਟ ਪਾਉਣ ਵਾਲੇ ਮੈਂਬਰਾਂ ਦੀ ਅੰਮ੍ਰਿਤਧਾਰੀ ਹੋਣ ਦੀ ਮਦ ਨੂੰ ਲਾਗੂ ਨਾ ਕੀਤਾ ਜਾ ਸਕੇ ਕਿਉਂਕਿ ਪਿਛਲੇ 40 ਸਾਲਾਂ ਤੋਂ ਇਸ ਤਰ੍ਹਾਂ ਹੀ ਚਲਦਾ ਆ ਰਿਹਾ ਹੈ ਤੇ ਇਸ ਨੂੰ ਠੀਕ ਕਰਨ ਲਈ ਸਮਾਂ ਜ਼ਰੂਰ ਲੱਗੇਗਾ। ਜੇਕਰ ਕੋਈ ਪਤਿਤ ਤੇ ਦਾਹੜੀ ਕੇਸ ਰੰਗਣ ਵਾਲਾ ਵੋਟ ਪਾਉਣ ਲਈ ਆਉਂਦਾ ਹੈ ਉਸ ਨੂੰ ਰੋਕ ਦਿਤਾ ਜਾਵੇਗਾ ਕਿਉਂਕਿ ਦਾਹੜੀ ਕੱਟਣ ਵਾਲੇ ਤੇ ਦਾਹੜੀ ਰੰਗਣ ਵਾਲੇ ਵਿਚ ਕੋਈ ਫ਼ਰਕ ਨਹੀਂ ਹੁੰਦਾ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement