
ਪੰਜਾਬ ਅਤੇ ਹਰਿਆਣਾ ਤੋਂ ਬਾਅਦ ਝਾਰਖੰਡ ਆਨੰਦ ਮੈਰਿਜ ਐਕਟ ਲਾਗੂ ਕਰਨ ਵਾਲਾ ਦੇਸ਼ ਦਾ ਤੀਜਾ ਸੂਬਾ ਬਣ ਗਿਆ ਹੈ।
ਨਵੀਂ ਦਿੱਲੀ, 23 ਅਗੱਸਤ (ਸੁਖਰਾਜ ਸਿੰਘ): ਪੰਜਾਬ ਅਤੇ ਹਰਿਆਣਾ ਤੋਂ ਬਾਅਦ ਝਾਰਖੰਡ ਆਨੰਦ ਮੈਰਿਜ ਐਕਟ ਲਾਗੂ ਕਰਨ ਵਾਲਾ ਦੇਸ਼ ਦਾ ਤੀਜਾ ਸੂਬਾ ਬਣ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਸਿਆ ਕਿ ਝਾਰਖੰਡ ਦੇ ਮੁੱਖ ਮੰਤਰੀ ਸ੍ਰੀ ਰਘੂਬਰ ਦਾਸ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਐਕਟ ਲਾਗੂ ਕੀਤੇ ਜਾਣ ਦੀ ਸੂਚਨਾ ਦਿਤੀ ਹੈ। ਇਹ ਮਾਮਲਾ ਉਨ੍ਹਾਂ ਨੇ ਮੁੱਖ ਮੰਤਰੀ ਕੋਲ ਚੁਕਿਆ ਸੀ।
ਉਨ੍ਹਾਂ ਕਿਹਾ ਕਿ ਇਹ ਐਕਟ ਪਹਿਲਾਂ ਪੰਜਾਬ ਤੇ ਹਰਿਆਣਾ ਵਿਚ ਲਾਗੂ ਹੋ ਚੁੱਕਾ ਹੈ ਜਦਕਿ ਹੁਣ ਝਾਰਖੰਡ ਅਜਿਹਾ ਕਰਨ ਵਾਲਾ ਤੀਜਾ ਰਾਜ ਬਣ ਗਿਆ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਵਿਚ ਇਹ ਐਕਟ ਲਾਗੂ ਕੀਤੇ ਜਾਣ ਦੀ ਪ੍ਰਕਿਰਿਆ ਪੂਰੀ ਹੋਣ ਵਾਲੀ ਹੈ।
ਕਿ ਉਨ੍ਹਾਂ ਨੇ ਇਹ ਐਕਟ ਦੇਸ਼ ਦੇ ਸਾਰੇ ਰਾਜਾਂ ਵਿਚ ਲਾਗੂ ਕਰਵਾਉਣ ਦਾ ਬੀੜਾ ਚੁਕਿਆ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਸਾਰੇ ਰਾਜਾਂ ਦੀਆਂ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲਾਂ ਨਾਲ ਵੀ ਰਾਬਤਾ ਕਾਇਮ ਕੀਤਾ ਹੈ ਤਾਕਿ ਇਨ੍ਹਾਂ ਰਾਜਾਂ ਵਿਚ ਇਹ ਐਕਟ ਲਾਗੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਵੀ ਇਹ ਐਕਟ ਲਾਗੂ ਕੀਤੇ ਜਾਣ ਦੀ ਪ੍ਰਕਿਰਿਆ ਪੂਰੀ ਹੋਣ ਵਾਲੀ ਹੈ।