
ਸੌਦਾ ਸਾਧ ਦੇ ਮਾਮਲੇ ਵਿਚ ਅਦਾਲਤ ਵਲੋਂ ਸੁਣਾਏ ਜਾ ਰਹੇ ਫ਼ੈਸਲੇ ਤੋਂ ਬਾਅਦ ਸਮੁੱਚੀ ਸਿੱਖ ਕੋਮ ਸੰਜਮ ਵਰਤੇ।
ਸ੍ਰੀ ਅਨੰਦਪੁਰ ਸਾਹਿਬ, 24 ਅਗੱਸਤ (ਦਲਜੀਤ ਸਿੰਘ ਅਰੋੜਾ, ਸੁਖਵਿੰਦਰ ਪਾਲ ਸਿੰਘ): ਸੌਦਾ ਸਾਧ ਦੇ ਮਾਮਲੇ ਵਿਚ ਅਦਾਲਤ ਵਲੋਂ ਸੁਣਾਏ ਜਾ ਰਹੇ ਫ਼ੈਸਲੇ ਤੋਂ ਬਾਅਦ ਸਮੁੱਚੀ ਸਿੱਖ ਕੋਮ ਸੰਜਮ ਵਰਤੇ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮਰਹੂਮ ਜਥੇਦਾਰ ਗਿਆਨੀ ਮੱਲ ਸਿੰਘ ਦੀ ਅੰਤਮ ਅਰਦਾਸ 'ਚ ਸ਼ਾਮਲ ਹੋਣ ਲਈ ਸ੍ਰੀ ਅਨੰਦਪੁਰ ਸਾਹਿਬ ਆਏ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਅਦਾਲਤ ਵਲੋਂ ਆਉਣ ਵਾਲੇ ਫ਼ੈਸਲੇ ਤੋਂ ਬਾਅਦ ਦੇ ਹਲਾਤ ਨਾਲ ਨਜਿੱਠਣ ਲਈ ਪੰਜਾਬ ਤੇ ਹਰਿਆਣਾ ਸਰਕਾਰਾਂ ਨੂੰ ਪੂਰੇ ਪ੍ਰਬੰਧ ਕਰਨੇ ਚਾਹੀਦੇ ਹਨ।
ਨਾਮਧਾਰੀ ਸੰਸਥਾ ਵਲੋਂ ਸੌਦਾ ਸਾਧ ਦੀ ਕੀਤੀ ਹਮਾਇਤ ਬਾਰੇ ਪੁੱਛਣ 'ਤੇ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਨਾਮਧਾਰੀ ਸੰਸਥਾ ਨਾਲ ਸਿੱਖ ਕੋਮ ਦਾ ਕੋਈ ਸਬੰਧ ਨਹੀਂ। ਉਨ੍ਹਾਂ ਕਿਹਾ ਉਹ ਜੋ ਮਰਜ਼ੀ ਫ਼ੈਸਲੇ ਕਰਨ, ਸਾਡਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ। ਸੌਦਾ ਸਾਧ ਬਾਰੇ ਪੁੱਛਣ 'ਤੇ ਉਨ੍ਹਾਂ ਕਿਹਾ ਕਿ ਅਦਾਲਤ ਵਲੋਂ ਅਪਣਾ ਫ਼ੈਸਲਾ ਦਿਤਾ ਜਾਣਾ ਹੈ ਤੇ ਇਸ ਨਾਲ ਸਿੱਖਾਂ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਸਬੰਧ ਨਹੀ।