ਹੋਲੇ ਮਹੱਲੇ ਦੇ ਦੂਜੇ ਦਿਨ ਲੱਖਾਂ ਸੰਗਤਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
Published : Mar 20, 2019, 10:01 pm IST
Updated : Mar 20, 2019, 10:01 pm IST
SHARE ARTICLE
Hola Mahalla
Hola Mahalla

ਵਾਹਿਗੁਰੂ ਦਾ ਜਾਪ, ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਅਕਾਸ਼ ਗੁੰਜਾਊ ਨਾਹਰਿਆਂ ਨਾਲ ਸਮੁੱਚੇ ਇਲਾਕੇ ਦਾ ਮਾਹੌਲ ਹੋਇਆ ਪਵਿੱਤਰ

ਸ੍ਰੀ ਅਨੰਦਪੁਰ ਸਾਹਿਬ : ਹੋਲੇ ਮਹੱਲੇ ਦੇ ਦੂਸਰੇ ਦਿਨ ਵੱਡੀ ਤਾਦਾਦ ਵਿਚ ਸੰਗਤਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਗੁਰੂ ਘਰਾਂ ਵਿਚ ਮੱਥਾ ਟੇਕਿਆ ਤੇ ਅਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ। ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਆਈਆਂ ਸੰਗਤਾਂ ਨੇ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਅਕਾਸ਼ ਗੁੰਜਾਊ ਨਾਹਰਿਆਂ ਨਾਲ ਸਮੁੱਚੇ ਇਲਾਕੇ ਦਾ ਮਾਹੌਲ ਪਵਿੱਤਰ ਬਣਾ ਦਿਤਾ। ਹਰ ਪਾਸੇ ਖ਼ਾਲਸਾ ਜੀ ਦੇ ਖੁਲ੍ਹੇ ਦਰਸ਼ਨ ਦੀਦਾਰੇ ਹੋ ਰਹੇ ਹਨ। ਨੀਲੇ ਤੇ ਕੇਸਰੀ ਰੰਗ ਦੀਆਂ ਦਸਤਾਰਾਂ ਦਾ ਹੜ੍ਹ ਆ ਗਿਆ। ਛੋਟੇ-ਛੋਟੇ ਬੱਚੇ, ਨੌਜਵਾਨ, ਬਜ਼ੁਰਗ ਤੇ ਬੀਬੀਆਂ ਸ਼ਸਤਰਾਂ ਬਸਤਰਾਂ ਨਾਲ ਤਿਆਰ ਬਰ ਤਿਆਰ ਹੋ ਕੇ ਪੁਰਾਤਨ ਸਮੇਂ ਦੀ ਯਾਦ ਤਾਜ਼ਾ ਕਰਵਾ ਰਹੇ ਹਨ। 

ਅੱਜ ਸਵੇਰ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਤਖ਼ਤ ਸਾਹਿਬ ਦੇ ਜਥੇਦਾਰ ਗਿ:ਰਘਬੀਰ ਸਿੰਘ ਨੇ ਹੋਲੇ ਮਹੱਲੇ ਦੇ ਪਾਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ। ਉਨ੍ਹਾਂ ਸਮੁੱਚੇ ਖ਼ਾਲਸਾ ਪੰਥ ਨੂੰ ਅਪੀਲ ਕੀਤੀ ਕਿ ਕੇਵਲ ਤੇ ਕੇਵਲ ਗੁਰੂ ਗ੍ਰੰਥ ਸਾਹਿਬ ਨੂੰ ਹੀ ਅਪਣਾ ਗੁਰੂ ਮੰਨਿਆ ਜਾਵੇ। ਕਿਸੇ ਦੇਹਧਾਰੀ ਜਾਂ ਪਖੰਡੀਆਂ ਮਗਰ ਲੱਗ ਕੇ ਸਿੱਖੀ ਸਿਧਾਂਤਾਂ ਨੂੰ ਤਿਲਾਂਜਲੀ ਨਾ ਦਿਤੀ ਜਾਵੇ। ਇਸ ਦੌਰਾਨ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਮੈਨੇਜਮੈਂਟ ਵਲੋਂ ਸੰਗਤਾਂ ਦੀ ਸਹੂਲਤ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਦਿਨ ਰਾਤ ਧਾਰਮਕ ਸਮਾਗਮਾਂ ਦਾ ਦੌਰ ਚਲ ਰਿਹਾ ਹੈ।

Hola Mahalla-2Hola Mahalla-2

ਲਗਾਤਾਰ ਅੰਮ੍ਰਿਤ ਸੰਚਾਰ ਕੀਤੇ ਜਾ ਰਹੇ ਹਨ ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਅੰਮ੍ਰਿਤ ਛਕ ਰਹੀਆਂ ਹਨ। ਸੰਗਤਾਂ ਦੀ ਸਹੂਲਤ ਲਈ ਰਿਹਾਇਸ਼, ਲੰਗਰ, ਜੋੜੇ ਘਰ, ਗਠੜੀ ਘਰ ਆਦਿ ਦੇ ਇੰਤਜ਼ਾਮ ਵੱਡੇ ਪੱਧਰ 'ਤੇ ਕੀਤੇ ਗਏ ਹਨ ਪਰ ਸੰਗਤਾਂ ਦੀ ਵੱਡੀ ਗਿਣਤੀ ਅੱਗੇ ਇਹ ਇੰਤਜ਼ਾਮ ਵੀ ਘੱਟ ਹੋ ਗਏ ਜਾਪਦੇ ਹਨ। ਸਰੋਵਰ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਇਸ਼ਨਾਨ ਕੀਤੇ। ਥਾਂ ਥਾਂ 'ਤੇ ਲੱਗੇ ਲੰਗਰ ਜਿਥੇ ਗੁਰੂ ਕੇ ਸਿੱਖਾਂ ਵਲੋਂ ਕੀਤੀ ਜਾ ਰਹੀ ਸੇਵਾ ਨੂੰ ਦਰਸਾ ਰਹੇ ਹਨ ਉਥੇ ਸੰਗਤਾਂ ਲੰਗਰ ਛਕ ਕੇ ਤ੍ਰਿਪਤ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕਰ ਰਹੀਆਂ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement