ਕੌਮ ਦੀ ਚੜ੍ਹਦੀ ਕਲਾ ਲਈ ਮਿਲ ਕੇ ਹੰਭਲਾ ਮਾਰਾਂਗੇ: ਸਿਰਸਾ, ਢੋਟ
Published : Mar 20, 2019, 10:56 pm IST
Updated : Mar 20, 2019, 10:56 pm IST
SHARE ARTICLE
We will work together for the development of the nation: Sirsa, Dhot
We will work together for the development of the nation: Sirsa, Dhot

ਅੰਮ੍ਰਿਤਸਰ : ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ, ਅਪਣੀ ਸਮੁੱਚੀ ਟੀਮ ਜਿਸ ਵਿਚ ਹਰਮੀਤ ਸਿੰਘ ਕਾਲਕਾ...

ਅੰਮ੍ਰਿਤਸਰ : ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ, ਅਪਣੀ ਸਮੁੱਚੀ ਟੀਮ ਜਿਸ ਵਿਚ ਹਰਮੀਤ ਸਿੰਘ ਕਾਲਕਾ ਜਨ: ਸਕੱਤਰ, ਭੁਪਿੰਦਰ ਸਿੰਘ ਭੁੱਲਰ ਐਗਜੈਕਟਿਵ ਮੈਂਬਰ, ਬੀਬੀ ਰਣਜੀਤ ਕੌਰ, ਵਿਕਰਮ ਸਿੰਘ, ਕੁਲਦੀਪ ਸਿੰਘ ਸਾਹਨੀ ਅਤੇ ਜਗਦੀਪ ਸਿੰਘ ਕਾਹਲੋਂ ਆਦਿ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਨਤਮਸਤਕ ਹੋਣ ਲਈ ਪਹੁੰਚੇ।

ਗੁਰੂ ਘਰ ਦਰਸ਼ਨ ਕਰਨ ਉਪਰੰਤ ਦਿੱਲੀ ਕਮੇਟੀ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਅਪਣੇ ਸਮੂਹ ਸਾਥੀਆਂ ਸਮੇਤ ਸਿੱਖ ਸਟੂਡੈਂਟਸ ਫ਼ੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੂੰ ਕੌਮੀ ਪ੍ਰਧਾਨ ਬਣਨ 'ਤੇ ਵਧਾਈ ਦੇਣ ਲਈ ਉਨ੍ਹਾਂ ਦੇ ਦਫ਼ਤਰ ਵਿਖੇ ਪਹੁੰਚੇ, ਜਿਥੇ ਭਾਈ ਢੋਟ ਵਲੋਂ ਅਪਣੇ ਸਾਥੀਆਂ ਸਮੇਤ ਦਿੱਲੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਢੋਟ ਅਤੇ ਸਾਥੀਆਂ ਵਲੋਂ ਦਿੱਲੀ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿਤੀ ਗਈ। 

ਆਪਸੀ ਵਿਚਾਰ-ਵਟਾਂਦਰੇ ਦੌਰਾਨ ਸਿਰਸਾ ਨੇ ਕਿਹਾ ਕਿ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਇਕ ਉਹ ਧਾਰਮਕ ਜਥੇਬੰਦੀ ਹੈ ਜਿਸ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਸਿੱਖ ਨੌਜਵਾਨਾਂ ਅਤੇ ਵਿਦਿਆਰਥੀਆਂ ਵਿਚ ਮਜ਼ਬੂਤ ਆਧਾਰ ਹੈ। ਮਨਜਿੰਦਰ ਸਿੰਘ ਸਿਰਸਾ ਨੇ ਭਾਈ ਅਮਰਬੀਰ ਸਿੰਘ ਢੋਟ ਨੂੰ ਭਰੋਸਾ ਦਿਤਾ ਕਿ ਦਿੱਲੀ ਵਿਚ ਫ਼ੈਡਰੇਸ਼ਨ ਦੀ ਇਕਾਈ ਨੂੰ ਦਿੱਲੀ ਕਮੇਟੀ ਪੂਰਨ ਸਹਿਯੋਗ ਕਰੇਗੀ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਦਿੱਲੀ ਕਮੇਟੀ ਅਤੇ ਫ਼ੈਡਰੇਸ਼ਨ ਮਹਿਤਾ ਮਿਲ ਕੇ ਹੰਭਲਾ ਮਾਰਨਗੇ ਜਿਸ 'ਤੇ ਢੋਟ ਨੇ ਸਿਰਸਾ ਦਾ ਧਨਵਾਦ ਕੀਤਾ।

ਇਸ ਦੌਰਾਨ ਜਨ: ਸਕੱਤਰ ਹਰਮੀਤ ਸਿੰਘ ਕਾਲਕਾ ਅਤੇ ਭੁਪਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਦਿੱਲੀ ਕਮੇਟੀ ਸਿੱਖ ਸਟੂਡੈਂਟਸ ਫ਼ੈਡਰੇਸਨ (ਮਹਿਤਾ) ਨਾਲ ਸਹਿਯੋਗ ਕਰ ਕੇ ਨੌਜਵਾਨਾਂ ਨੂੰ ਗੁਰਮਤਿ ਨਾਲ ਜੋੜਨ ਲਈ ਪ੍ਰੇਰਿਤ ਕਰੇਗੀ। ਇਸ ਮੌਕੇ ਪ੍ਰਧਾਨ ਅਮਰਬੀਰ ਸਿੰਘ ਢੋਟ, ਲਖਬੀਰ ਸਿੰਘ ਸੇਖੋਂ, ਗਗਨਦੀਪ ਸਿੰਘ, ਬਲਜੀਤ ਸਿੰਘ ਸੱਗੂ, ਵਰਿੰਦਰ ਸਿੰਘ ਖਾਲਸਾ, ਸਿਮਰਨਜੀਤ ਸਿੰਘ ਭੁੱਲਰ, ਕਰਨਦੀਪ ਸਿੰਘ ਸੱਗੂ, ਕੁਲਵਿੰਦਰ ਸਿੰਘ ਢੋਟ, ਰਬਜੀਤ ਸਿੰਘ ਅਤੇ ਰਾਜੂ ਬਾਬਾ ਆਦਿ ਫ਼ੈਡਰੇਸਨ ਆਗੂ ਵਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੂੰ ਸਿਰੋਪਾਉ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਤ ਕੀਤਾ ਗਿਆ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement