ਅੱਜ ਦਾ ਹੁਕਮਨਾਮਾ
Published : May 20, 2020, 5:47 am IST
Updated : May 20, 2020, 5:49 am IST
SHARE ARTICLE
Photo
Photo

ਜੈਤਸਰੀ ਮਹਲਾ ੪ ਘਰੁ ੨

ਜੈਤਸਰੀ ਮਹਲਾ ੪ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਹਰਿ ਹਰਿ ਸਿਮਰਹੁ ਅਗਮ ਅਪਾਰਾ ॥

ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥

ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥

ਹਰਿ ਗੁਣ ਗਾਵਹੁ ਮੀਤ ਹਮਾਰੇ ॥

ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥

ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥

ਮਧੁਸੂਦਨ ਹਰਿ ਮਾਧੋ ਪ੍ਰਾਨਾ ॥

ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥

ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥

ਹਰਿ ਹਰਿ ਨਾਮੁ ਸਦਾ ਸੁਖਦਾਤਾ ॥

ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥

ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥

ਬੁੱਧਵਾਰ, ੭ ਜੇਠ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੯੮)

 

ਪੰਜਾਬੀ ਵਿਆਖਿਆ :

ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧।

Darbar SahibDarbar Sahib

ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ!

Darbar Sahib Darbar Sahib

ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ । ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement