Panthak News: ਸ਼੍ਰੋਮਣੀ ਕਮੇਟੀ ਵਫ਼ਦ ਨੇ ਬੰਦੀ ਸਿੰਘ ਭਾਈ ਸ਼ਮਸ਼ੇਰ ਸਿੰਘ ਨਾਲ ਕੀਤੀ ਮੁਲਾਕਾਤ
Published : May 20, 2024, 7:09 am IST
Updated : May 20, 2024, 7:09 am IST
SHARE ARTICLE
Shiromani Committee delegation met with Bandi Singh Bhai Shamsher Singh
Shiromani Committee delegation met with Bandi Singh Bhai Shamsher Singh

ਜੇਲਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਕਾਰਜਸ਼ੀਲ : ਐਡਵੋਕੇਟ ਧਾਮੀ

Panthak News: ਜੇਲਾਂ ’ਚ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਰਮਣੀ ਕਮੇਟੀ ਨਿਰੰਤਰ ਕਾਰਜਸ਼ੀਲ ਹੈ, ਉਥੇ ਹੀ ਕਾਨੂੰਨੀ ਅਤੇ ਆਰਥਕ ਤੌਰ ’ਤੇ ਹਰ ਸੰਭਵ ਸਹਾਇਤਾ ਵੀ ਮੁਹਈਆ ਕਰਵਾ ਰਹੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਮਾਨਤ ’ਤੇ ਰਿਹਾਅ ਹੋ ਕੇ ਆਏ ਬੰਦੀ ਭਾਈ ਸ਼ਮਸ਼ੇਰ ਸਿੰਘ ਨਾਲ ਫ਼ੋਨ ’ਤੇ ਗੱਲਬਾਤ ਕਰਦਿਆਂ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਆਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਵਫ਼ਦ ਨੇ ਬੰਦੀ ਸਿੰਘ ਭਾਈ ਸ਼ਮਸ਼ੇਰ ਸਿੰਘ ਨਾਲ ਮੁਲਾਕਾਤ ਕੀਤੀ।

ਜ਼ਿਕਰਯੋਗ ਹੈ ਕਿ ਬੇਅੰਤ ਸਿੰਘ ਕਤਲ ਮਾਮਲੇ ’ਚ ਸਜ਼ਾਜ਼ਾਫ਼ਤਾ ਭਾਈ ਸ਼ਮਸ਼ੇਰ ਸਿੰਘ ਮੁੜ ਜ਼ਮਾਨਤ ’ਤੇ ਰਿਹਾਅ ਹੋ ਕੇ ਪਰਤੇ ਹਨ, ਜਿਨ੍ਹਾਂ ਨਾਲ ਮੁਲਾਕਾਤ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਦੀ ਅਗਵਾਈ ’ਚ ਵਫ਼ਦ ਨੇ ਭਾਈ ਸ਼ਮਸ਼ੇਰ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਇਸ ਦੌਰਾਨ ਵਫ਼ਦ ਨੇ ਭਾਈ ਸ਼ਮਸ਼ੇਰ ਸਿੰਘ ਨੂੰ ਸਿਰੋਪਾਉ ਦੀ ਬਖ਼ਸ਼ਿਸ਼ ਕੀਤੀ ਅਤੇ ਗੱਲਬਾਤ ਕਰਦਿਆਂ ਮੈਨੇਜਰ ਕਰਨੈਲ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਾਰਜਸ਼ੀਲ ਹੈ, ਜਿਥੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਅਗਵਾਈ ਵਿਚ ਬੰਦੀ ਸਿੰਘਾਂ ਦੀਆਂ ਪੱਕੀਆਂ ਜ਼ਮਾਨਤਾਂ ਲਈ ਕਾਨੂੰਨੀ ਚਾਰਾਜੋਈ ਕੀਤੀ ਜਾ ਰਹੀ ਹੈ, ਉਥੇ ਹੀ ਪ੍ਰਵਾਰਕ ਮੈਂਬਰਾਂ ਤਕ ਹਰ ਮਹੀਨੇ ਆਰਥਕ ਸਹਾਇਤਾ ਵੀ ਪਹੁੰਚਾਈ ਜਾ ਰਹੀ ਹੈ।

ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਹੋਰਾਂ ਦੀ ਬੰਦੀ ਸਿੰਘ ਭਾਈ ਸ਼ਮਸ਼ੇਰ ਸਿੰਘ ਨਾਲ ਫ਼ੋਨ ’ਤੇ ਗੱਲਬਾਤ ਕਰਵਾਈ ਗਈ ਅਤੇ ਉਨ੍ਹਾਂ ਭਰੋਸਾ ਦਿਤਾ ਕਿ ਜੇਲਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਨੂੰ ਲੈ ਕੇ ਜਿਥੇ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਭਾਈ ਸ਼ਮਸ਼ੇਰ ਸਿੰਘ ਨੂੰ ਨਿਜੀ ਤੌਰ ’ਤੇ ਮਿਲਣ ਦਾ ਭਰੋਸਾ ਵੀ ਦਿਤਾ, ਉਥੇ ਹੀ ਉਨ੍ਹਾਂ ਚਿੰਤਾ ਜ਼ਾਹਰ ਕੀਤੀ ਕਿ ਜੇਲਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੇ ਅਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਗ਼ਲਤ ਰਵਈਆ ਕਾਰਨ ਮਨੁੱਖੀ ਅਧਿਕਾਰਾਂ ਘਾਣ ਹੋ ਰਿਹਾ ਹੈ ਅਤੇ ਹੋ ਰਹੀ ਅਜਿਹੀ ਅਣਦੇਖੀ ਪ੍ਰਤੀ ਸਰਕਾਰਾਂ ਅਤੇ ਅਦਾਲਤਾਂ ਨੂੰ ਸੁਚਾਰੂ ਕਦਮ ਚੁੱਕਣ ਦੀ ਲੋੜ ਹੈ। ਇਸ ਦੌਰਾਨ ਵਫ਼ਦ ਵਿਚ ਮੈਨੇਜਰ ਕਰਨੈਲ ਸਿੰਘ ਤੋਂ ਇਲਾਵਾ ਭਾਈ ਹਜ਼ੂਰ ਸਿੰਘ ਅਤੇ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।

(For more Punjabi news apart from Shiromani Committee delegation met with Bandi Singh Bhai Shamsher Singh, stay tuned to Rozana Spokesman)

 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement