
ਸ਼੍ਰੋਮਣੀ ਕਮੇਟੀ ਵਲੋਂ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 21 ਜੂਨ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ.....
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਵਲੋਂ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 21 ਜੂਨ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥਾ ਰਵਾਨਾ ਕੀਤਾ ਜਾਵੇਗਾ ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਕਰਨਗੇ।
ਉਨ੍ਹਾਂ ਦਸਿਆ ਕਿ ਇਸ ਜਥੇ ਲਈ ਸ਼੍ਰੋਮਣੀ ਕਮੇਟੀ ਵਲੋਂ ਜਿਨ੍ਹਾਂ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲੱਗਣ ਲਈ ਭੇਜੇ ਗਏ ਸਨ, ਉਨ੍ਹਾਂ ਨੂੰ ਵੀਜ਼ੇ ਮਿਲ ਗਏ ਹਨ। ਉਨ੍ਹਾਂ ਦਸਿਆ ਕਿ ਵੱਖ-ਵੱਖ ਗੁਰਦਵਾਰਿਆਂ ਦੇ ਦਰਸ਼ਨ ਕਰਨ ਤੋਂ ਬਾਅਦ ਇਹ ਜਥਾ 30 ਜੂਨ ਨੂੰ ਵਾਪਸ ਵਤਨ ਪਰਤੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਇਸ ਜਥੇ ਲਈ ਅਪਣੇ ਪਾਸਪੋਰਟ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਭਲਕੇ 20 ਜੂਨ ਨੂੰ ਅਪਣੇ ਪਾਸਪੋਰਟ ਪ੍ਰਾਪਤ ਕਰਨ।