SGPC News: ਆਨਲਾਈਨ ਕਮਰਾ ਰਾਖਵਾਂ ਕਰਨ ਸਮੇਂ ਸੰਗਤਾਂ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ ਦੀ ਹੀ ਵਰਤੋਂ ਕਰਨ
Published : Jun 20, 2024, 8:29 am IST
Updated : Jun 20, 2024, 8:29 am IST
SHARE ARTICLE
Image: For representation purpose only.
Image: For representation purpose only.

ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ਵਿਚ ਆਨਲਾਈਨ ਕਮਰਾ ਰਾਖਵਾਂ ਕਰਨ ਲਈ ਇਕ ਜਾਅਲੀ ਵੈੱਬਸਾਈਟ ਬਣਾ ਕੇ ਸ਼ਰਧਾਲੂਆਂ ਨਾਲ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ।

SGPC News ਅੰਮ੍ਰਿਤਸਰ (ਸਤਵਿੰਦਰ ਸਿੰਘ ਜੱਜ) : ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਆਨਲਾਈਨ ਕਮਰਾ ਰਾਖਵਾਂ ਕਰਨ ਸਮੇਂ ਕੇਵਲ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ www.sgpcsarai.com ਦੀ ਹੀ ਵਰਤੋਂ ਕਰਨ ਅਤੇ ਕਮਰੇ ਦੀ ਭੇਟਾਂ ਜਮ੍ਹਾਂ ਕਰਵਾਉਣ ਸਮੇਂ ਸਰਾਵਾਂ ਦੇ ਮੈਨੇਜਰ ਨਾਲ ਮੋਬਾਈਲ ਨੰਬਰ 98149-49689 ’ਤੇ ਸੰਪਰਕ ਕਰ ਕੇ ਪੁਸ਼ਟੀ ਕੀਤੀ ਜਾਵੇ।

ਇਸ ਸਬੰਧੀ ਸੰਗਤ ਨੂੰ ਅਪੀਲ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ਵਿਚ ਆਨਲਾਈਨ ਕਮਰਾ ਰਾਖਵਾਂ ਕਰਨ ਲਈ ਇਕ ਜਾਅਲੀ ਵੈੱਬਸਾਈਟ ਬਣਾ ਕੇ ਸ਼ਰਧਾਲੂਆਂ ਨਾਲ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਸ਼੍ਰੋਮਣੀ ਕਮੇਟੀ ਵਲੋਂ ਇਸ ਸਬੰਧ ਵਿਚ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ ਅਤੇ ਠੱਗੀ ਮਾਰਨ ਵਾਲਿਆਂ ਦਾ ਬੈਂਕ ਖਾਤਾ ਵੀ ਸੀਲ ਕਰਵਾਇਆ ਗਿਆ ਸੀ।

ਉਨ੍ਹਾਂ ਦਸਿਆ ਕਿ ਠੱਗੀ ਮਾਰਨ ਵਾਲੇ ਵਿਅਕਤੀਆਂ ਵਲੋਂ ਸਾਰਾਗੜ੍ਹੀ ਸਰਾਂ ਦੇ ਨਾਂ ’ਤੇ ਜਾਅਲੀ ਵੈੱਬਸਾਈਟ ਜਾਂ ਪੋਰਟਲ ਬਣਾਇਆ ਹੋਇਆ ਹੈ ਜਿਸ ’ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲੱਗੀ ਹੋਈ ਹੈ ਜਿਸ ਕਰ ਕੇ ਸ਼ਰਧਾਲੂ ਸਰਾਂ ਦੀ ਬੁਕਿੰਗ ਦੇ ਨਾਂ ’ਤੇ ਝਾਂਸੇ ਹੇਠ ਆ ਜਾਂਦੇ ਹਨ। ਧੰਗੇੜਾ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਨਕਲੀ ਵੈੱਬਸਾਈਟ ਅਤੇ ਠੱਗਾਂ ਤੋਂ ਸੁਚੇਤ ਰਹਿਣ ਅਤੇ ਆਨਲਾਈਨ ਕਮਰਾ ਰਾਖਵਾਂ ਕਰਵਾਉਣ ਸਮੇਂ ਭੇਟਾਂ ਜਮ੍ਹਾਂ ਕਰਵਾਉਣ ਤੋਂ ਪਹਿਲਾਂ ਸਰਾਵਾਂ ਦੇ ਮੈਨੇਜਰ ਨਾਲ ਫ਼ੋਨ ਤੇ ਗੱਲਬਾਤ ਕਰ ਕੇ ਪੁਸ਼ਟੀ ਜ਼ਰੂਰ ਕਰਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement