Akal Takht Sahib Model: 1984 'ਚ ਨੁਕਸਾਨੇ ਗਏ ਅਕਾਲ ਤਖ਼ਤ ਸਾਹਿਬ ਦਾ ਮਾਡਲ ਤਿਆਰ, ਆਸਟ੍ਰੇਲੀਆ ਦੇ ਅਜਾਇਬ ਘਰ 'ਚ ਕੀਤਾ ਜਾਵੇਗਾ ਸੁਸ਼ੋਭਿਤ
Published : Jul 20, 2024, 9:46 am IST
Updated : Jul 20, 2024, 9:56 am IST
SHARE ARTICLE
Sri Akal Takht Sahib Model Ready
Sri Akal Takht Sahib Model Ready

Akal Takht Sahib Model: ਅੰਮ੍ਰਿਤਸਰ ਦੇ ਪੇਪਰ ਆਰਟਿਸਟ ਨੇ ਕੀਤਾ ਤਿਆਰ

Sri Akal Takht Sahib Model Ready: 1984 ਦੇ ਸਾਕਾ ਨੀਲਾ ਤਾਰਾ ਦੌਰਾਨ ਨੁਕਸਾਨੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ ਜਲਦੀ ਹੀ ਆਸਟ੍ਰੇਲੀਆ ਦੇ ਇੱਕ ਮਿਊਜ਼ੀਅਮ ਵਿੱਚ ਪ੍ਰਦਰਸ਼ਿਤ ਕੀਤਾ ਜਾਵੇਗਾ। ਜੂਨ ਵਿੱਚ ਆਸਟ੍ਰੇਲੀਆ ਸਰਕਾਰ ਨੇ ਅੰਮ੍ਰਿਤਸਰ ਦੇ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਅਜਿਹਾ ਮਾਡਲ ਤਿਆਰ ਕਰਨ ਲਈ ਕਿਹਾ ਸੀ। ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਸ ਨੇ ਦੋ ਮਾਡਲ ਤਿਆਰ ਕੀਤੇ ਹਨ।

ਇਹ ਵੀ ਪੜ੍ਹੋ: Bangladesh Curfew News: ਹਿੰਸਕ ਪ੍ਰਦਰਸ਼ਨਾਂ ਵਿਚਾਲੇ ਬੰਗਲਾਦੇਸ਼ 'ਚ ਕਰਫਿਊ, ਹੁਣ ਤੱਕ 105 ਮੌਤਾਂ, ਫੌਜ ਕੀਤੀ ਗਈ ਤਾਇਨਾਤ 

ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਖੰਡਿਤ ਮਾਡਲ ਦੇ ਨਾਲ-ਨਾਲ ਉਨ੍ਹਾਂ ਨੇ 1984 ਤੋਂ ਪਹਿਲਾਂ ਬਣੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ ਵੀ ਤਿਆਰ ਕੀਤਾ ਹੈ।  ਇਸ ਸਮੇਂ ਗੁਰਪ੍ਰੀਤ ਸਿੰਘ ਖੁਦ ਆਸਟ੍ਰੇਲੀਆ ਵਿਚ ਹੈ। ਇਹ ਮਾਡਲ ਉਸ ਵੱਲੋਂ ਤਿਆਰ ਕੀਤੇ ਗਏ ਹਨ। ਇਹ ਦੋਵੇਂ ਮਾਡਲ ਠੋਸ ਲੱਕੜ ਦੇ ਫਾਈਬਰ ਅਤੇ ਕਈ ਹੋਰ ਫੋਲਡਰ ਰਸਾਇਣਕ ਸਮੱਗਰੀ ਦੀ ਵਰਤੋਂ ਕਰਕੇ ਬਣਾਏ ਗਏ ਹਨ।

ਇਹ ਵੀ ਪੜ੍ਹੋ: Punjab Weather Update: ਮੁਹਾਲੀ ਨਾਲ ਮੌਸਮ ਹੋਇਆ ਸੁਹਾਵਣਾ, ਅੱਜ ਵੀ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ

ਮਾਡਲ 1984 ਦੇ ਸਾਕਾ ਨੀਲਾ ਤਾਰਾ ਦੀ ਯਾਦ ਦਿਵਾਏਗਾ
ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਅਜਿਹੇ ਹੋਰ ਮਾਡਲ ਬਣਾ ਕੇ ਅਜਾਇਬ ਘਰਾਂ, ਲਾਇਬ੍ਰੇਰੀਆਂ, ਵੱਖ-ਵੱਖ ਗੁਰਦੁਆਰਿਆਂ, ਜਿੱਥੇ ਵੀ ਸੰਭਵ ਹੋਵੇ ਸਥਾਪਤ ਕਰਨ ਤਾਂ ਜੋ ਅੱਜ ਦੀ ਪੀੜ੍ਹੀ ਨੂੰ ਉਨ੍ਹਾਂ ਦੇ ਇਤਿਹਾਸ ਬਾਰੇ ਪਤਾ ਲੱਗ ਸਕੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਕਈ ਦੇਸ਼ਾਂ ਵਿਚ ਪਹਿਲਾਂ ਹੀ ਕਰ ਚੁੱਕੇ ਹਨ ਪ੍ਰਦਰਸ਼ਿਤ
ਗੁਰਪ੍ਰੀਤ ਸਿੰਘ ਵੱਲੋਂ ਤਿਆਰ ਕੀਤੇ ਅਜਿਹੇ ਕਈ ਮਾਡਲ ਇੰਗਲੈਂਡ, ਕੈਨੇਡਾ, ਸਿੰਗਾਪੁਰ ਸਮੇਤ ਕਈ ਦੇਸ਼ਾਂ ਵਿੱਚ ਪ੍ਰਦਰਸ਼ਿਤ ਕੀਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਵੀ ਆਪਣੀ ਵਿਸ਼ੇਸ਼ ਅਤੇ ਨਿਵੇਕਲੀ ਕਲਾ ਸਦਕਾ ਆਸਟ੍ਰੇਲੀਆ ਸਰਕਾਰ ਵੱਲੋਂ ਉਹਨਾਂ ਨੂੰ ਆਸਟ੍ਰੇਲੀਆ ਦੀ ਪਾਰਲੀਮੈਂਟ ਵਿਚ ਪੇਪਰ ਵਰਕ ਦੀ ਜਿੰਮੇਵਾਰੀ ਦਿੱਤੀ ਗਈ ਸੀ, ਜਿਸ ਨੂੰ ਉਹਨਾਂ ਨੇ ਬਾਖੂਬੀ ਨਿਭਾਇਆ। ਇਸ ਕੰਮ ਲਈ ਉਨ੍ਹਾਂ ਨੂੰ ਆਸਟ੍ਰੇਲੀਅਨ ਸਰਕਾਰ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ।

​(For more Punjabi news apart from Punjab Weather Update News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement