
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਜਨਮ ਸ਼ਤਾਬਦੀ ਮੌਕੇ ਸਾਰਾ ਖ਼ਾਲਸਾ ਪੰਥ ਇਕ ਹੋਵੇ..........
ਤਰਨਤਾਰਨ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਜਨਮ ਸ਼ਤਾਬਦੀ ਮੌਕੇ ਸਾਰਾ ਖ਼ਾਲਸਾ ਪੰਥ ਇਕ ਹੋਵੇ। ਪੱਤਰਕਾਰਾਂ ਨਾਲ ਗੱਲ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਅੱਜ ਸਮਾਂ ਹੈ ਕਿ ਅਸੀਂ ਗੁਰੂ ਨਾਨਕ ਸਾਹਿਬ ਦੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਨੂੰ ਪ੍ਰਚਾਰਨ ਦੀ ਹੈ। ਜੇ ਪੰਥ ਇਕ ਹੋਵੇਗਾ ਤੇ ਅਸੀਂ ਸਾਰੇ ਦੁਨੀਆਂ ਨੂੰ ਗੁਰੂ ਸਾਹਿਬ ਦੇ ਮਿਸ਼ਨ ਨੂੰ ਚੰਗੇ ਢੰਗ ਨਾਲ ਪ੍ਰਚਾਰ ਸਕਾਂਗੇ।
ਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਮੁੱਖ ਰੱਖਦਿਆਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਭਾਰਤ ਸਰਕਾਰ ਤੇ ਪਾਕਿਸਤਾਨ ਸਰਕਾਰ ਨੂੰ ਗਲ ਕਰ ਕੇ ਇਸ ਅਸਥਾਨ ਦੇ ਦਰਸ਼ਨਾਂ ਲਈ ਯੋਗ ਪ੍ਰਬੰਧ ਕਰਨੇ ਚਾਹੀਦੇ ਹਨ। 'ਜਥੇਦਾਰ' ਨੇ ਕਿਹਾ ਕਿ ਬਾਬੇ ਨਾਨਕ ਦੇ ਅਵਤਾਰ ਪੁਰਬ ਨੂੰ ਧਿਆਨ ਵਿਚ ਰੱਖਦਿਆਂ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਖੁੱਲ੍ਹਦਿਲੀ ਨਾਲ ਸੰਗਤ ਨੂੰ ਵੀਜ਼ੇ ਜਾਰੀ ਕਰਨੇ ਚਾਹੀਦੇ ਹਨ।