
'ਜਥੇਦਾਰ' ਨੇ ਪ੍ਰਕਾਸ਼ਨਾ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਦੇ ਦਿਤੇ ਸੰਕੇਤ
ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਤੋਂ 1998 ਵਿਚ ਭਾਈ ਰਣਜੀਤ ਸਿੰਘ ਵਲੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਦਿਆਂ ਕੈਨੇਡਾ ਦੀ ਸਤਿਨਾਮ ਰਲੀਜੀਅਸ ਪ੍ਰਚਾਰ ਸੁਸਾਇਟੀ ਵਲੋਂ ਸ੍ਰੀ ਗੁਰੂ ਗੰਥ ਸਾਹਿਬ ਦੇ ਸਰੂਪ ਛਾਪੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕੈਨੇਡਾ ਵਿਚ ਕੁੱਝ ਲੋਕਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਕਰੀਬ 50 ਸਰੂਪ ਛਾਪੇ ਹਨ।
Giani Harpreet Singh
ਇਸ ਪਿੱਛੇ ਭਾਈ ਰਿਪੁਦਮਨ ਸਿੰਘ ਮਲਿਕ ਦਾ ਹੱਥ ਦਸਿਆ ਜਾ ਰਿਹਾ ਹੈ। ਕੈਨੇਡਾ ਦੇ ਸਾਰੇ ਗੁਰੂ ਘਰਾਂ ਦੇ ਅਹੁਦੇਦਾਰਾਂ ਨੇ ਮੀਟਿੰਗ ਕਰ ਕੇ ਇਸ ਕਾਰਵਾਈ ਨੂੰ ਗ਼ਲਤ ਕਰਾਰ ਦਿਤਾ ਅਤੇ ਭਾਈ ਰਿਪੁਦਮਨ ਸਿੰਘ ਮਲਿਕ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਸਵਾਲ ਕੀਤਾ ਕਿ ਕੀ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ਤ ਕਰਨ ਦੀ ਇਜਾਜ਼ਤ ਦੇ ਦਿਤੀ ਹੈ? ਜਿਸ ਦਾ ਉਹ ਕੋਈ ਤਸਲੀਬਖ਼ਸ਼ ਜਵਾਬ ਨਹੀਂ ਦੇ ਸਕੇ।
Giani Harpreet Singh
ਪ੍ਰਾਪਤ ਜਾਣਕਾਰੀ ਮੁਤਾਬਕ ਸਤਿਨਾਮ ਰਲੀਜੀਅਸ ਪ੍ਰਚਾਰ ਸੁਸਾਇਟੀ ਦੀ ਪਿੱਠ 'ਤੇ ਸ. ਮਲਿਕ ਦਾ ਪੂਰਾ ਹੱਥ ਹੈ ਤੇ ਇਹ ਕੋਸ਼ਿਸ਼ ਬੀਤੇ ਵਰ੍ਹੇ 2019 ਦੇ ਨਵੰਬਰ ਮਹੀਨੇ ਤੋਂ ਕੀਤੀ ਜਾ ਰਹੀ ਸੀ। ਇਕ ਨਿਜੀ ਘਰ ਵਿਚ ਹੀ ਸਰੂਪ ਛਾਪਣ ਦੀਆਂ ਕੋਸ਼ਿਸ਼ਾਂ ਜਾਰੀ ਸਨ ਜਿਸ ਲਈ ਮਸ਼ੀਨਾਂ ਆਦਿ ਦਾ ਪੂਰਾ ਪ੍ਰਬੰਧ ਕੀਤਾ ਗਿਆ ਸੀ। ਸੂਤਰ ਦਸਦੇ ਹਨ ਕਿ ਕੈਨੇਡਾ ਦੇ ਕਰੀਬ 50 ਗੁਰੂ ਘਰਾਂ ਦੇ ਪ੍ਰਬੰਧਕਾਂ ਨੇ ਸਰੂਪ ਪ੍ਰਕਾਸ਼ਤ ਕਰਨ ਵਾਲੀ ਧਿਰ ਨੂੰ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ 2 ਵਾਰ ਅਮਰੀਕਾ ਵਿਚ ਸਰੂਪ ਪ੍ਰਕਾਸ਼ਤ ਕਰਨ ਦੀ ਕੋਸ਼ਿਸ਼ ਕੀਤੀ ਪਰ ਸਫ਼ਲ ਨਹੀਂ ਹੋਈ।
Giani harpreet Singh
ਇਸ ਬਾਰੇ ਸ਼੍ਰੋਮਣੀ ਕਮੇਟੀ ਨੂੰ ਇਨ੍ਹਾਂ ਗੁਰੂ ਘਰਾਂ ਨੇ ਇਹ ਲਿਖ ਕੇ ਭੇਜਿਆ ਹੈ ਕਿ ਅਸੀ ਸਾਰੇ ਸ਼੍ਰੋਮਣੀ ਕਮੇਟੀ ਨਾਲ ਖੜੇ ਹਾਂ ਤੇ ਜੇਕਰ ਕਮੇਟੀ ਇਹ ਪ੍ਰਿਟਿੰਗ ਬਾਹਰ ਕਰਨਾ ਚਾਹੁੰਦੀ ਹੈ ਤਾਂ ਅਸੀ ਸਾਰੇ ਸਹਿਯੋਗ ਦੇਣ ਲਈ ਤਿਆਰ ਹਾਂ ਜਿਸ ਘਰ ਵਿਚ ਸਰੂਪ ਪ੍ਰਿੰਟ ਹੋਏ ਸਨ ਉਸ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਸਿਰਫ਼ ਟੈਸਟ ਲਈ ਛਾਪੇ ਗਏ ਹਨ।
Giani Harpreet Singh
ਪ੍ਰਾਪਤ ਜਾਣਕਾਰੀ ਮੁਤਾਬਕ ਭਾਈ ਰਿਪੁਦਮਨ ਸਿੰਘ ਮਲਿਕ ਤੇ ਭਾਈ ਬਲਵੰਤ ਸਿੰਘ ਨੇ ਸੰਗਤਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਉਹ ਸ਼੍ਰੋਮਣੀ ਕਮੇਟੀ ਨਾਲ ਵਿਚਾਰ ਕਰ ਰਹੇ ਹਨ। ਇਹ ਖ਼ਬਰ ਮਿਲਦੇ ਸਾਰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪ੍ਰਕਾਸ਼ਨਾ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਦੇ ਸੰਕੇਤ ਦਿਤੇ ਹਨ।
Giani Harpreet Singh
'ਜਥੇਦਾਰ' ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ 1998 ਵਿਚ ਹੁਕਮਨਾਮਾ ਜਾਰੀ ਹੋਇਆ ਸੀ ਕਿ ਸ਼੍ਰੋਮਣੀ ਕਮੇਟੀ ਤੋਂ ਬਿਨਾਂ ਕੋਈ ਵੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਹਾਹਿਬ ਦੇ ਸਰੂਪ ਤੇ ਗੁਰਬਾਣੀ ਦੀਆਂ ਸੈਚੀਆਂ ਪ੍ਰਕਾਸ਼ਤ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪਣ ਦਾ ਹੀਆ ਕੀਤਾ ਹੈ ਤਾਂ ਉਸ ਵਿਰੁਧ ਪੰਥ ਰਹੁਰੀਤਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।