Panthak News: ਸਿੱਖਾਂ ਵਿਰੁਧ ਭੜਕਾਹਟ ਪੈਦਾ ਕਰਨ ਵਾਲੀ ਫ਼ਿਲਮ ਉਪਰ ਰੋਕ ਲੱਗੇ : ਸਰਬਜੀਤ ਸਿੰਘ ਖ਼ਾਲਸਾ
Published : Aug 20, 2024, 7:24 am IST
Updated : Aug 20, 2024, 7:24 am IST
SHARE ARTICLE
A ban on the film causing incitement against Sikhs: Sarabjit Singh Khalsa
A ban on the film causing incitement against Sikhs: Sarabjit Singh Khalsa

Panthak News: ਉਨ੍ਹਾਂ ਕਿਹਾ ਕਿ ਇਸ ਫ਼ਿਲਮ ਨਾਲ ਸਮਾਜ ਅੰਦਰ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਦਾ ਖਦਸ਼ਾ ਹੈ।

 

Panthak News: ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਸੰਸਦ ਮੈਂਬਰ ਕੰਗਨਾ ਰਨੌਤ ਦੀ ਨਵੀਂ ਫ਼ਿਲਮ ‘ਐਮਰਜੈਂਸੀ’ ਵਿਚ ਸਿੱਖਾਂ ਨੂੰ ਗ਼ਲਤ ਢੰਗ ਨਾਲ ਪੇਸ਼ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਕੇਂਦਰ ਸਰਕਾਰ ਨੂੰ ਫ਼ਿਲਮ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। 

ਇਕ ਪ੍ਰੈਸ ਬਿਆਨ­ ’ਚ ਉਨ੍ਹਾਂ ਕਿਹਾ ਕਿ ਇਸ ਫ਼ਿਲਮ ਨਾਲ ਸਮਾਜ ਅੰਦਰ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਫ਼ਿਲਮ ਅੰਦਰ ਸਿੱਖਾਂ ਨੂੰ ਵੱਖਵਾਦੀ ਜਾਂ ਦਹਿਸ਼ਤਗਰਦ ਵਜੋਂ ਫ਼ਿਲਮਾਇਆ ਗਿਆ ਹੈ ਤਾਂ ਇਹ ਇਕ ਡੂੰਘੀ ਸਾਜ਼ਸ਼ ਹੈ। ਉਨ੍ਹਾਂ ਕਿਹਾ, ‘‘ਸਿੱਖਾਂ ਪ੍ਰਤੀ ਹੋਰਨਾਂ ਕੌਮਾਂ ਅੰਦਰ ਨਫ਼ਰਤ ਪੈਦਾ ਕਰਨ ਲਈ ਇਹ ਫ਼ਿਲਮ ਇਕ ਮਨੋਵਿਗਿਆਨਕ ਹਮਲਾ ਹੈ, ਜਿਸ ਉੱਪਰ ਸਰਕਾਰ ਨੂੰ ਅਗਾਊਂ ਨੋਟਿਸ ਲੈਂਦਿਆਂ ਰੋਕ ਲਗਾਉਣੀ ਚਾਹੀਦੀ ਹੈ।’’ 

ਸੰਸਦ ਮੈਂਬਰ ਨੇ ਕਿਹਾ, ‘‘ਦੇਸ਼ ਅੰਦਰ ਸਿੱਖਾਂ ਉਪਰ ਨਫ਼ਰਤੀ ਹਮਲੇ ਹੋਣ ਦੀਆਂ ਖ਼ਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਅਜਿਹੇ ਵਿਚ ਇਹ ਫ਼ਿਲਮ ਸਿੱਖਾਂ ਪ੍ਰਤੀ ਨਫ਼ਰਤ ਫੈਲਾਉਣ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਇਸ ਦੇਸ਼ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਫ਼ਿਲਮਾਂ ਰਾਹੀਂ ਪੂਰੀ ਤਰ੍ਹਾਂ ਉਜਾਗਰ ਨਹੀਂ ਕੀਤਾ ਗਿਆ ਪ੍ਰੰਤੂ ਸਿੱਖਾਂ ਨੂੰ ਬਦਨਾਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।’’

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement