ਪੁਲਿਸ ਵਲੋਂ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ।
ਮੋਗਾ: ਜ਼ਿਲ੍ਹੇ ਦੇ ਪਿੰਡ ਲੁਹਾਰਾ ਵਿਚ ਚੋਰਾਂ ਨੇ ਦੋ ਗੁਰਦੁਆਰਾ ਸਾਹਿਬਾਨਾਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਦੌਰਾਨ ਲੁਟੇਰਿਆਂ ਨੇ ਗੁਰਦੁਆਰਾ ਧੰਨ-ਧੰਨ ਬਾਬਾ ਨੰਦ ਸਿੰਘ ਜੀ ਅਤੇ ਗੁਰਦੁਆਰਾ ਸਾਹਿਬ ਧੰਨ-ਧੰਨ ਬਾਬਾ ਜੀਤਾ ਸਿੰਘ ਜੀ ਵਿਖੇ ਗੋਲਕ ਚੋਰੀ ਕਰ ਲਈ ਹੈ। ਦਸਿਆ ਜਾ ਰਿਹਾ ਹੈ ਕਿ ਇਹ ਚੋਰ ਤੜਕੇ ਕਰੀਬ ਤਿੰਨ ਵਜੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਏ ਅਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿਤਾ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ: ਵਰਲਡ ਕੱਪ ਤੋਂ ਪਹਿਲਾਂ ਮੁਹੰਮਦ ਸ਼ਮੀ ਨੂੰ ਵੱਡੀ ਰਾਹਤ, ਇਸ ਮਾਮਲੇ ਵਿਚ ਕੋਰਟ ਤੋਂ ਮਿਲੀ ਜ਼ਮਾਨਤ
ਵੀਡੀਉ ਵਿਚ ਦੇਖਿਆ ਜਾ ਸਕਦਾ ਹੈ ਕਿ ਦੋ ਨੌਜਵਾਨ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੁੰਦੇ ਹਨ ਅਤੇ ਗੋਲਕ ਚੋਰੀ ਕਰਕੇ ਬਾਹਰ ਚਲੇ ਜਾਂਦੇ ਹਨ। ਇਸ ਤੋਂ ਕੁੱਝ ਦੂਰੀ ਉਤੇ ਜਾ ਕੇ ਉਨ੍ਹਾਂ ਨੇ ਗੋਲਕ ਖਾਲੀ ਕਰ ਦਿਤੀ ਅਤੇ ਪੈਸੇ ਲੈ ਕੇ ਫਰਾਰ ਹੋ ਗਏ। ਪੁਲਿਸ ਵਲੋਂ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸੰਵਿਧਾਨ ਦੀ ਕਾਪੀ ’ਚ ‘ਧਰਮਨਿਰਪੱਖ’ ਅਤੇ ‘ਸਮਾਜਵਾਦੀ’ ਸ਼ਬਦ ਗ਼ਾਇਬ : ਵਿਰੋਧੀ ਧਿਰ, ਜਾਣੋ ਕੀ ਕਿਹਾ ਕਾਨੂੰਨ ਮੰਤਰੀ ਨੇ...
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਦਸਿਆ ਕਿ ਸਵੇਰੇ ਜਦੋਂ ਉਹ 4:00 ਵਜੇ ਗੁਰਦੁਆਰਾ ਸਾਹਿਬ ਪਹੁੰਚੇ ਤਾਂ ਮੁੱਖ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਸੀ। ਜਦੋਂ ਅੰਦਰ ਜਾ ਕੇ ਦੇਖਿਆ ਤਾਂ ਗੁਰਦੁਆਰਾ ਸਾਹਿਬ ਦੀ ਗੋਲਕ ਅਪਣੇ ਅਸਥਾਨ ਤੋਂ ਗਾਇਬ ਸੀ । ਇਸ ਸੰਬਧੀ ਥਾਣਾ ਕੋਟ ਈਸੇ ਖਾਂ ਨੂੰ ਇਤਲਾਹ ਦਿਤੀ ਗਈ। ਉਧਰ ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੇ ਸੀਸਟੀਵੀ ਫੁਟੇਜ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲਿਸ ਵਲੋਂ ਗੁਰਦੁਆਰਾ ਸਾਹਿਬ ਦੇ ਨੇੜੇ ਲੱਗੇ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।