ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ
Published : Oct 20, 2019, 4:47 pm IST
Updated : Oct 20, 2019, 4:47 pm IST
SHARE ARTICLE
Kartarpur Sahib
Kartarpur Sahib

ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸ਼ਰਧਾਲੂਆਂ...

ਡੇਰਾ ਬਾਬਾ ਨਾਨਕ: ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸ਼ਰਧਾਲੂਆਂ ਦਾ ਪਹਿਲਾ ਜੱਥਾ 5 ਨਵੰਬਰ ਤੇ ਦੂਜਾ ਜੱਥਾ 6 ਨਵੰਬਰ ਨੂੰ ਰਵਾਨਾ ਹੋਵੇਗਾ ਅਤੇ ਨਵੇਂ ਬਣੇ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ ਹੋ ਗਈ ਹੈ। ਪਿੱਛੇ ਜਿਹੇ ਲਾਂਚ ਕੀਤੀ ਗਈ ਵੈੱਬਸਾਈਟ ਰਾਹੀਂ ਸ਼ਰਧਾਲੂ ਆਨਲਾਈਨ ਫ਼ਾਰਮ ਭਰ ਸਕਣਗੇ। ਕਰਤਾਰਪੁਰ ਸਾਹਿਬ ਦਾ ਲਾਂਘਾ ਉੱਥੇ ਬਣੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰ ਡੇਰਾ ਬਾਬਾ ਨਾਨਕ ਨਾਲ ਜੋੜਦਾ ਹੈ।

Kartarpur Corridor, IndiaKartarpur Corridor, India

ਉਸ ਗੁਰੂਘਰ ਦੇ ਦਰਸ਼ਨਾਂ ਲਈ ਸ਼ਰਧਾਲੂ ਕੋਲ ਪਾਸਪੋਰਟ ਜ਼ਰੂਰ ਚਾਹੀਦਾ ਹੈ ਪਰ ਉਸ ਲਈ ਵੀਜ਼ਾ ਲਗਵਾਉਣ ਦੀ ਜ਼ਰੂਰਤ ਨਹੀਂ ਹੋਵੇਗੀ। ਇਸ ਲਾਂਘੇ ਦੀ ਉਡੀਕ ਸਿੱਖ ਕੌਮ ਵੱਲੋਂ ਦੇਸ਼ ਦੀ ਵੰਡ ਭਾਵ 1947 ਤੋਂ ਹੀ ਕੀਤੀ ਜਾ ਰਹੀ ਸੀ। ਹੁਣ ਭਾਰਤੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਇਸ ਲਾਂਘੇ ਦਾ ਉਦਘਾਟਨ ਕੀਤਾ ਜਾਵੇਗਾ। ਕੱਲ੍ਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮਹਿਮੂਦ ਕੁਰੈਸ਼ੀ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੇ ਦੇਸ਼ ’ਚ ਮੌਜੂਦ ਕਰਤਾਰਪੁਰ ਸਾਹਿਬ ਲਾਂਘੇ ਦੇ ਹਿੱਸੇ ਦਾ ਉਦਘਾਟਨ 9 ਨਵੰਬਰ ਨੂੰ ਕੀਤਾ ਜਾਵੇਗਾ। ਭਾਰਤ ’ਚ ਇਹ ਉਦਘਾਟਨ 8 ਨਵੰਬਰ ਨੂੰ ਹੋ ਜਾਵੇਗਾ।

Kartarpur SahibKartarpur Sahib

ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪਾਕਿਸਤਾਨ ਸਰਕਾਰ ਦੀ ਬੇਨਤੀ ਉੱਤੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਹਾਮੀ ਭਰ ਦਿੱਤੀ ਹੈ। ਸ੍ਰੀ ਕੁਰੈਸ਼ੀ ਨੇ ਇਹ ਵੀ ਕਿਹਾ ਕਿ ਡਾ. ਮਨਮੋਹਨ ਸਿੰਘ ਕਿਸੇ ਖ਼ਾਸ ਮਹਿਮਾਨ ਵਜੋਂ ਨਹੀਂ, ਸਗੋਂ ਇੱਕ ਆਮ ਯਾਤਰੀ ਵਜੋਂ ਉਸ ਰਸਮ ਵਿੱਚ ਸ਼ਾਮਲ ਹੋਣਗੇ। ਪਾਕਿਸਤਾਨ ਨੇ ਇੱਕ ਦਿਨ ਵਿੱਚ ਸਿਰਫ਼ 5,000 ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਦੇਣ ਦਾ ਐਲਾਨ ਬਹੁਤ ਪਹਿਲਾਂ ਤੋਂ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਹਰੇਕ ਸ਼ਰਧਾਲੂ ਤੋਂ 20 ਅਮਰੀਕੀ ਡਾਲਰ ਭਾਵ 1,400 ਭਾਰਤੀ ਰੁਪਏ ਦੇ ਬਰਾਬਰ ਫ਼ੀਸ ਵੀ ਵਸੂਲੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement