ਅੱਜ ਦਾ ਹੁਕਮਨਾਮਾ
Published : Oct 20, 2020, 7:20 am IST
Updated : Oct 20, 2020, 7:21 am IST
SHARE ARTICLE
 Hukamnama Sri Darbar Sahib Amritsar
Hukamnama Sri Darbar Sahib Amritsar

ਧਨਾਸਰੀ ਮਹਲਾ ੫॥

ਧਨਾਸਰੀ ਮਹਲਾ ੫॥

ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥

ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥

ਜਿਹਵਾ ਏਕ ਕਵਨ ਗੁਨ ਕਹੀਐ ॥

ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥

ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥

ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥

ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥

ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

ਮੰਗਲਵਾਰ, ੪ ਕੱਤਕ (ਸੰਮਤ ੫੫੨ ਨਾਨਕਸ਼ਾਹੀ) ੨੦ ਅਕਤੂਬਰ, ੨੦੨੦ (ਅੰਗ: ੬੭੩)

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੫॥
ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ ਜੀਵਨ-ਅਗਵਾਈ ਦੇਣ ਵਾਲਾ ਹੈਂ, ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ ਤੇਰੇ ਬੱਚੇ ਤੇਰੇ ਆਸਰੇ ਜੀਊਂਦੇ ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ! ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ।

Darbar SahibDarbar Sahib

ਮਨੁੱਖ ਦੀ ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ ਜੀਵਨ-ਜੁਗਤਿ ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ।ਫਿਰ ਭੀ ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈ।੨।

Darbar SahibDarbar Sahib

ਹੇ ਨਾਨਕ! ਆਖ- ਹੇ ਪ੍ਰਭੂ! ਅਸੀਂ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ ਸਹਾਇਤਾ ਦੀ ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀਂ ਤੇਰੇ ਘਰ ਦੇ ਗੁਲਾਮ ਹਾਂ।੩।੧੨।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement