1000 ਪੰਨਿਆਂ ਦੀ ਰਿਪੋਰਟ 'ਚ ਕਮਿਸ਼ਨ ਮੈਂਬਰਾਂ ਦੇ ਦਸਤਖ਼ਤ ਕੇਵਲ ਅਖ਼ੀਰਲੇ ਪੰਨੇ 'ਤੇ: ਹਵਾਰਾ ਕਮੇਟੀ
Published : Oct 20, 2020, 10:04 am IST
Updated : Oct 20, 2020, 10:04 am IST
SHARE ARTICLE
Jagtar Singh Hawara
Jagtar Singh Hawara

ਮਾਮਲਾ ਲਾਪਤਾ 328 ਸੂਰਪਾਂ ਦਾ

ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪਬਲੀਕੇਸ਼ਨ ਵਿਭਾਗ ਦੇ ਰਿਕਾਰਡ ਵਿਚੋਂ 328 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਘੱਟ ਹੋਣ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਥਾਪਤ ਕੀਤੇ ਗਏ ਪੜਤਾਲੀਆਂ ਕਮਿਸ਼ਨ ਦੀ 1000 ਪੰਨਿਆਂ ਦੀ ਰਿਪੋਰਟ ਵਾਚਣ ਉਪਰੰਤ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਇਸ ਨੂੰ ਸਿਆਸੀ ਆਕਾਵਾਂ ਦੇ ਹਿਤਾਂ ਦੀ ਰਾਖੀ ਕਰਨ ਲਈ ਮਿੱਥ ਕੇ ਘੜੀ ਗਈ ਰਿਪੋਰਟ ਕਰਾਰ ਦਿਤਾ ਹੈ। ਹਵਾਰਾ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਮਨੁੱਖੀ ਅਧਿਕਾਰ  ਸੰਗਠਨ ਵਲੋਂ ਕੀਤੀ ਸ਼ਿਕਾਇਤ ਦਾ ਇਨਸਾਫ਼ ਦੇਣ ਵਿਚ ਪੜਤਾਲੀਆ ਕਮਿਸ਼ਨ ਦੀ ਰਿਪੋਰਟ ਅਸਫ਼ਲ ਰਹੀ ਹੈ।

SGPC SGPC

ਹੈਰਾਨਗੀ ਦੀ ਗੱਲ ਤਾਂ ਇਹ ਹੈ ਕਿ ਜਾਂਚ ਕਮਿਸ਼ਨ ਅਪਣੀ ਰਿਪੋਰਟ ਦੇ ਪੰਨਾ ਨੰਬਰ 288 ਤੇ ਪਾਵਨ ਸਰੂਪ ਕਿੱਥੇ ਗਏ? ਦੇ ਸਿਰਲੇਖ ਹੇਠ ਅਪਣੀ ਜਾਂਚ ਦੀ ਅਸਫ਼ਲਤਾ ਨੂੰ ਸਵੀਕਾਰ ਕਰਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਕਿ ਉਹ ਇਹ ਪਤਾ ਕਰਨ ਦਾ ਯਤਨ ਕਰੇ ਕੇ ਸਬੰਧਤ ਪਾਵਨ ਸਰੂਪ ਕਹਿੜੀਆਂ ਗੁਰਦੁਆਰਾ ਕਮੇਟੀਆਂ/ਸੰਗਤਾਂ ਨੂੰ ਬਿਨਾਂ ਬਿੱਲ ਕਟਿਆ ਦਿਤੇ ਗਏ ਹਨ।

jagtar singh hawarajagtar singh hawara

ਕਮੇਟੀ ਆਗੂ ਐਡਵੋਕੇਟ ਅਮਰ ਸਿੰਘ ਚਾਹਲ, ਪ੍ਰੋ. ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਐਡਵੋਕੇਟ ਦਿਲਸ਼ੇਰ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ, ਸੁਖਰਾਜ ਸਿੰਘ ਵੇਰਕਾ, ਬਲਜੀਤ ਸਿੰਘ ਭਾਊ, ਜਸਪਾਲ ਸਿੰਘ ਪੁਤਲੀਘਰ ਆਦਿ ਨੇ ਕਿਹਾ ਕਿ ਪੜਤਾਲੀਆ ਕਮਿਸ਼ਨ ਨੇ 55 ਕਰਮਚਾਰੀਆਂ/ਅਧਿਕਾਰੀਆਂ, ਸੰਗਤਾਂ ਤੋਂ ਲਿਖਤੀ ਬਿਆਨ ਲਏ ਹਨ, ਜਿਨ੍ਹਾਂ ਦੇ ਹਰ ਪੰਨੇ ਉਤੇ ਬਿਆਨ ਕਰਤਾ ਦੇ ਦਸਤਖ਼ਤ ਹਨ।

SGPCSGPC

ਪਰ 1000 ਪੰਨਿਆਂ ਦੀ ਰਿਪੋਰਟ ਉਤੇ ਜਾਂਚ ਕਮਿਸ਼ਨ ਦੇ ਮੈਂਬਰਾਂ ਨੇ ਦਸਤਖ਼ਤ ਕੇਵਲ ਅਖੀਰਲੇ ਪੰਨੇ ਉਤੇ ਕੀਤੇ ਹਨ ਜਿਸ ਤੋਂ ਰਿਪੋਰਟ ਦੇ ਤਬਦੀਲ ਹੋਣ ਦਾ ਖ਼ਦਸਾ ਜਾਹਰ ਹੁੰਦਾ ਹੈ। ਜਾਂਚ ਰਿਪੋਰਟ ਅਨੁਸਾਰ ਲਾਪਤਾ 328 ਪਾਵਨ ਸਰੂਪਾਂ ਵਿਚ ਵੱਡੇ ਆਕਾਰ ਦੇ 93 ਸਰੂਪ, ਦਰਮਿਆਨੇ ਆਕਾਰ ਦੇ 232 ਸਰੂਪ ਅਤੇ ਲੜੀਵਾਰ 3 ਸਰੂਪ ਸ਼ਾਮਲ ਹਨ।

Bhai Gobind Singh LongowalBhai Gobind Singh Longowal

ਇਹ ਸਰੂਪ ਅਗੱਸਤ 2015 ਤੋਂ ਲਾਪਤਾ ਹਨ।  ਦੁੱਖ ਦੀ ਗੱਲ ਤਾਂ ਇਹ ਹੈ ਕਿ ਜਾਂਚ ਕਮਿਸਨ ਨੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਬਾਦਲਾਂ ਨੂੰ ਤਫ਼ਤੀਸ਼ ਵਿਚ ਸ਼ਾਮਲ ਹੀ ਨਹੀਂ ਕੀਤਾ। ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਮਈ 2016 ਨੂੰ ਅੱਗ ਕਾਰਨ ਨੁਕਸਾਨੇ ਗਏ 80 ਸਰੂਪਾਂ ਸਬੰਧੀ ਦਿਤਾ ਬਿਆਨ ਹੈਰਾਨੀਜਨਕ ਹੈ ਕਿ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ 15-20 ਦਿਨਾਂ ਬਾਅਦ ਮਿਲੀ ਤਾ ਉਹ ਮੌਕਾ ਦੇਖਣ ਗਏ ਸਨ ਇਸ ਦੇ ਬਾਵਜੂਦ ਵੀ ਉਨ੍ਹਾਂ ਨੇ ਅਪਣੀ ਧਾਰਮਕ ਜ਼ਿੰਮੇਵਾਰੀ ਨਿਭਾਉਣ ਲਈ ਕੋਈ ਕਦਮ ਨਹੀਂ ਚੁਕਿਆ।                                                         

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement