ਸ੍ਰੀ ਅਕਾਲ ਤਖ਼ਤ ’ਤੇ ਬੈਠ ਕੇ ਮਤਭੇਦ ਹੱਲ ਕਰਨ ਸਬੰਧੀ SGPC ਦੇ ਸੁਝਾਅ ਨੂੰ HSGPC ਨੇ ਕੀਤਾ ਰੱਦ
Published : Oct 20, 2022, 12:54 pm IST
Updated : Oct 20, 2022, 12:58 pm IST
SHARE ARTICLE
Haryana Sikhs reject SGPC’s call to negotiate
Haryana Sikhs reject SGPC’s call to negotiate

ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਸਿੱਖਾਂ ਨੂੰ ਅਪੀਲ ਕੀਤੀ ਸੀ ਕਿ ਉਹ ਅਦਾਲਤ ਤੋਂ ਬਾਹਰ ਆ ਕੇ ਸ੍ਰੀ ਅਕਾਲ ਤਖ਼ਤ ’ਤੇ 'ਮਤਭੇਦ' ਹੱਲ ਕਰਨ।

 

ਅੰਮ੍ਰਿਤਸਰ:  ਹਰਿਆਣਾ ਦੇ ਸਿੱਖ ਆਗੂਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਮਤਭੇਦਾਂ’ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੇ ਸੱਦੇ ਨੂੰ ਰੱਦ ਕਰ ਦਿੱਤਾ ਹੈ। ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ-2014 ਨੂੰ ਪ੍ਰਮਾਣਿਤ ਕਰਨ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਵਿਚ ਦੋ ਵੱਖ-ਵੱਖ ਸਮੀਖਿਆ ਪਟੀਸ਼ਨਾਂ ਦਾਇਰ ਕਰਨ ਤੋਂ ਇਕ ਦਿਨ ਬਾਅਦ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਸਿੱਖਾਂ ਨੂੰ ਅਪੀਲ ਕੀਤੀ ਸੀ ਕਿ ਉਹ ਅਦਾਲਤ ਤੋਂ ਬਾਹਰ ਆ ਕੇ ਸ੍ਰੀ ਅਕਾਲ ਤਖ਼ਤ ’ਤੇ 'ਮਤਭੇਦ' ਹੱਲ ਕਰਨ।  

ਹਰਜਿੰਦਰ ਧਾਮੀ ਨੇ ਕਿਹਾ ਕਿ ਇਹ ਇਕ ਤਰ੍ਹਾਂ ਦੀ 'ਭਰਾ ਮਾਰੂ ਜੰਗ' ਹੈ,  ਜਿਸ ਦਾ ਬੀਜ ਸਿਆਸੀ ਪਾਰਟੀਆਂ ਨੇ ਆਪਣੇ ਸਵਾਰਥ ਲਈ ਬੀਜਿਆ ਹੈ। ਇਸ ਪ੍ਰਸਤਾਵ ਨੂੰ ਰੱਦ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡਹਾਕ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਮਾਮਲਾ ਹੁਣ ਕਾਨੂੰਨ ਦੀ ਕਚਹਿਰੀ ਵਿਚ ਹੈ।

ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹਰਿਆਣਾ ਦੇ ਸਿੱਖਾਂ ਦੇ ਧਾਰਮਿਕ ਸੰਸਥਾਵਾਂ ਅਤੇ ਗੁਰਦੁਆਰਿਆਂ ਦੇ ਮਾਮਲਿਆਂ ਦੀ ਦੇਖ-ਰੇਖ ਕਰਨ ਦੇ ਅਧਿਕਾਰ ਨੂੰ ਕਾਨੂੰਨੀ ਮਾਨਤਾ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ ਅਤੇ ਹੁਣ ਭਾਈਚਾਰੇ ਵਿਚ ਏਕਤਾ ਦਿਖਾਉਣ ਦਾ ਢੌਂਗ ਕਰ ਕੇ ਦੋਹਰੇ ਮਾਪਦੰਡ ਅਪਣਾ ਰਹੀ ਹੈ।

ਦਾਦੂਵਾਲ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਹੋਹਰ ਲਾਲ ਖੱਟਰ ਨੇ ਸੰਕਲਪ ਲਿਆ ਹੈ ਕਿ ਜਦੋਂ ਤੱਕ ਅਗਲੀ ਐਡਹਾਕ ਕਮੇਟੀ ਦਾ ਐਲਾਨ ਨਹੀਂ ਹੋ ਜਾਂਦਾ, ਮੌਜੂਦਾ ਸੰਸਥਾ ਹਰਿਆਣਾ ਦੇ ਧਾਰਮਿਕ ਮਾਮਲਿਆਂ ਨੂੰ ਜਾਇਜ਼ ਤਰੀਕੇ ਨਾਲ ਸੰਭਾਲੇਗੀ।

 

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement