SGPC ਚੋਣਾਂ ਲਈ ਫਾਰਮ ਨੰਬਰ 1 ਵਿਚ ਕੀਤੀ ਗਈ ਸੋਧ; ਵੈੱਬਸਾਈਟ ਤੋਂ ਹਟਾਇਆ ਗਿਆ ਪੁਰਾਣਾ ਫਾਰਮ
Published : Oct 20, 2023, 4:37 pm IST
Updated : Oct 20, 2023, 5:05 pm IST
SHARE ARTICLE
Amendment made in Form No. 1 for SGPC Elections
Amendment made in Form No. 1 for SGPC Elections

ਸਿੱਖ ਦੀ ਪਰਿਭਾਸ਼ਾ ਸਬੰਧੀ ਸਵੈ-ਘੋਸ਼ਣਾ ਵਿਚ ਕੀਤੀ ਗਈ ਸੋਧ

 

ਚੰਡੀਗੜ੍ਹ:  ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਵਿਚ ਅਪਣਾ ਨਾਂਅ ਦਰਜ ਕਰਨ ਲਈ ਵੋਟਰਾਂ ਵਲੋਂ ਭਰਿਆ ਜਾਣ ਵਾਲਾ ਫਾਰਮ-1 ਰਿਵਾਇਜ਼ਡ ਕਰ ਦਿਤਾ ਗਿਆ ਹੈ ਅਤੇ ਇਸ ਫਾਰਮ ਨੂੰ ਜ਼ਿਲ੍ਹਾ ਪ੍ਰਸਾਸ਼ਨ ਦੀ ਵੈਬਸਾਈਡ ਉਤੇ ਅਪਲੋਡ ਕਰ ਦਿਤਾ ਗਿਆ ਹੈ ਅਤੇ ਪੁਰਾਣੇ ਫਾਰਮ ਨੂੰ ਵੈਬਸਾਈਟ ਤੋਂ ਹਟਾ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦਸਿਆ ਕਿ ਪੁਰਾਣੇ ਫਾਰਮ ਨੂੰ ਕਿਸੇ ਵੀ ਸੂਰਤ ਵਿਚ ਨਾ ਵਰਤਿਆ ਜਾਵੇ। ਇਸ ਸਬੰਧੀ ਸਮੂਹ ਰਿਵਾਇਜ਼ ਅਥਾਰਿਟੀ ਨੂੰ ਜਾਣੂ ਕਰਵਾ ਦਿਤਾ ਗਿਆ ਹੈ। ਉਨ੍ਹਾਂ ਦਸਿਆ ਕਿ ਨਿਰਧਾਰਤ ਫਾਰਮਾਂ (1) ਵਿਚ ਸਿੱਖ ਗੁਰਦੁਆਰਾ ਐਕਟ 1925 ਦੀ ਧਾਰਾ 2 (9) ਅਧੀਨ ਸਿੱਖ ਦੀ ਪਰਿਭਾਸ਼ਾ ਸਬੰਧੀ ਸਵੈ-ਘੋਸ਼ਣਾ ਦਰਜ ਕਰਨ ਸਬੰਧੀ ਸੋਧ ਕੀਤੀ ਗਈ ਹੈ।

Photo

ਉਨ੍ਹਾਂ ਦਸਿਆ ਕਿ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਨੇ ਦਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰੀਕ੍ਰਿਆ ਤਹਿਤ ਸਭ ਤੋਂ ਪਹਿਲਾਂ 21 ਅਕਤੂਬਰ 2023 ਨੂੰ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ ਜੋ ਕਿ 15 ਨਵੰਬਰ 2023 ਤੱਕ ਚੱਲੇਗੀ ਅਤੇ ਇਸ ਦੌਰਾਨ ਵੋਟਰ ਸੂਚੀ ਦੀ ਤਿਆਰੀ ਲਈ ਕੇਸਾਧਾਰੀ ਵਿਅਕਤੀਆਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ। ਉਨਾਂ ਦੱਸਿਆ ਕਿ ਲੋੜੀਂਦੇ ਫਾਰਮ ਪੇਂਡੂ ਖੇਤਰਾਂ ਵਿਚ ਜਿਲ੍ਹੇ ਦੇ ਸਮੂਹ ਪਟਵਾਰੀਆਂ ਅਤੇ ਸ਼ਹਿਰੀ ਖੇਤਰ ਵਿਚ ਨਗਰ ਨਿਗਮ, ਨਗਰ ਕੌਂਸਲਾਂ, ਨਗਰ ਪੰਚਾਇਤਾਂ, ਕਾਰਜ ਸਾਧਕ ਅਫ਼ਸਰਾਂ ਪਾਸ ਜਮ੍ਹਾ ਕਰਵਾ ਸਕਣਗੇ।

ਵਧੀਕ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕੇ 87- ਬਾਬਾ ਬਕਾਲਾ ਲਈ ਉਪ ਮੰਡਲ ਮੈਜਿਸਟ੍ਰੇਟ ਬਾਬਾ ਬਕਾਲਾ, 95-ਵੇਰਕਾ ਲਈ ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-2, 96-ਅੰਮ੍ਰਿਤਸਰ ਸ਼ਹਿਰ ਪੂਰਬੀ ਲਈ ਜਾਇੰਦਟ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ, 97-ਅੰਮ੍ਰਿਤਸਰ ਸ਼ਹਿਰ ਕੇਂਦਰੀ ਲਈ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ, 98-ਅੰਮ੍ਰਿਤਸਰ ਸ਼ਹਿਰ ਪੱਛਮੀ ਲਈ ਵਧੀਕ ਚੀਫ ਮੁੱਖ ਪ੍ਰਸਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਿਟੀ, 99-ਚੋਗਾਵਾਂ ਲਈ ਉਪ ਮੰਡਲ ਮੈਜਿਸਟ੍ਰੇਟ ਲੋਪੋਕੇ, 100-ਅਜਨਾਲਾ ਲਈ ਉਪ ਮੰਡਲ ਮੈਜਿਸਟ੍ਰੇਟ ਅਜਨਾਲਾ, 101-ਗੁਰੂ ਕਾ ਬਾਗ ਲਈ ਉਪ ਮੰਡਲ ਮੈਜਿਸਟ੍ਰੇਟ ਮਜੀਠਾ, 102-ਜੰਡਿਆਲਾ ਲਈ ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1 ਅਤੇ 103-ਮੱਤੇਵਾਲ ਲਈ ਸਹਾਇਕ ਕਮਿਸ਼ਨਰ ਜਨਰਲ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤਾ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement