ਪਰਾਲੀ ਨੂੰ ਅੱਗ ਲਗਾ ਕੇ ਕਿਸਾਨ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਦੇ ਉਲਟ ਜਾ ਰਹੇ ਹਨ : ਅਮਨ ਅਰੋੜਾ
Published : Oct 20, 2023, 12:28 am IST
Updated : Oct 20, 2023, 8:01 am IST
SHARE ARTICLE
Aman Arora
Aman Arora

ਅਮਨ ਅਰੋੜਾ ਨੇ ਕੇ.ਵੀ.ਕੇ. ਖੇੜੀ ਵਿਖੇ ਕੀਤਾ ਅੰਤਰ ਜ਼ਿਲ੍ਹਾ ਕਿਸਾਨ ਮੇਲੇ ਦਾ ਉਦਘਾਟਨ

ਸੰਗਰੂਰ, 19 ਅਕਤੂਬਰ (ਗੁਰਦਰਸ਼ਨ ਸਿੰਘ ਸਿੱਧੂ) : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਥਾਨਕ ਪਿੰਡ ਖੇੜੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਫ਼ਾਰਮ ਵਿਖੇ ਲਗਾਏ ਗਏ ਅੰਤਰ ਜ਼ਿਲ੍ਹਾ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਲਹਿਰਾ ਬਰਿੰਦਰ ਗੋਇਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀ ਦੀਆਂ ਨਵੀਆਂ ਤਕਨੀਕਾਂ ਅਤੇ ਫ਼ਸਲਾਂ ਦੇ ਬੀਜਾਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਅਗਵਾਈ ਵਿੱਚ ਲਗਾਏ ਜਾਂਦੇ ਅਜਿਹੇ ਮੇਲੇ ਬਹੁਤ ਲਾਹੇਵੰਦ ਹੁੰਦੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਯਤਨਾਂ ਤਹਿਤ ਹੀ ਕਿਸਾਨਾਂ ਨੂੰ ਖੇਤੀਬਾੜੀ ਲਈ ਹਰ ਸੰਭਵ ਸਹਿਯੋਗ ਦਿਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਕਿਸਾਨਾਂ ਵਲੋਂ ਝੋਨੇ ਦੀ ਵਾਢੀ ਤੋਂ ਬਾਅਦ ਬਚਦੀ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਸੀ ਜਿਸ ਨੂੰ ਰੋਕਣ ਲਈ ਹੁਣ ਪੰਜਾਬ ਸਰਕਾਰ ਵਲੋਂ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਲੋੜੀਂਦੀ ਮਸ਼ੀਨਰੀ ਵੀ ਸਬਸਿਡੀ ਉਪਰ ਮੁਹਈਆ ਕਰਵਾਈ ਜਾ ਰਹੀ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਰੁਝਾਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਤੇ ਮਿੱਟੀ ਦੇ ਨਾਲ-ਨਾਲ ਪੂਰਾ ਵਾਤਾਵਰਨ ਹੀ ਪਲੀਤ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਪਰਾਲੀ ਨੂੰ ਅੱਗ ਲਗਾ ਕੇ ਕਿਸਾਨ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਦੇ ਉਲਟ ਕੰਮ ਕਰਦੇ ਹਨ ਜਿਸ ਤੋਂ ਸਾਨੂੰ ਹਰ ਤਰੀਕੇ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵਲੋਂ ਹਵਾ ਨੂੰ ਗੁਰੂ ਅਤੇ ਧਰਤੀ ਨੂੰ ਮਾਤਾ ਦਾ ਦਰਜਾ ਦਿਤਾ ਗਿਆ ਹੈ ਅਤੇ ਪਰਾਲੀ ਸਾੜਨ ਨਾਲ ਇਨ੍ਹਾਂ ਦੋਵਾਂ ਦਾ ਬਹੁਤ ਵੱਡੇ ਪੱਧਰ ਉਪਰ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਹਰ ਸੰਭਵ ਸਹਾਇਤਾ ਮੁਹਈਆ ਕਰਵਾਉਣ ਲਈ ਵਚਨਬਧ ਹੈ ਅਤੇ ਕਿਸਾਨਾਂ ਨੂੰ ਵੀ ਅਪੀਲ ਹੈ ਕਿ ਉਹ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਆਪ ਮੁਹਾਰੇ ਅੱਗੇ ਆਉਣ।
ਇਸ ਕਿਸਾਨ ਮੇਲੇ ਦੌਰਾਨ ਵੱਖ-ਵੱਖ ਵਿਸ਼ਿਆਂ ਦੇ ਮਾਹਰਾਂ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਤਕਨੀਕਾਂ ਅਤੇ ਸਾਉਣੀ ਦੀਆਂ ਫ਼ਸਲਾਂ ਦੇ ਉੱਤਮ ਅਤੇ ਵਿਕਸਿਤ ਬੀਜਾਂ ਬਾਰੇ ਜਾਣਕਾਰੀ ਮੁਹਈਆ ਕਰਵਾਈ। ਇਸ ਮੌਕੇ ਪਰਾਲੀ ਨਾ ਸਾੜਨ ਵਾਲੇ 103 ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਨਮਾਨਤ ਵੀ ਕੀਤਾ ਗਿਆ।

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement