ਪਟਿਆਲਾ ਬੇਅਦਬੀ ਮਾਮਲੇ ਦੀ ਐਸਜੀਪੀਸੀ ਪ੍ਰਧਾਨ ਵਲੋਂ ਸਖ਼ਤ ਨਿਖੇਧੀ, ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਦੀ ਕੀਤੀ ਮੰਗ
Published : Oct 20, 2023, 5:04 pm IST
Updated : Oct 20, 2023, 5:04 pm IST
SHARE ARTICLE
SGPC President strongly condemns incident of Patiala beadbi
SGPC President strongly condemns incident of Patiala beadbi

ਕਿਹਾ, ਪੁਲਿਸ ਪ੍ਰਸ਼ਾਸਨ ਵਲੋਂ ਇਹ ਵੀ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਇਸ ਘਟਨਾ ਪਿਛੇ ਕਾਰਜਸ਼ੀਲ ਸ਼ਕਤੀਆਂ ਕਿਹੜੀਆਂ ਹਨ

 

ਅੰਮ੍ਰਿਤਸਰ: ਪਟਿਆਲਾ ਦੇ ਪਿੰਡ ਮੋਹਲਗੜ੍ਹ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਪਾੜ ਕੇ ਕੀਤੀ ਗਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਨਿਖੇਧੀ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਨਿੰਦਾ ਕਰਦਿਆਂ ਕਿਹਾ ਕਿ ਸਮੁੱਚੀ ਮਨੁੱਖਤਾ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਇਕ ਸੋਚੀ ਸਮਝੀ ਸਾਜ਼ਸ਼ ਦਾ ਹਿੱਸਾ ਹਨ, ਜਿਸ ਨਾਲ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਜਨਮ ਦਿਨ ਮੌਕੇ ਪਟਿਆਲਾ ਦੇ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਏ ਨਵਜੋਤ ਸਿੱਧੂ, ਪੁੱਤ ਨੇ ਦਿਤਾ ਖਾਸ ਤੋਹਫ਼ਾ

ਉਨ੍ਹਾਂ ਕਿਹਾ ਕਿ ਪਟਿਆਲਾ ਦੇ ਪਿੰਡ ਮੋਹਲਗੜ੍ਹ ’ਚ ਬੇਅਦਬੀ ਕਰਨ ਵਾਲੇ ਨੂੰ ਜਿਥੇ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਉਥੇ ਪੁਲਿਸ ਪ੍ਰਸ਼ਾਸਨ ਵਲੋਂ ਇਹ ਵੀ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਇਸ ਘਟਨਾ ਪਿਛੇ ਕਾਰਜਸ਼ੀਲ ਸ਼ਕਤੀਆਂ ਕਿਹੜੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਤਰਾਜ਼ ਜਤਾਇਆ ਕਿ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕੰਮ ਕਰਦੇ ਲੋਕਾਂ ਨੂੰ ਬੇਪਰਦਾ ਨਹੀਂ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ: SGPC ਚੋਣਾਂ ਲਈ ਫਾਰਮ ਨੰਬਰ 1 ਵਿਚ ਕੀਤੀ ਗਈ ਸੋਧ; ਵੈੱਬਸਾਈਟ ਤੋਂ ਹਟਾਇਆ ਗਿਆ ਪੁਰਾਣਾ ਫਾਰਮ 

ਉਨ੍ਹਾਂ ਕਿਹਾ ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ ਨੂੰ ਸਰਕਾਰ ਵਲੋਂ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਪਟਿਆਲਾ ਦੇ ਪਿੰਡ ਮੋਹਲਗੜ੍ਹ ਦੀ ਘਟਨਾ ਵਿਚ ਫੜੇ ਗਏ ਦੋਸ਼ੀ ਨੂੰ ਕਰੜੀ ਸਜ਼ਾ ਦਿਵਾਉਣ ਦੇ ਨਾਲ-ਨਾਲ ਅਜਿਹੇ ਲੋਕਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਦਾ ਪਤਾ ਲਗਾਵੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement