
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਵੀ ਮੌਜੂਦ
ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਗੁਪਤ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ‘ਚ ਤਿੰਨ ਸਿੰਘ ਸਹਿਬਾਨਾਂ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਮੌਜੂਦ ਹਨ।
ਮੰਨਿਆ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਦੀ ਸਜ਼ਾ ਨੂੰ ਲੈ ਕੇ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ ਕਿਉਂਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 30 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ ਪਰ ਅਜੇ ਤਕ ਉਨ੍ਹਾਂ ਨੂੰ ਕੋਈ ਵੀ ਪੰਥਕ ਸਜ਼ਾ ਨਹੀਂ ਸੁਣਾਈ ਗਈ ਹੈ। ਸਿੰਘ ਸਹਿਬਾਨਾਂ ਕੋਲ ਸੁਖਬੀਰ ਸਿੰਘ ਬਾਦਲ ਦਾ ਮਾਮਲਾ ਵਿਚਾਰ ਅਧੀਨ ਹੈ।