Panthak News: ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਦੇ ਸੱਦੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਐਡਵੋਕੇਟ ਧਾਮੀ ਨੇ ਕੀਤਾ ਧੰਨਵਾਦ
Published : Jan 21, 2024, 6:30 pm IST
Updated : Jan 21, 2024, 6:30 pm IST
SHARE ARTICLE
Akal Takht Jathedar and SGPC chief thank Ram Mandir trust for invitation
Akal Takht Jathedar and SGPC chief thank Ram Mandir trust for invitation

ਕਿਹਾ, ਅਸੀਂ ਇਲਾਹੀ ਗੁਰਬਾਣੀ ਦੇ ਨਿਰਾਲੇ ਗੁਰਮਤਿ ਫਲਸਫੇ ਦੇ ਪੈਰੋਕਾਰ ਹੋਣ ਦੇ ਨਾਤੇ ਹਰ ਧਰਮ ਦੀਆਂ ਮਾਨਤਾਵਾਂ ਦਾ ਸਤਿਕਾਰ ਕਰਦੇ ਹਾਂ।

Panthak News: ਸ੍ਰੀ ਰਾਮ ਮੰਦਰ ਦੀ ਉਸਾਰੀ ਅਤੇ ਪ੍ਰਾਣ-ਪ੍ਰਤਿਸ਼ਠਾ ਮੌਕੇ ਸ੍ਰੀ ਰਾਮ ਜਨਮ ਭੂਮੀ ਤੀਰਥ ਟਰੱਸਟ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਸੱਦਾ ਭੇਜਿਆ ਗਿਆ ਹੈ। ਇਸ ਦੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼ੁਭਕਾਮਨਾਵਾਂ ਭੇਜੀਆਂ ਗਈਆਂ ਹਨ।

ਇਕ ਸਾਂਝਾ ਬਿਆਨ ਜਾਰੀ ਕਰਦਿਆਂ ਉਨ੍ਹਾਂ ਨੇ ਮਿਤੀ 22 ਜਨਵਰੀ 2024 ਨੂੰ ਅਯੁੱਧਿਆ ਵਿਚ ਹੋ ਰਹੇ ਸ੍ਰੀ ਰਾਮ ਜਨਮ ਭੂਮੀ ਦੇ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਲਈ ਮਿਲੇ ਸੱਦਾ ਪੱਤਰ ਲਈ ਸ੍ਰੀ ਰਾਮ ਜਨਮ ਭੂਮੀ ਤੀਰਥ ਟਰੱਸਟ ਦਾ ਧੰਨਵਾਦ ਕਰਦਿਆਂ ਆਖਿਆ ਹੈ ਕਿ ਅਸੀਂ ਦਸ ਗੁਰੂ ਸਾਹਿਬਾਨ ਦੁਆਰਾ ਬਖਸ਼ਿਸ਼ ਕੀਤੀ ਇਲਾਹੀ ਗੁਰਬਾਣੀ ਦੇ ਨਿਆਰੇ ਅਤੇ ਨਿਰਾਲੇ ਗੁਰਮਤਿ ਫਲਸਫੇ ਦੇ ਪੈਰੋਕਾਰ ਹੋਣ ਦੇ ਨਾਤੇ, ਸਰਬ-ਸਾਂਝੀਵਾਲਤਾ ਅਤੇ ਅੰਤਰ-ਧਰਮ ਸਦਭਾਵਨਾ ਦੇ ਮੁੱਦਈ ਬਣਦਿਆਂ, ਹਰੇਕ ਧਰਮ ਦੀਆਂ ਮਾਨਤਾਵਾਂ ਦਾ ਸਤਿਕਾਰ ਕਰਦੇ ਹਾਂ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਕਿਹਾ ਕਿ ਹਰੇਕ ਧਰਮ ਦੇ ਲੋਕਾਂ ਦੇ ਹਿਰਦਿਆਂ ਵਿਚ ਅਪਣੇ ਪੈਗੰਬਰ/ ਅਵਤਾਰਾਂ ਦੇ ਪਾਵਨ ਚਰਨਛੋਹ ਪ੍ਰਾਪਤ ਅਸਥਾਨਾਂ ਦੀ ਵਿਸ਼ੇਸ਼ ਮਹਾਨਤਾ, ਅਜ਼ਮਤ ਅਤੇ ਆਸਥਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਨੂੰ ਅਪਣੀ ਆਸਥਾ ਅਤੇ ਪਵਿੱਤਰ ਵਿਸ਼ਵਾਸ ਮੁਬਾਰਕ ਹਨ ਅਤੇ ਅਸੀਂ ਕਾਮਨਾ ਕਰਦੇ ਹਾਂ ਕਿ ਵਿਸ਼ਵ ਵਿਚ ਧਾਰਮਿਕ ਸੁਤੰਤਰਤਾ, ਭਾਈਚਾਰਕ ਸਦਭਾਵਨਾ, ਅਮਨ-ਸ਼ਾਂਤੀ ਅਤੇ ਸਰਬ-ਸਾਂਝੀਵਾਲਤਾ ਕਾਇਮ ਹੋਵੇ, ਜਿਸ ਦੇ ਨਾਲ ਹਰੇਕ ਮਨੁੱਖ ਸੁਤੰਤਰ, ਸੁਰੱਖਿਅਤ ਅਤੇ ਨਿਰਭੈਅ ਹੋ ਕੇ ਅਪਣੇ ਧਾਰਮਿਕ ਰਹਿਬਰਾਂ ਦੀ ਸਿਮਰਤੀ ਵਿਚ ਇਕ-ਮਿਕ ਹੁੰਦਿਆਂ ਪਵਿੱਤਰ ਵਿਸ਼ਵਾਸਾਂ ਦੀ ਪਾਲਣਾ ਕਰ ਸਕੇ।

 (For more Punjabi news apart from Akal Takht Jathedar and SGPC chief thank Ram Mandir trust for invitation , stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement