ਮੈਨੂੰ ਵੀ ਇਕ ਸਾਜ਼ਸ਼ ਅਧੀਨ ਅਕਾਲ ਤਖ਼ਤ ਤੋਂ ਸਜ਼ਾ ਦਿਵਾਈ ਗਈ : ਅਵਤਾਰ ਸਿੰਘ ਹਿਤ
Published : Feb 21, 2019, 9:14 am IST
Updated : Feb 21, 2019, 9:14 am IST
SHARE ARTICLE
Avtar Singh Hit
Avtar Singh Hit

ਅਵਤਾਰ ਸਿੰਘ ਹਿਤ ਨੇ ਅਹਿਮ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਕ ਸਾਜ਼ਸ਼ ਅਧੀਨ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਕਰਵਾ ਕੇ ਸਜ਼ਾ ਲਗਵਾਈ ਗਈ

ਅੰਮ੍ਰਿਤਸਰ : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿਤ ਨੇ ਅਹਿਮ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਕ ਸਾਜ਼ਸ਼ ਅਧੀਨ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਕਰਵਾ ਕੇ ਸਜ਼ਾ ਲਗਵਾਈ ਗਈ। ਅੱਜ ਇਥੇ ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਹਿਤ ਨੇ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ 'ਤੇ ਇਕ ਵਿਅਕਤੀ (ਗਿਆਨੀ ਇਕਬਾਲ ਸਿੰਘ) ਹੀ ਸਾਰੇ ਹੱਕ ਰਾਖਵੇਂ ਰੱਖੀ ਬੈਠਾ ਹੈ। ਉਨ੍ਹਾਂ ਕਿਹਾ ਕਿ ਗਿਆਨੀ ਇਕਬਾਲ ਸਿੰਘ ਨੇ ਤਖ਼ਤ ਸਾਹਿਬ 'ਤੇ ਅਪਣੀ ਨਿਜੀ ਮਹੰਤਸ਼ਾਹੀ ਕਾਇਮ ਕੀਤੀ ਹੋਈ ਹੈ ਜਿਸ ਕਾਰਨ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਠੇਸ ਪੁੱਜੀ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਬਣਨ ਤੋਂ ਬਾਅਦ ਉਨ੍ਹਾਂ ਤਖ਼ਤ ਸਾਹਿਬ ਬੋਰਡ ਦੇ ਕਰਮਚਾਰੀਆਂ ਨੂੰ ਸਖ਼ਤ ਤਾੜਨਾ ਕੀਤੀ ਸੀ ਕਿ ਕੋਈ ਅਜਿਹਾ ਕੰਮ ਨਾ ਕੀਤਾ ਜਾਵੇ ਜਿਸ ਨਾਲ ਤਖ਼ਤ ਸਾਹਿਬ ਦੇ ਸਨਮਾਨ ਨੂੰ ਠੇਸ ਲੱਗੇ ਜਿਸ ਕਾਰਨ ਉਨ੍ਹਾਂ ਵਿਰੁਧ ਵਿਉਂਤਾਂ ਘੜੀਆਂ ਜਾਣ ਲੱਗੀਆਂ। ਉਨ੍ਹਾਂ ਕਿਹਾ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਬਾਰੇ ਉਨ੍ਹਾਂ ਜੋ ਸ਼ਬਦ ਵਰਤੇ ਸਨ, ਉਹ ਗੁਰਬਾਣੀ ਦਾ ਹਿੱਸਾ ਨਹੀਂ ਹਨ ਬਲਕਿ ਸਤਿਕਾਰ ਲਈ ਵਰਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਿਸ ਸਮੇਂ ਉਨ੍ਹਾਂ ਨਿਤੀਸ਼ ਕੁਮਾਰ ਲਈ ਸ਼ਬਦ ਵਰਤੇ ਜਿਸ 'ਤੇ 'ਜਥੇਦਾਰਾਂ' ਨੂੰ ਇਤਰਾਜ਼ ਹੈ,

ਉਸ ਵੇਲੇ ਗਿਆਨੀ ਇਕਬਾਲ ਸਿੰਘ ਵੀ ਤਖ਼ਤ ਸਾਹਿਬ 'ਤੇ ਹਾਜ਼ਰ ਸਨ, ਉਨ੍ਹਾਂ ਉਸ ਵੇਲੇ ਇਤਰਾਜ਼ ਕਿਉਂ ਨਾ ਕੀਤਾ? ਹਿਤ ਨੇ ਕਿਹਾ ਕਿ ਇਕ ਗਿਣੀ ਮਿਥੀ ਸਾਜ਼ਸ਼ ਹੇਠ ਉਨ੍ਹਾਂ ਨੂੰ ਤਖ਼ਤ ਸਾਹਿਬ ਦੇ ਪ੍ਰਬੰਧਾਂ ਵਿਚ ਸੁਧਾਰ ਲਿਆਉਣ ਤੋਂ ਰੋਕਣ ਲਈ ਅਜਿਹਾ ਕੀਤਾ ਗਿਆ ਪਰ ਮੈਂ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ ਨਿਭਾ ਕੇ ਖ਼ੁਦ ਨੂੰ ਬੇਹੱਦ ਹਲਕਾ ਮਹਿਸੂਸ ਕਰ ਰਿਹਾ ਹਾਂ। ਗੁਰਪ੍ਰਸਾਦ ਸਿੰਘ ਦੀ ਚਰਚਿਤ ਵੀਡੀਉ ਬਾਰੇ ਬੋਲਦਿਆਂ ਹਿਤ ਨੇ ਕਿਹਾ ਕਿ ਇਸ ਤੋਂ ਵਧ ਸ਼ਰਮਨਾਕ ਗੱਲ ਹੋਰ ਕੀ ਹੋ ਸਕਦੀ ਹੈ ਕਿ 'ਜਥੇਦਾਰ' ਦਾ ਪੁੱਤਰ ਹੀ ਬਜਰ ਕੁਰਹਿਤਾਂ ਕਰੇ। ਉਨ੍ਹਾਂ ਕਿਹਾ ਕਿ ਜਲਦ ਹੀ ਤਖ਼ਤ ਸਾਹਿਬ ਬੋਰਡ ਦੀ ਮੀਟਿੰਗ ਬੁਲਾ ਕੇ ਗੁਰਪ੍ਰਸਾਦ ਸਿੰਘ ਵਿਰੁਧ ਸਖ਼ਤ ਕਰਵਾਈ ਕੀਤੀ ਜਾਵੇਗੀ। 
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement