
ਬਾਦਲ ਦਲ ਅਮਰੀਕਾ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਤੇ ਹੋਰਨਾਂ ਅਸਤੀਫ਼ੇ ਦਿਤੇ
ਅੰਮ੍ਰਿਤਸਰ: ਬਾਦਲ ਪਰਵਾਰ ਵਿਰੁਧ ਡਟੇ ਸੁਖਦੇਵ ਸਿੰਘ ਢੀਂਡਸਾ ਨੇ ਇਥੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ 'ਚ ਸਿਰੇ ਦੀ ਲੁੱਟ ਹੋ ਰਹੀ ਹੈ। ਇਸ ਮਹਾਨ ਸੰਸਥਾ ਦੀ ਚੋਣ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਨੂੰ ਵਫ਼ਦ ਜਲਦੀ ਮਿਲ ਰਿਹਾ ਹੈ।
Photo
ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦਾ ਐਡਹਾਕ ਢਾਂਚਾ ਬਣਾਇਆ ਹੈ। ਸਿੱਖ ਸੰਸਥਾਵਾਂ 'ਚ ਨਿਘਾਰ ਲਿਆਉਣ ਲਈ ਬਾਦਲ ਪਰਵਾਰ ਜ਼ੁੰਮੇਵਾਰ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬਹਿਬਲ ਤੇ ਬਰਗਾੜੀ ਕਾਂਡ ਦੇ ਦੋਸ਼ੀ ਫੜਨ ਤੇ ਸਜ਼ਾਵਾਂ ਦਿਵਾਉਣ ਤਕ ਸੰਘਰਸ਼ ਜਾਰੀ ਰਹੇਗਾ।
Photo
ਬੇਅਦਬੀ ਕਾਂਡ ਦੇ ਦੋਸ਼ੀਆਂ ਦੀਆਂ ਗ੍ਰਿਫ਼ਤਾਰੀਆਂ ਹੋਣ 'ਤੇ ਹੀ ਸਿੱਖ ਹਿਰਦੇ ਸ਼ਾਂਤ ਹੋਣਗੇ। ਇਹ ਬੜਾ ਅਫ਼ਸੋਸਨਾਕ ਹੈ ਕਿ ਸੀ੍ਰ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਕਾਰਜਕਾਰੀ ਜਥੇਦਾਰ ਹੈ। ਸ਼੍ਰੋਮਣੀ ਅਕਾਲੀ ਦਲ 'ਚ ਲੋਕਤੰਤਰ ਖ਼ਤਮ ਹੋ ਗਿਆ ਹੈ।
Photo
ਇਸ ਨੇ ਪੰਜਾਬ ਤੇ ਸਿੱਖ-ਕੌਮ ਦਾ ਏਜੰਡਾ ਛੱਡ ਦਿਤਾ ਹੈ। ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਦੀ ਆਨ ਤੇ ਸ਼ਾਨ ਬਹਾਲ ਕਰਨ ਲਈ ਸਿੱਖ ਕੌਮ ਨਾਲ ਸੰਪਰਕ ਕਰ ਰਹੇ ਹਾਂ ਤੇ ਸਾਡਾ ਕਾਫ਼ਲਾ ਵੱਡਾ ਹੋ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਮਰੀਕਾ ਦੇ ਜਨਰਲ-ਸਕੱਤਰ ਜਥੇਦਾਰ ਭੁਪਿੰਦਰ ਸਿੰਘ ਨੇ ਪਾਰਟੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਕੰਮ ਕਰਨਗੇ।
Photo
ਇਸ ਮੌਕੇ ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਮਿਲ ਕੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਅਪੀਲ ਕਰਾਂਗੇ। ਇਸ ਦੌਰਾਨ ਹੀ ਜਸਬੀਰ ਸਿੰਘ ਭੁੱਲਰ, ਟਰੱਕ ਯੂਨੀਅਨ ਅਟਾਰੀ ਦੇ ਪ੍ਰਧਾਨ ਨੇ ਵੀ ਢੀਂਡਸਾ ਦਾ ਸਾਥ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸੇਵਾ ਸਿੰਘ ਸੇਖਵਾਂ ,ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ ਤੇ ਹੋਰ ਸ਼ਾਮਲ ਸਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।