ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਗੁਰਮਤਿ ਸਮਾਗਮ
Published : Apr 21, 2025, 2:10 pm IST
Updated : Apr 21, 2025, 2:10 pm IST
SHARE ARTICLE
Gurdwara Sahib Baba Makhan Shah Lubana Sikh Center Borgo San Gurmat even
Gurdwara Sahib Baba Makhan Shah Lubana Sikh Center Borgo San Gurmat even

ਇਸ ਤਿੰਨ ਰੋਜ਼ਾ ਸਮਾਗਮ ਮੌਕੇ ਇਲਾਕੇ ਭਰ ਤੋਂ ਪੁੱਜੀਆ ਸੰਗਤਾਂ ਨੇ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ

ਮਿਲਾਨ (ਦਲਜੀਤ ਮੱਕੜ) ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਦਿਆਂ ਇਟਲੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵੱਖ-ਵੱਖ ਸਮਾਗਮ ਉਲੀਕੇ ਜਾ ਰਹੇ ਹਨ। ਇਸੇ ਲੜੀ ਤਹਿਤ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ।

ਇਸ ਤਿੰਨ ਰੋਜ਼ਾ ਸਮਾਗਮ ਮੌਕੇ ਇਲਾਕੇ ਭਰ ਤੋਂ ਪੁੱਜੀਆ ਸੰਗਤਾਂ ਨੇ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸਮਾਗਮ ਦੀ ਰੌਣਕ ਨੂੰ ਵਧਾਇਆ। ਐਤਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾਂ ਵਿੱਚ ਭਾਰਤ ਦੀ ਧਰਤੀ ਤੋਂ ਵਿਸ਼ੇਸ਼ ਤੌਰ 'ਤੇ ਪੁੱਜੇ ਢਾਡੀ ਭਾਈ ਜਸਬੀਰ ਸਿੰਘ ਮੋਹਲਕੇ ਅਤੇ ਸਾਥੀਆਂ ਨੇ ਸੰਗਤਾਂ ਨੂੰ ਸਿੱਖ ਕੌਮ ਦਾ ਗੌਰਵਮਈ ਇਤਿਹਾਸ ਸਰਵਣ ਕਰਵਾਇਆ।

ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਜੀ ਆਇਆ ਆਖਦਿਆਂ ਕਿਹਾ ਕਿ ਖ਼ਾਲਸਾ ਪੰਥ ਦੇ ਸਿਰਜਣਹਾਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿੱਥੇ ਜਬਰ ਤੇ ਜ਼ੁਲਮ ਖ਼ਿਲਾਫ਼ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕੀਤੀ, ਉੱਥੇ ਆਪਣੀ ਕਲਮ ਰਾਹੀਂ ਨਵੀਂ ਸਮਾਜਿਕ ਕ੍ਰਾਂਤੀ ਲਿਆਉਣ ’ਚ ਵੀ ਆਪਣੀ ਅਹਿਮ ਭੂਮਿਕਾ ਨਿਭਾਈ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਅਕਾਲ ਪੁਰਖ ਦਾ ਜਸ ਗਾਉਦਿਆਂ ਜੋ ਉਪਦੇਸ਼ ਤੇ ਸਿੱਖਿਆਵਾਂ ਸਾਨੂੰ ਦਿੱਤੀਆਂ ਸਨ, ਆਓ ਉਨ੍ਹਾਂ ਦੇ ਵੱਧ ਤੋਂ ਵੱਧ ਧਾਰਨੀ ਬਣੀਏ। ਪ੍ਰਬੰਧਕਾਂ ਵੱਲੋਂ ਢਾਡੀ ਜੱਥੇ ਨੂੰ ਸਿਰੋਪਾੳ ਭੇਟ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਨਿਰਮਲ ਸਿੰਘ, ਭੁੱਲਾ ਸਿੰਘ, ਕੁਲਬੀਰ ਸਿੰਘ ਮਿਆਣੀ, ਗੁਰਮੁੱਖ ਸਿੰਘ, ਨਿਸ਼ਾਨ ਸਿੰਘ, ਸਤਪਾਲ ਸਿੰਘ ਜੱਸ, ਬਿੱਲਾ ਬੋਰਗੋ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਲਖਵੀਰ ਸਿੰਘ ਅਤੇ ਵਿੱਕੀ ਤੋਂ ਇਲਾਵਾ  ਗੁਰਦੁਆਰਾ  ਸਾਹਿਬ ਦੇ  ਗ੍ਰੰਥੀ ਬਖਸ਼ੀਸ਼ ਸਿੰਘ ਜੰਮੂ ਤੋਂ ਵੱਖ-ਵੱਖ ਸੇਵਾਦਾਰਾਂ ਨੇ ਵਿਸ਼ੇਸ਼ ਭੂਮਿਕਾ ਨਿਭਾਈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement