SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕਿਰਪਾਨ ਨੂੰ ਮਾਨਤਾ ਦੇਣ ‘ਤੇ ਬਰਤਾਨੀਆ ਸਰਕਾਰ ਦੀ ਕੀਤੀ ਸ਼ਲਾਘਾ
Published : May 21, 2019, 6:43 pm IST
Updated : May 21, 2019, 6:43 pm IST
SHARE ARTICLE
Gobind Singh
Gobind Singh

ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਰਤਾਨੀਆ ਸਰਕਾਰ ਵੱਲੋਂ ਹਥਿਆਰਾਂ...

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਰਤਾਨੀਆ ਸਰਕਾਰ ਵੱਲੋਂ ਹਥਿਆਰਾਂ ਬਾਰੇ ਬਣਾਏ ਗਏ ਕਾਨੂੰਨ ਵਿਚੋਂ ਕਿਰਪਾਨ ਨੂੰ ਬਾਹਰ ਰੱਖਣ ਦੇ ਫ਼ੈਸਲਾ ਦਾ ਸਵਾਗਤ ਕੀਤੀ ਹੈ। ਭਾਈ ਲੌਂਗੋਵਾਲ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਪੁੱਜੇ ਸਨ, ਨੇ ਆਖਿਆ ਕਿ ਸਿੱਖ ਅੱਜ ਪੂਰੇ ਵਿਸ਼ਵ ਵਿਚ ਵਸਦੇ ਹਨ ਅਤੇ ਉਨ੍ਹਾਂ ਦੇ ਧਾਰਮਿਕ ਚਿੰਨ੍ਹ ਕਿਰਪਾਨ ਨੂੰ ਮਾਨਤਾ ਦੇ ਕੇ ਬਰਤਾਨੀਆ ਸਰਕਾਰ ਨੇ ਸ਼ਲਾਘਾਯੋਗ ਕੰਮ ਕੀਤਾ ਹੈ।

ਉਨ੍ਹਾਂ ਨੇ ਆਖਿਆ ਕਿ ਜਿਥੇ ਅੰਮ੍ਰਿਤਧਾਰੀ ਗੁਰਸਿੱਖਾਂ ਵੱਲੋਂ ਕਕਾਰਾਂ ਦਾ ਹਿੱਸਾ ਕਿਰਪਾਨ ਨੂੰ ਸਦਾ ਅੰਗ-ਸੰਗ ਰੱਖਿਆ ਜਾਂਦਾ ਹੈ, ਉਥੇ ਹੀ ਨਗਰ ਕੀਰਤਨ ਆਦਿ ਸਮਾਗਮਾਂ ਸਮੇਂ ਵੱਡੀ ਕਿਰਪਾਨ ਵੀ ਸਜਾਈ ਜਾਂਦੀ ਹੈ। ਇਸ ਦੇ ਨਾਲ ਹੀ ਗੱਤਕਾ ਪ੍ਰਦਰਸ਼ਨੀ ਵੀ ਵੱਡੀ ਕਿਰਪਾਨ ਤੋਂ ਬਗੈਰ ਸੰਭਵ ਨਹੀਂ ਹੈ। ਹੁਣ ਬਰਤਾਨੀਆ ਸਰਕਾਰ ਵੱਲੋਂ ਸੋਧੇ ਗਏ ਕਾਨੂੰਨ ਅਸਾਰ ਸਿੱਖਾਂ ਨੂੰ ਕਿਸੇ ਵੀ ਤਰ੍ਹਾਂ ਦੀ ਕਿਰਪਾਨ ਦੀ ਮਨਾਹੀ ਨਹੀਂ ਹੋਵੇਗੀ। ਉਨ੍ਹਾਂ ਆਖਿਆ ਕਿ ਇਹ ਬਰਤਾਨੀਆ ਵਿਚ ਰਹਿੰਦੇ ਸਿੱਖਾਂ ਲਈ ਬੇਹੱਦ ਖੁਸ਼ੀ ਦੀ ਖ਼ਬਰ ਹੈ। ਇਹ ਕਾਨੂੰਨ ਪਾਸ ਕਰਵਾਉਣ ਲਈ ਭਾਈ ਲੌਂਗੋਵਾਲ ਨੇ ਸਥਾਨਕ ਸਿੱਖ ਸੰਗਤਾਂ ਅਤੇ ਸਿੱਖ ਆਗੂ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ।

ਉਨ੍ਹਾਂ ਇਸ ਕਾਨੂੰਨ ਲਈ ਮਹਾਰਾਣੀ ਐਲਿਜਾਬੈਥ(2) ਦਾ ਧਨਵਾਦ ਕਰਦਿਆਂ ਆਖਿਆ ਕਿ ਇਸ ਨਾਲ ਸਿੱਖ ਬਰਤਾਨੀਆ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਹੋਰ ਦ੍ਰਿੜ੍ਹਤਾ ਨਾਲ ਕਾਰਜ ਕਰਨਗੇ। ਉਨ੍ਹਾਂ ਆਖਿਆ ਕਿ ਇਸ ਨਾਲ ਆਪਸੀ ਭਾਈਚਾਰਕ ਸਾਂਝ ਵੀ ਵਧੇਗੀ ਅਤੇ ਸਿੱਖਾਂ ਨੂੰ ਵਿਦੇਸ਼ਾਂ ਵਿਚ ਅਪਣੇਪਨ ਦਾ ਅਹਿਸਾਸ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੁਨੀਆਂ ਭਰ ਦੇ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਨੂੰ ਬਰਤਾਨੀਆਂ ਸਰਕਾਰ ਦੇ ਇਸ ਫ਼ੈਸਲੇ ਤੋਂ ਸੇਧ ਲੈਣ ਦੀ ਅਪੀਲ ਵੀ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement