ਸਿੱਖ ਬੁਧੀਜੀਵੀਆਂ ਵਲੋਂ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਵਾਲੀ ਕਮੇਟੀ ਰੱਦ 
Published : Jun 22, 2019, 1:03 am IST
Updated : Jun 22, 2019, 1:03 am IST
SHARE ARTICLE
Matter of Sikh Reference Library
Matter of Sikh Reference Library

ਬੁੱਧੀਜੀਵੀਆਂ ਨੇ ਇਸ ਕਮੇਟੀ ਦੇ ਚਾਰ ਮੈਂਬਰਾਂ 'ਤੇ ਸਵਾਲ 

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਵਲੋਂ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦੇ ਹੋਏ ਨੁਕਸਾਨ ਸਬੰਧੀ ਰਿਪੋਰਟ ਤਿਆਰ ਕਰਨ ਲਈ ਨਿਯੁਕਤ ਕੀਤੀ ਗਈ ਇਕ ਸਪੈਸ਼ਲ ਕਮੇਟੀ ਨੂੰ ਸਿੱਖ ਬੁੱਧੀਜੀਵੀਆਂ ਨੇ ਰੱਦ ਕਰ ਦਿਤਾ ਹੈ ਅਤੇ ਕਿਹਾ ਕਿ ਇਹ ਸਿੱਖਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦਾ ਇਕ ਯਤਨ ਹੈ। ਇਥੋਂ ਗੁਰੂ ਗ੍ਰੰਥ ਸਾਹਿਬ ਭਵਨ ਵਿਕੇ ਇਕ ਸਾਂਝੇ ਬਿਆਨ ਵਿਚ ਸਿੱਖ ਚਿੰਤਕਾਂ ਨੇ ਕਿਹਾ ਹੈ ਕਿ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਨਿਯੁਕਤ ਕਮੇਟੀ ਦੇ ਮੈਂਬਰ ਉਹੀ ਵਿਅਕਤੀ ਹੀ ਲਗਾਏ ਹਨ ਜਿਹੜੇ ਪਿਛਲੇ ਦੋ ਦਹਾਕਿਆਂ ਤੋਂ ਸ਼੍ਰੋਮਣੀ ਕਮੇਟੀ ਵਿਚ ਤਾਇਨਾਤ ਰਹੇ ਹਨ ਅਤੇ ਉਨ੍ਹਾਂ 'ਤੇ ਹੀ ਦਸਤਾਵੇਜ਼ਾਂ ਦੀ ਗੁੰਮਸ਼ੁਦਗੀ ਦੇ ਦੋਸ਼ ਲਗਦੇ ਹਨ। 

Sikh Reference LibrarySikh Reference Library

ਸਿੱਖ ਚਿੰਤਕਾਂ ਦੀ ਇੱਕਤਰਤਾ ਵਿਚ ਕਿਹਾ ਗਿਆ ਕਿ ਪਿਛਲੇ ਦਿਨੀਂ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦੀ ਗੁੰਮਸ਼ੁਦਗੀ ਦਾ ਮਾਮਲਾ ਉਸ ਵਕਤ ਹੋਰ ਉਲਝ ਗਿਆ ਜਦ ਸੀਬੀਆਈ ਦੇ ਕੁੱਝ ਦਸਤਾਵੇਜ਼ ਸਾਹਮਣੇ ਆ ਗਏ ਹਨ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਲਾਇਬ੍ਰੇਰੀ ਦੀਆਂ ਕੁੱਝ ਵਸਤਾਂ ਵਾਪਸ ਕਰ ਚੁੱਕੇ ਹਨ ਜਿਨ੍ਹਾਂ ਵਿਚ ਪੁਸਤਕਾਂ, ਗੁਟਕੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੱਥ ਲਿਖਤ ਸਰੂਪ ਹਨ। ਇਹ ਮਾਮਲਾ ਉਸ ਵਕਤ ਹੋਰ ਭੱਖ ਗਿਆ ਜਦ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਹੋਰ ਸਿੱਖ ਵਿਦਵਾਨਾਂ ਨੇ ਇਹ ਦੋਸ਼ ਲਗਾ ਦਿਤੇ ਕਿ ਸ਼੍ਰੋਮਣੀ ਕਮੇਟੀ ਦੇ ਕੁੱਝ ਅਧਿਕਾਰੀ ਨੇ ਸੀਬੀਆਈ ਵਲੋਂ ਵਾਪਸ ਕੀਤੇ ਗਏ ਇਤਿਹਾਸਕ ਸਰੂਪ ਕਰੋੜਾਂ ਰੁਪਏ ਲੈ ਕੇ ਵੇਚ ਦਿਤੇ ਹਨ।

Sikh Reference LibrarySikh Reference Library

ਇਸ ਨਾਲ ਸ਼੍ਰੋਮਣੀ ਕਮੇਟੀ  ਦਾ ਸਮੁੱਚਾ ਤਾਣਾ ਬਾਣਾ ਇਕ ਵਾਰ ਫਿਰ ਸ਼ੱਕ ਦੇ ਘੇਰੇ ਵਿਚ ਆ ਗਿਆ ਹੈ ਤੇ ਵਿਸ਼ਵ ਭਰ ਦੇ ਸਿੱਖਾਂ ਵਿਚ ਰੋਸ ਫੈਲ ਗਿਆ ਹੈ। ਇਸ ਰੋਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਦਲਮੇਘ ਸਿੰਘ, ਮੌਜੂਦਾ ਮੁੱਖ ਸਕੱਤਰ ਰੂਪ ਸਿੰਘ ਤੇ ਗੁਰੂ ਨਾਨਕ ਦੇਵ ਯੂਨੀਵਰਸਟੀ ਦੇ ਡਾ. ਅਮਰ ਸਿੰਘ ਆਧਾਰਤ ਪੰਜ ਮੈਂਬਰੀ ਕਮੇਟੀ ਦਾ ਗਠਨ ਕਰ ਦਿਤਾ ਹੈ ਜੋ ਇਸ ਮਾਮਲੇ ਦੀ ਖੋਜ ਕਰੇਗੀ। 

 Sikh Reference LibrarySikh Reference Library

ਸਿੱਖ ਬੁੱਧੀਜੀਵੀਆਂ ਨੇ ਇਸ ਕਮੇਟੀ ਦੇ ਚਾਰ ਮੈਂਬਰਾਂ ਉਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਹ ਤਾਂ ਉਹੀ ਵਿਅਕਤੀ ਹਨ ਜਿਨ੍ਹਾਂ ਦੇ ਕਾਰਜਕਾਲ ਦੌਰਾਨ ਦਸਤਾਵੇਜ਼ ਦੀ ਗੁੰਮਸ਼ੁਦਗੀ ਦਾ ਮਾਮਲਾ ਖੜਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਚਾਰੇ ਬਾਦਲ ਪਰਵਾਰ ਦੇ ਹੱਥ ਬੰਨ੍ਹ ਗੁਲਾਮ ਹਨ। ਸਿੱਖ ਬੁਧੀਜੀਵੀਆਂ ਦੀ ਇੱਕਤਰਤਾਂ ਵਿਚ ਗੁਰਤੇਜ ਸਿੰਘ, ਡਾ. ਗੁਰਦਰਸ਼ਨ ਸਿੰਘ ਢਿੱਲੋਂ, ਜਸਪਾਲ ਸਿੰਘ, ਡਾ. ਖ਼ੁਸ਼ਹਾਲ ਸਿੰਘ, ਪ੍ਰੋ. ਹਰਪਾਲ ਸਿੰਘ, ਪ੍ਰੋ. ਸ਼ਾਮ ਸਿੰਘ, ਪੱਤਰਕਾਰ ਕਰਮਜੀਤ ਸਿੰਘ, ਰਾਜਵਿੰਦਰ ਸਿੰਘ ਰਾਹੀ, ਰਾਜਿੰਦਰ ਸਿੰਘ ਖ਼ਾਲਸਾ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement