ਧਰਮ ਪ੍ਰਚਾਰ ਲਹਿਰ ਤਹਿਤ 46 ਹਜ਼ਾਰ ਤੋਂ ਵੱਧ ਸੰਗਤ ਨੇ ਅੰਮ੍ਰਿਤ ਛਕਿਆ
Published : Jul 21, 2018, 12:43 am IST
Updated : Jul 21, 2018, 12:43 am IST
SHARE ARTICLE
Amrit Communication Events
Amrit Communication Events

ਸ਼੍ਰੋਮਣੀ ਕਮੇਟੀ ਵਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਜਨਵਰੀ 2018 ਤੋਂ ਲੈ ਕੇ ਹੁਣ ਤਕ 46 ਹਜ਼ਾਰ ਤੋਂ ਵੱਧ ਸੰਗਤ ਨੇ ਅੰਮ੍ਰਿਤਪਾਨ ਕੀਤਾ ਹੈ...........

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਜਨਵਰੀ 2018 ਤੋਂ ਲੈ ਕੇ ਹੁਣ ਤਕ 46 ਹਜ਼ਾਰ ਤੋਂ ਵੱਧ ਸੰਗਤ ਨੇ ਅੰਮ੍ਰਿਤਪਾਨ ਕੀਤਾ ਹੈ। ਇਸ ਤੋਂ ਇਲਾਵਾ ਜੂਨ ਮਹੀਨੇ ਵਿਚ ਗਰਮੀਆਂ ਦੀਆਂ ਛੁਟੀਆਂ ਦੌਰਾਨ ਬੱਚਿਆਂ ਦੇ ਵੱਡੀ ਗਿਣਤੀ ਵਿਚ ਗੁਰਮਤਿ ਕੈਂਪਾਂ ਤੋਂ ਇਲਾਵਾ ਲਗਾਤਾਰ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਦੇ ਗੁਰਦਵਾਰਿਆਂ ਵਿਚ ਪ੍ਰਚਾਰਕਾਂ ਤੇ ਢਾਡੀ ਕਵੀਸ਼ਰਾਂ ਵਲੋਂ ਲਗਾਤਾਰ ਪਹੁੰਚ ਕੀਤੀ ਗਈ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ ਅਨੁਸਾਰ ਧਰਮ ਪ੍ਰਚਾਰ ਲਹਿਰ ਜਾਰੀ ਹੈ

ਅਤੇ ਇਸ ਤਹਿਤ ਪੰਜਾਬ ਨੂੰ ਮਾਝਾ, ਮਾਲਵਾ ਅਤੇ ਦੁਆਬਾ ਤਿੰਨ ਜ਼ੋਨਾਂ ਵਿਚ ਵੰਡ ਕੇ ਧਰਮ ਪ੍ਰਚਾਰ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਪੰਜਾਬ ਅੰਦਰ ਕੀਤੇ ਅੰਮ੍ਰਿਤ ਸੰਚਾਰ ਸਮਾਗਮਾਂ ਦੇ ਵੇਰਵੇ ਜਾਰੀ ਕਰਦਿਆਂ ਦਸਿਆ ਕਿ 7 ਜਨਵਰੀ ਤੋਂ ਲੈ ਕੇ 27 ਮਈ ਤਕ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਏ ਵੱਖ-ਵੱਖ ਅੰਮ੍ਰਿਤ ਸੰਚਾਰ ਸਮਾਗਮਾਂ ਦੌਰਾਨ 8538 ਪ੍ਰਾਣੀ ਗੁਰੂ ਵਾਲੇ ਬਣੇ ਹਨ। ਇਸ ਤੋਂ ਇਲਾਵਾ ਮਾਲਵਾ ਜ਼ੋਨ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਵਿਚ ਮਈ ਮਹੀਨੇ ਤਕ 90 ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕੀਤੇ ਗਏ, ਜਿਨ੍ਹਾਂ ਵਿਚ 4452 ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ।

ਇਸੇ ਤਰ੍ਹਾਂ ਮਾਲਵਾ ਜ਼ੋਨ ਵਿਚ ਕੁਲ 12990 ਪ੍ਰਾਣੀ ਗੁਰੂ ਵਾਲੇ ਬਣੇ।  ਮਾਝਾ ਜ਼ੋਨ ਵਿਚ ਅੰਮ੍ਰਿਤ ਛਕਣ ਵਾਲਿਆਂ ਦੀ ਕੁਲ ਗਿਣਤੀ 20541 ਹੈ। ਇਸ ਖੇਤਰ ਵਿਚ ਅਕਾਲ ਤਖ਼ਤ 'ਤੇ ਹੋਏ ਵੱਖ-ਵੱਖ ਅੰਮ੍ਰਿਤ ਸੰਚਾਰ ਸਮਾਗਮਾਂ ਦੌਰਾਨ ਜੂਨ ਮਹੀਨੇ ਤਕ 12140 ਪ੍ਰਾਣੀ ਗੁਰੂ ਵਾਲੇ ਬਣੇ ਜਦਕਿ ਇਸ ਇਲਾਕੇ ਵਿਚ 78 ਥਾਵਾਂ 'ਤੇ ਹੋਏ ਵੱਖ-ਵੱਖ ਅੰਮ੍ਰਿਤ ਸੰਚਾਰ ਸਮੇਂ 8401 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ। ਇਨ੍ਹਾਂ ਦੀ ਕੁਲ ਗਿਣਤੀ 20541 ਹੈ।

ਸ. ਬੇਦੀ ਨੇ ਦੁਆਬਾ ਜ਼ੋਨ ਦੇ ਵੇਰਵੇ ਦਿੰਦਿਆਂ ਦਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ 4 ਫ਼ਰਵਰੀ ਤੋਂ ਲੈ ਕੇ 30 ਮਈ ਤਕ 8993 ਪ੍ਰਾਣੀ ਅੰਮ੍ਰਿਤਧਾਰੀ ਹੋਏ ਅਤੇ ਇਸ ਖੇਤਰ ਵਿਚ 58 ਵੱਖ-ਵੱਖ ਅੰਮ੍ਰਿਤ ਸੰਚਾਰ ਸਮਾਗਮਾਂ ਦੌਰਾਨ 3797 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ।  ਦੁਆਬਾ ਖੇਤਰ ਵਿਚ ਅੰਮ੍ਰਿਤ ਛਕਣ ਵਾਲੇ ਕੁਲ ਪ੍ਰਾਣੀ 12790 ਹਨ।  

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement