ਯੂ.ਏ.ਪੀ.ਏ ਦੇ ਹਾਮੀਆਂ ਵਿਰੁਧ ਅਕਾਲ ਤਖ਼ਤ ਤੋਂ ਕਾਰਵਾਈ ਹੋਵੇ : ਖਾਲੜਾ ਮਿਸ਼ਨ
Published : Jul 21, 2020, 9:48 am IST
Updated : Jul 21, 2020, 10:17 am IST
SHARE ARTICLE
Bibi Paramjit kaur khalra
Bibi Paramjit kaur khalra

ਭਾਈ ਲਵਪ੍ਰੀਤ ਸਿੰਘ ਵਲੋਂ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦੀ ਨਿਰਪੱਖ ਜਾਂਚ ਕੀਤੀ ਜਾਵੇ : ਜਥੇਬੰਦੀਆਂ ਦੀ ਮੰਗ

ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ): ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਆਗੂਆਂ ਅਜੀਤ ਸਿੰਘ ਬੈਂਸ, ਪਰਮਜੀਤ ਕੌਰ ਖਾਲੜਾ ਸਰਪ੍ਰਸਤ, ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਸਤਵੰਤ ਸਿੰਘ ਮਾਣਕ, ਪ੍ਰਵੀਨ ਕੁਮਾਰ ਨੇ ਸਾਂਝੇ ਤੌਰ 'ਤੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਰੱਤਾ ਖੇੜਾ ਦੇ ਗੁਰਸਿੱਖ ਨੌਜਵਾਨ ਵਲੋਂ ਐਨ.ਆਈ.ਏ ਦੀ ਪ੍ਰੇਸ਼ਾਨੀ ਤੋਂ ਬਾਅਦ ਆਤਮ ਹਤਿਆ ਕਰ ਲੈਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਦਿੱਲੀ ਤੇ ਨਾਗਪੁਰ ਵਲੋਂ ਅਪਣੇ ਪੰਜਾਬ ਅੰਦਰਲੇ ਮੋਹਰਿਆਂ ਦੀ ਮਦਦ ਨਾਲ ਰੋਜ਼ਾਨਾ ਸਿੱਖ ਜਵਾਨੀ ਨੂੰ ਯੂ.ਏ.ਪੀ.ਏ ਕਾਨੂੰਨ ਰਾਹੀਂ ਜੇਲਾਂ ਵਿਚ ਸੁਟਿਆ ਜਾ ਰਿਹਾ ਹੈ।

Akal Takht sahibAkal Takht Sahib

ਐਨ.ਆਈ.ਏ ਨੇ ਪੰਜਾਬ ਸਰਕਾਰ ਨਾਲ ਰਲ ਕੇ ਹਰ ਸਿੱਖ ਨੂੰ ਅਤਿਵਾਦੀ ਕਰਾਰ ਦੇਣ ਦਾ ਸਿਲਸਲਾ ਸ਼ੁਰੂ ਕਰ ਦਿਤਾ ਹੈ ਅਤੇ ਇਸੇ ਲੜੀ ਵਿਚ ਰੰਗਰੇਟੇ ਗੁਰੂ ਕੇ ਬੇਟੇ ਭਾਈ ਲਵਪ੍ਰੀਤ ਸਿੰਘ ਨੂੰ ਅਪਣੀ ਜਾਨ ਗਵਾਉਣੀ ਪਈ ਹੈ। ਜਥੇਬੰਦੀਆਂ ਨੇ ਕਿਹਾ ਕਿ ਜਿਵੇ ਸ੍ਰੀ ਦਰਬਾਰ ਸਾਹਿਬ 'ਤੇ ਫ਼ੌਜੀ ਹਮਲੇ ਸਮੇਂ, ਝੂਠੇ ਮੁਕਾਬਲਿਆਂ ਵੇਲੇ ਬਾਦਲ, ਬਰਨਾਲਾ, ਢੀਂਡਸਾ, ਦਿੱਲੀ ਅਤੇ ਨਾਗਪੁਰ ਨਾਲ ਖੜੇ ਸਨ। ਅੱਜ ਵੀ ਇਹ ਸਾਰੇ ਮੋਹਰੇ ਸਿੱਖ ਜਵਾਨੀ 'ਤੇ ਜ਼ੁਲਮ ਕਰਾਉਣ ਲਈ ਕੇਂਦਰ ਦਾ ਸਾਥ ਦੇ ਰਹੇ ਹਨ।

Bibi Paramjit kaur khalraBibi Paramjit kaur khalra

ਜਥੇਬੰਦੀਆਂ ਨੇ ਮੰਗ ਕੀਤੀ ਕਿ ਭਾਈ ਲਵਪ੍ਰੀਤ ਸਿੰਘ ਦੀ ਮੌਤ ਦੀ ਨਿਰਪੱਖ ਪੜਤਾਲ ਤੇ ਦੋਸ਼ੀਆਂ ਵਿਰੁਧ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਯੂ.ਏ.ਪੀ.ਏ ਕਾਲਾ ਕਾਨੂੰਨ ਵਾਪਸ ਲਿਆ ਜਾਵੇ ਜੋ ਘੱਟ ਗਿਣਤੀਆਂ, ਦਲਿਤਾਂ, ਗ਼ਰੀਬਾਂ ਅਤੇ ਲੋਕਾਈ ਨੂੰ ਕੁਚਲਣ ਲਈ ਲਿਆਂਦਾ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement