
23 ਜੁਲਾਈ ਨੂੰ ਸਮਾਪਤ ਹੋ ਰਿਹਾ ਪੀ.ਟੀ.ਸੀ. ਚੈਨਲ ਨਾਲ ਸਮਝੌਤਾ
ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਪਣੇ ਬਿਆਨ ਤੋਂ ਪਲਟੀ ਮਾਰ ਦਿਤੀ ਹੈ। ਸ਼੍ਰੋਮਣੀ ਕਮੇਟੀ ਵਲੋਂ ਅਪਣੇ ਚੈਨਲ ਦੀ ਬਜਾਏ ਪੀ.ਟੀ.ਸੀ. ਚੈਨਲ ’ਤੇ ਹੀ ਗੁਰਬਾਣੀ ਪ੍ਰਸਾਰਣ ਜਾਰੀ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: ਸਿੱਖ ਨਸਲਕੁਸ਼ੀ ਮਾਮਲਾ: ਜਗਦੀਸ਼ ਟਾਈਟਲਰ ਵਿਰੁਧ ਦਾਖ਼ਲ ਚਾਰਜਸ਼ੀਟ ’ਤੇ ਕਾਰਵਾਈ ਦੇ ਮਾਮਲੇ ’ਚ ਸੁਣਵਾਈ ਟਲੀ
ਦਰਅਸਲ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਸਮਝੌਤਾ ਪੀ.ਟੀ.ਸੀ. ਚੈਨਲ ਨਾਲ ਸੀ ਜੋ ਕਿ 23 ਜੁਲਾਈ ਨੂੰ ਸਮਾਪਤ ਹੋ ਰਿਹਾ ਹੈ। ਇਸ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਨੇ ਅਪਣੇ ਯੂਟਿਊਬ ਚੈਨਲ ਤੋਂ ਗੁਰਬਾਣੀ ਪ੍ਰਸਾਰਣ ਕਰਨ ਦਾ ਐਲਾਨ ਕੀਤਾ ਸੀ ਪਰ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਹੁਕਮ ਦਿਤਾ ਹੈ ਕਿ ਯੂਟਿਊਬ ਚੈਨਲ ਦੇ ਨਾਲ-ਨਾਲ ਕਿਸੇ ਚੈਨਲ ਰਾਹੀਂ ਵੀ ਪ੍ਰਸਾਰਣ ਜਾਰੀ ਰੱਖਿਆ ਜਾਵੇ।
ਇਹ ਵੀ ਪੜ੍ਹੋ: ਕ੍ਰਿਕਟ ਵਿਸ਼ਵ ਕੱਪ 2023 : ICC ਵਿਸ਼ਵ ਕੱਪ 2023 ਦੇ ਬ੍ਰਾਂਡ ਅੰਬੈਸਡਰ ਨਿਯੁਕਤ ਹੋਏ ਕਿੰਗਖਾਨ
ਇਸ ਮਗਰੋਂ ਪ੍ਰੈੱਸ ਕਾਨਫ਼ਰੰਸ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ 23 ਜੁਲਾਈ ਨੂੰ ਪੀ.ਟੀ.ਸੀ. ਚੈਨਲ ਦਾ ਇਕਰਾਰਨਾਮਾ ਖ਼ਤਮ ਹੋਣ ਕਾਰਨ ਸ਼੍ਰੋਮਣੀ ਕਮੇਟੀ ਵਲੋਂ ਅਪਣੇ ਯੂਟਿਊਬ/ਵੈਬ ਚੈਨਲ ’ਤੇ 24 ਜੁਲਾਈ ਤੋਂ ਗੁਰਬਾਣੀ ਪ੍ਰਸਾਰਣ ਸ਼ੁਰੂ ਕੀਤਾ ਜਾਵੇਗਾ, ਪਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਨੂੰ ਅਪਣਾ ਚੈਨਲ ਸਥਾਪਤ ਕਰਨ ਤਕ ਕਿਸੇ ਚੈਨਲ ਰਾਹੀਂ ਪ੍ਰਸਾਰਣ ਜਾਰੀ ਰੱਖਣ ਦਾ ਆਦੇਸ਼ ਕੀਤਾ ਹੈ। ਇਸ ਦੇ ਚਲਦਿਆਂ ਫਿਲਹਾਲ ਪੀ.ਟੀ.ਸੀ. ’ਤੇ ਗੁਰਬਾਣੀ ਪ੍ਰਸਾਰਣ ਜਾਰੀ ਰੱਖਿਆ ਜਾਵੇਗਾ।