ਜੇ ਬਲਾਤਕਾਰੀ ਰਿਹਾਅ ਹੋ ਸਕਦੇ ਹਨ ਤਾਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਕਿਉਂ ਨਹੀਂ? - SGPC 
Published : Aug 21, 2022, 3:21 pm IST
Updated : Aug 21, 2022, 3:21 pm IST
SHARE ARTICLE
Harjinder Singh Dhami
Harjinder Singh Dhami

ਬਿਲਕਿਸ ਬਾਨੋ ਮਾਮਲੇ ਦੇ ਦੋਸ਼ੀਆਂ ਨੂੰ ਰਿਹਾਅ ਕੀਤੇ ਜਾਣ 'ਤੇ ਕੇਂਦਰ ਸਰਕਾਰ ਨੂੰ ਕੀਤਾ ਸਵਾਲ 

ਚੰਡੀਗੜ੍ਹ- ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ 'ਤੇ ਸਵਾਲ ਚੁੱਕੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰਕੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਜੇਕਰ ਬਲਾਤਕਾਰੀਆਂ ਨੂੰ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਫਿਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ?

SGPC SGPC

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ 2002 ਗੁਜ਼ਰਾਤ 'ਚ ਬਿਲਕਿਸ ਬਾਨੋ ਦੇ ਕੇਸ 'ਚ ਸਜ਼ਾ ਭੁਗਤ ਰਹੇ ਮੁਲਜ਼ਮਾਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਮਿਲੀ ਰਿਹਾਈ ਦਾ ਹਵਾਲਾ ਦਿੰਦੇ ਹੋਏ ਸਵਾਲ ਚੁੱਕੇ ਹਨ। ਦੱਸ ਦੇਈਏ ਕਿ ਬਿਲਕਿਸ ਬਾਨੋ ਮਾਮਲੇ ਵਿਚ ਗੁਜਰਾਤ ਸਰਕਾਰ ਨੇ 11 ਦੋਸ਼ੀਆਂ ਨੂੰ ਰਿਹਾਅ ਕਰ ਦਿਤਾ ਹੈ ਜਿਸ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ।

Harjinder Singh DhamiHarjinder Singh Dhami

ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ 14 ਅਗਸਤ ਆਜ਼ਾਦੀ ਦਿਵਸ ਤੋਂ ਇੱਕ ਦਿਨ ਪਹਿਲਾ ਪੰਜਾਬ ਭਰ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਦਰਸ਼ਨ ਕਾਲੀਆਂ ਪੱਗਾਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਏ ਸਨ। ਸਿੱਖਾਂ ਤੇ ਐਸਜੀਪੀਸੀ ਦਾ ਕਹਿਣਾ ਹੈ ਕਿ ਆਜ਼ਾਦੀ ਲਈ 80 ਫ਼ੀਸਦ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਕੇਂਦਰ ਸਰਾਕਰ ਵਿਤਕਰਾ ਕਰ ਰਹੀ ਹੈ।

Harjinder Singh DhamiHarjinder Singh Dhami

ਉਨ੍ਹਾਂ ਕਿਹਾ ਕਿ 30-30 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘ ਆਪਣੀਆਂ ਸਾਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਬੰਦੀ ਸਿੰਘਾਂ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement