Panthak News: ਸਿੱਖਾਂ ਵਿਰੁਧ ਭੜਕਾਹਟ ਪੈਦਾ ਕਰਨ ਵਾਲੀ ਫ਼ਿਲਮ ਉਪਰ ਰੋਕ ਲੱਗੇ : ਅਤਲਾ, ਕਾਹਨ ਸਿੰਘ ਵਾਲਾ
Published : Aug 21, 2024, 9:24 am IST
Updated : Aug 21, 2024, 9:24 am IST
SHARE ARTICLE
Ban on anti-Sikh inciting film: Atla, Kahan Singh Wala
Ban on anti-Sikh inciting film: Atla, Kahan Singh Wala

Panthak News: ਉਨ੍ਹਾਂ ਕਿਹਾ ਕਿ ਜੇਕਰ ਇਸ ਫ਼ਿਲਮ ਅੰਦਰ ਸਿੱਖਾਂ ਨੂੰ ਵੱਖਵਾਦੀ ਜਾਂ ਦਹਿਸ਼ਤਗਰਦ ਵਜੋਂ ਫ਼ਿਲਮਾਇਆ ਗਿਆ ਹੈ ਤਾਂ ਇਹ ਇਕ ਡੂੰਘੀ ਸਾਜ਼ਸ਼ ਹੈ।

 

Panthak News: ਸ਼੍ਰੋਮਣੀ ਅਕਾਲੀ ਦਲ (ਫ਼ਤਿਹ) ਨੇ ਕੰਗਨਾ ਰਨੌਤ ਦੀ ਨਵੀਂ ਫ਼ਿਲਮ ‘ਐਮਰਜੈਂਸੀ’ ਵਿਚ ਸਿੱਖਾਂ ਨੂੰ ਗ਼ਲਤ ਢੰਗ ਨਾਲ ਪੇਸ਼ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਕੇਂਦਰ ਸਰਕਾਰ ਨੂੰ ਫ਼ਿਲਮ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। 

ਪਾਰਟੀ ਦੇ ਕੌਮੀ ਪ੍ਰਧਾਨ ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਕੌਮੀ ਜਨਰਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਕਿਹਾ ਕਿ ਇਸ ਫ਼ਿਲਮ ਨਾਲ ਸਮਾਜ ਅੰਦਰ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਫ਼ਿਲਮ ਅੰਦਰ ਸਿੱਖਾਂ ਨੂੰ ਵੱਖਵਾਦੀ ਜਾਂ ਦਹਿਸ਼ਤਗਰਦ ਵਜੋਂ ਫ਼ਿਲਮਾਇਆ ਗਿਆ ਹੈ ਤਾਂ ਇਹ ਇਕ ਡੂੰਘੀ ਸਾਜ਼ਸ਼ ਹੈ।

ਉਨ੍ਹਾਂ ਕਿਹਾ, ‘‘ਸਿੱਖਾਂ ਪ੍ਰਤੀ ਹੋਰਨਾਂ ਕੌਮਾਂ ਅੰਦਰ ਨਫ਼ਰਤ ਪੈਦਾ ਕਰਨ ਲਈ ਇਹ ਫ਼ਿਲਮ ਇਕ ਮਨੋਵਿਗਿਆਨਕ ਹਮਲਾ ਹੈ ਜਿਸ ਉਪਰ ਸਰਕਾਰ ਨੂੰ ਅਗਾਊਂ ਨੋਟਿਸ ਲੈਂਦਿਆਂ ਰੋਕ ਲਗਾਉਣੀ ਚਾਹੀਦੀ ਹੈ।’’ ਭਾਈ ਅਤਲਾ ਨੇ ਕਿਹਾ, ‘‘ਦੇਸ਼ ਅੰਦਰ ਸਿੱਖਾਂ ਉਪਰ ਨਫ਼ਰਤੀ ਹਮਲੇ ਹੋਣ ਦੀਆਂ ਖ਼ਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਅਜਿਹੇ ਵਿਚ ਇਹ ਫ਼ਿਲਮ ਸਿੱਖਾਂ ਪ੍ਰਤੀ ਨਫ਼ਰਤ ਫੈਲਾਉਣ ਦਾ ਕੰਮ ਕਰੇਗੀ।

ਉਨ੍ਹਾਂ ਕਿਹਾ ਕਿ ਸਿੱਖਾਂ ਨੇ ਇਸ ਦੇਸ਼ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਫ਼ਿਲਮਾਂ ਰਾਹੀਂ ਪੂਰੀ ਤਰ੍ਹਾਂ ਉਜਾਗਰ ਨਹੀਂ ਕੀਤਾ ਗਿਆ ਪ੍ਰੰਤੂ ਸਿੱਖਾਂ ਨੂੰ ਬਦਨਾਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement