Panthak News: ਦੀਵਾਨ ਹਾਲ ਵਿਚ ਨਾਚ ਗਾਣੇ ਕਰਵਾਉਣ ਦਾ ਜਥੇਦਾਰ ਅਕਾਲ ਤਖ਼ਤ ਨੇ ਲਿਆ ਨੋਟਿਸ
Published : Aug 21, 2024, 10:09 am IST
Updated : Aug 21, 2024, 2:58 pm IST
SHARE ARTICLE
Jathedar Akal Takht took notice of performing dance and song in Diwan Hall
Jathedar Akal Takht took notice of performing dance and song in Diwan Hall

Panthak News: ਉਨ੍ਹਾਂ SGPC ਨੂੰ ਆਦੇਸ਼ ਦਿਤਾ ਹੈ ਕਿ ਉਹ ਇਸ ਘਟਨਾ ਦੀ ਤੁਰਤ ਪੜਤਾਲ ਕਰਵਾ ਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੇ

 

Panthak News:  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਗੁਰਦੁਆਰਾ ਬਾਬਾ ਦਲੀਪ ਸਿੰਘ ਪਿੰਡ ਨੰਗਲ ਲੁਬਾਣਾ, ਬੇਗੋਵਾਲ ਜ਼ਿਲ੍ਹਾ ਕਪੂਰਥਲਾ ਦੀ ਪ੍ਰਬੰਧਕ ਕਮੇਟੀ ਵਲੋਂ ਨਿਜੀ ਲਾਲਚ ਲਈ ਗੁਰਦਵਾਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਗੁਰਮਤਿ ਦੇ ਉਲਟ ਢੋਲ-ਢਮੱਕੇ ਨਾਲ ਤੀਆਂ ਦਾ ਨਾਚ-ਗਾਣੇ ਦਾ ਪ੍ਰੋਗਰਾਮ ਕਰਵਾਉਣ ਦੀ ਇਜਾਜ਼ਤ ਦੇ ਕੇ ਬੱਜਰ ਗ਼ਲਤੀ ਕੀਤੀ ਹੈ, ਜੋ ਗੁਰਮਤਿ ਦੀ ਘੋਰ ਉਲੰਘਣਾ ਹੈ ਅਤੇ ਬਰਦਾਸ਼ਤਯੋਗ ਨਹੀਂ।

ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਦਿਤਾ ਹੈ ਕਿ ਉਹ ਇਸ ਘਟਨਾ ਦੀ ਤੁਰਤ ਪੜਤਾਲ ਕਰਵਾ ਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੇ ਅਤੇ ਪ੍ਰਬੰਧਕਾਂ ਵਿਰੁਧ ਬਣਦੀ ਕਾਰਵਾਈ ਵੀ ਅਮਲ ਵਿਚ ਲਿਆਵੇ। ਉਨ੍ਹਾਂ ਇਹ ਵੀ ਆਖਿਆ ਕਿ ਨੰਗਲ ਲੁਬਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਵਿਰੋਧੀ ਕਾਰਜ ਕਰਵਾਉਣ ਦੀ ਇਜਾਜ਼ਤ ਦੇਣ ਵਾਲੇ ਪ੍ਰਬੰਧਕਾਂ ਵਿਰੁਧ ਸਿੱਖ ਪ੍ਰੰਪਰਾਵਾਂ ਅਨੁਸਾਰ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੇਸ਼-ਵਿਦੇਸ਼ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਆਖਿਆ ਕਿ ਗੁਰਦੁਆਰਾ ਸਾਹਿਬਾਨ ਗੁਰਮਤਿ ਪ੍ਰਚਾਰ-ਪ੍ਰਸਾਰ ਦੇ ਕੇਂਦਰ ਹਨ ਅਤੇ ਗੁਰਦੁਆਰਾ ਸਾਹਿਬਾਨ ਦੀ ਹਦੂਦ ਦੇ ਅੰਦਰ ਕਿਸੇ ਵੀ ਸੂਰਤ ਵਿਚ ਸਿੱਖੀ ਅਸੂਲਾਂ ਦੇ ਉਲਟ ਗਤੀਵਿਧੀਆਂ ਨੂੰ ਇਜਾਜ਼ਤ ਨਾ ਦਿਤੀ ਜਾਵੇ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement