ਧਾਰਮਿਕ ਅਸਥਾਨਾਂ ਦਾ ਪ੍ਰਬੰਧ 'ਸ਼ੋਭਨੀਕ' ਢੰਗ ਨਾਲ ਸੌਂਪੇ SGPC- ਬਲਜੀਤ ਸਿੰਘ ਦਾਦੂਵਾਲ
Published : Sep 21, 2022, 1:10 pm IST
Updated : Sep 21, 2022, 1:10 pm IST
SHARE ARTICLE
Hand over control of shrines gracefully: Baljit Singh Daduwal to SGPC
Hand over control of shrines gracefully: Baljit Singh Daduwal to SGPC

ਦਾਦੂਵਾਲ ਨੇ ਅੱਗੇ ਕਿਹਾ ਕਿ ਹਰਿਆਣਾ ਕਮੇਟੀ ਜਲਦੀ ਹੀ ਗੁਰਦੁਆਰਿਆਂ ਦਾ ਪ੍ਰਬੰਧ ਸ਼ੁਰੂ ਕਰੇਗੀ, ਅਤੇ ਇਸ ਦੀ ਸ਼ੁਰੂਆਤ ਸਮੇਂ ਇੱਕ ਵੱਡੇ ਧਾਰਮਿਕ ਸਮਾਗਮ ਦਾ ਆਯੋਜਨ ਕਰੇਗੀ।



ਅੰਬਾਲਾ: ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਅਪੀਲ ਕੀਤੀ ਹੈ ਕਿ ਉਹ ਹਰਿਆਣਾ ਵਿੱਚ ਸਥਿਤ ਗੁਰਦੁਆਰਿਆਂ ਅਤੇ ਹੋਰ ਅਦਾਰਿਆਂ ਦਾ ਪ੍ਰਬੰਧ ਉਹਨਾਂ ਨੂੰ ਸੌਂਪ ਦੇਣ।

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ, “ਗੁਰਦੁਆਰਿਆਂ ਦਾ ਪ੍ਰਬੰਧ ਪ੍ਰਾਪਤ ਕਰਨ ਲਈ ਹਰਿਆਣਾ ਦੇ ਸਿੱਖਾਂ ਅਤੇ ਐਚਐਸਜੀਪੀਸੀ ਮੈਂਬਰਾਂ ਨੇ ਬਹੁਤ ਸੰਘਰਸ਼ ਕੀਤਾ ਹੈ। ਹਰਿਆਣਾ ਕਮੇਟੀ ਨੂੰ ਦਿੱਤੇ ਸਮਰਥਨ ਦੇਣ ਲਈ ਅਸੀਂ ਕੇਂਦਰ ਅਤੇ ਸੂਬਾ ਸਰਕਾਰ ਦੇ ਧੰਨਵਾਦੀ ਹਾਂ। ਹੁਣ ਸੂਬੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਸਾਰੇ ਇਤਿਹਾਸਕ ਗੁਰਦੁਆਰਿਆਂ, ਸਕੂਲਾਂ ਅਤੇ ਕਾਲਜਾਂ ਦਾ ਪ੍ਰਬੰਧ ਹਰਿਆਣਾ ਕਮੇਟੀ ਵੱਲੋਂ ਕੀਤਾ ਜਾਵੇਗਾ, ਅਤੇ ਸੰਗਤ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਅਸੀਂ ਪੂਰੀ ਤਨਦੇਹੀ ਨਾਲ ਕੰਮ ਕਰਾਂਗੇ। ਧਰਮ ਪ੍ਰਚਾਰ, ਸਿੱਖਿਆ ਅਤੇ ਮੈਡੀਕਲ ਸਹੂਲਤਾਂ ਵੱਲ੍ਹ ਅਸੀਂ ਵਿਸ਼ੇਸ਼ ਧਿਆਨ ਦੇਵਾਂਗੇ।"

“ਸਾਡੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਹੈ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਨਮਾਨ ਕਰੇ, ਅਤੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਕਮੇਟੀ ਨੂੰ ਸੌਂਪੇ। ਅਦਾਲਤਾਂ ਵਿੱਚ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ, ਜਦ ਕਿ ਇਹ ਪੈਸਾ ਵਿਕਾਸ ਤੇ ਭਲਾਈ ਕਾਰਜਾਂ ਲਈ ਵਰਤਿਆ ਜਾ ਸਕਦਾ ਸੀ।"

ਦਾਦੂਵਾਲ ਨੇ ਅੱਗੇ ਕਿਹਾ ਕਿ ਹਰਿਆਣਾ ਕਮੇਟੀ ਜਲਦੀ ਹੀ ਗੁਰਦੁਆਰਿਆਂ ਦਾ ਪ੍ਰਬੰਧ ਸ਼ੁਰੂ ਕਰੇਗੀ, ਅਤੇ ਇਸ ਦੀ ਸ਼ੁਰੂਆਤ ਸਮੇਂ ਇੱਕ ਵੱਡੇ ਧਾਰਮਿਕ ਸਮਾਗਮ ਦਾ ਆਯੋਜਨ ਕਰੇਗੀ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bansal ਦੀ ਟਿਕਟ ਕੱਟਣ ਮਗਰੋਂ Rubicon ਤੋਂ ਲੈ ਕੇ ਗੁਲਾਬ ਦੇ ਫੁੱਲਾਂ ਦੀ ਵਰਖਾ ਨਾਲ ਕਾਂਗਰਸ ਉਮੀਦਵਾਰ ਦੀ ਗ੍ਰੈਂਡ...

16 Apr 2024 9:16 AM

ਅਫ਼ਗ਼ਾਨਿਸਤਾਨ 'ਚ ਭਾਰੀ ਹੜ੍ਹ, ਹਰ ਪਾਸੇ ਪਾਣੀ ਹੀ ਪਾਣੀ, 33 ਲੋਕਾਂ ਦੀ ਮੌ*ਤ, 600 ਘਰ ਤਬਾਹ

15 Apr 2024 3:55 PM

ਮਾਰਿਆ ਗਿਆ Sarabjit Singh ਦਾ ਕਾਤਲ Sarfaraz, ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਕੀਤਾ ਕ.ਤ.ਲ

15 Apr 2024 1:27 PM

ਕਾਂਗਰਸ ਨੇ ਜਾਰੀ ਕੀਤੀ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ, ਜਾਣੋ ਕਿਸਨੂੰ ਕਿੱਥੋਂ ਮਿਲੀ ਟਿਕਟ

15 Apr 2024 12:45 PM

ਟਿਕਟ ਨਾ ਮਿਲਣ ’ਤੇ ਮੁੜ ਰੁੱਸਿਆ ਢੀਂਡਸਾ ਪਰਿਵਾਰ! Rozana Spokesman ’ਤੇ Parminder Dhindsa ਦਾ ਬਿਆਨ

15 Apr 2024 12:37 PM
Advertisement