
ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੀ ਕਾਰ ਹਾਦਸਾਗ੍ਰਸਤ, ਇਕ ਦੀ ਮੌਤ, ਕਈ ਗੰਭੀਰ ਜ਼ਖ਼ਮੀ
ਐਸ.ਏ.ਐਸ. ਨਗਰ (ਪੱਤਰ ਪ੍ਰੇਰਕ) : ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਮੱਥਾ ਟੇਕਣ ਜਾ ਰਹੀ ਸੰਗਤ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਕਈ ਯਾਤਰੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਨਾਂਦੇੜ ਦੇ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਢੁਕਵਾਂ ਇਲਾਜ ਕਰਵਾਇਆ ਜਾ ਰਿਹਾ ਹੈ। ਖਰਚੇ ਵਿਚ ਵੀ ਮਦਦ ਦਿਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸਾਰੀ ਸੰਗਤ ਪੰਜਾਬ ਦੀ ਰਹਿਣ ਵਾਲੀ ਹੈ।