ਸਿੱਖੀ ਦੀ ਨਿਆਰੀ ਹੋਂਦ ‘ਤੇ ਹਮਲੇ ਕਰਨ ਵਾਲੀਆਂ ਤਾਕਤਾਂ ਤੋਂ ਸਿੱਖ ਕੌਮ ਸੁਚੇਤ ਹੋਵੇ- ਜਥੇਦਾਰ
Published : Oct 21, 2023, 6:15 pm IST
Updated : Oct 21, 2023, 6:15 pm IST
SHARE ARTICLE
Jathedar Giani Raghbir Singh
Jathedar Giani Raghbir Singh

ਕਿਹਾ; ਸਿੱਖੀ ਸਰੂਪ ਤੇ ਸਿੱਖ ਸਿਧਾਂਤਾਂ ਪ੍ਰਤੀ ਗੁੰਮਰਾਹਕੁੰਨ ਪ੍ਰਚਾਰ ਕਰਨ ਵਾਲੇ ਲੋਕਾਂ ਨੂੰ ਸਰਕਾਰਾਂ ਨੱਥ ਪਾਉਣ

 

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਸਿੱਖ ਕੌਮ ਉਨ੍ਹਾਂ ਸ਼ਕਤੀਆਂ ਤੋਂ ਸੁਚੇਤ ਰਹੇ ਜੋ ਸਿੱਖ ਕੌਮ ਦੀ ਨਿਆਰੀ ਹੋਂਦ ਨੂੰ ਖ਼ਤਮ ਕਰਨ ਦੇ ਇਰਾਦੇ ਨਾਲ ਸਿੱਖ ਸਿਧਾਂਤਾਂ, ਸਿੱਖੀ ਸਰੂਪ ਅਤੇ ਸਿੱਖ ਰਹਿਤ ਮਰਿਆਦਾ ਪ੍ਰਤੀ ਗੁੰਮਰਾਹਕੁੰਨ ਪ੍ਰਚਾਰ ਕਰ ਰਹੀਆਂ ਹਨ। ਅੱਜ ਜਾਰੀ ਇਕ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਹਰੇਕ ਸਿੱਖ ਨੂੰ ਇਸ ਗੱਲ ਵਿਚ ਰੱਤੀ ਭਰ ਵੀ ਸ਼ੰਕਾ ਨਹੀਂ ਹੈ ਕਿ ਕੇਸ ਸਿੱਖੀ ਦੀ ਮੋਹਰ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਭਾਈ ਮਰਦਾਨਾ ਜੀ ਨੂੰ ਕੇਸਾਂ ਦੀ ਸੰਭਾਲ ਕਰਨ ਦਾ ਉਪਦੇਸ਼ ਦੇ ਕੇ ਹੀ ਸਿੱਖੀ ਵਿਚ ਪ੍ਰਵੇਸ਼ ਕਰਨ ਲਈ ਸਾਬਤ-ਸੂਰਤ ਰੱਖਣੀ ਲਾਜ਼ਮੀ ਕਰਾਰ ਦਿਤੀ ਸੀ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕੇਸਾਂ ਨੂੰ ਸਿੱਖੀ ਦੀ ਮੋਹਰ ਕਰਾਰ ਦਿਤਾ ਅਤੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ।

ਇਹ ਵੀ ਪੜ੍ਹੋ: ਮੁੱਖ ਮੰਤਰੀ ਅਤੇ ਸਪੀਕਰ ਨੇ ਵਿਧਾਨ ਸਭਾ ਕਾਰਵਾਈ ਵੇਖਣ ਆਏ ਆਕਸਬ੍ਰਿਜ ਵਰਲਡ ਸਕੂਲ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਨੋਟਿਸ ਵਿਚ ਆਇਆ ਹੈ ਕਿ ਕੁੱਝ ਡੇਰੇਦਾਰ ਜਾਂ ਸਿੱਖ ਵਿਰੋਧੀ ਵਿਚਾਰਧਾਰਾ ਚਲਾ ਰਹੇ ਲੋਕ ਸਿੱਖ ਧਰਮ ਪ੍ਰਤੀ ਗੁੰਮਰਾਹਕੁੰਨ ਪ੍ਰਚਾਰ ਕਰਕੇ ਭਰਮ-ਭੁਲੇਖੇ ਖੜ੍ਹੇ ਕਰਨ ਦੇ ਯਤਨ ਕਰ ਰਹੇ ਹਨ ਕਿ ਸਿੱਖ ਬਣਨ ਲਈ ਕੇਸਾਂ ਦੀ ਰਹਿਤ ਲਾਜ਼ਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜਾਂ ਸੰਸਥਾ ਸਿੱਖ ਧਰਮ ਸਬੰਧੀ ਗ਼ਲਤ ਬਿਆਨੀ ਕਰਕੇ ਸਿੱਖ ਕੌਮ ਦੀ ਨਿਰਾਲੀ ਪਛਾਣ ‘ਤੇ ਹਮਲਾ ਕਰਨ ਦੇ ਯਤਨ ਕਰੇਗੀ ਤਾਂ ਸਿੱਖ ਕੌਮ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ।

ਇਹ ਵੀ ਪੜ੍ਹੋ: SYL 'ਤੇ ਵਿਧਾਇਕ ਪਰਗਟ ਸਿੰਘ ਨੇ ਸੱਦੀ ਬੈਠਕ: ਕਿਹਾ- ਮਾਹਰਾਂ ਨੂੰ ਸੁਣ ਕੇ ਮੁੱਦੇ ਦੀ ਗੰਭੀਰਤਾ ਨੂੰ ਸਮਝਣਾ ਜ਼ਰੂਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਜੋ ਵਿਅਕਤੀ ਜਾਂ ਸੰਸਥਾਵਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਾਗਤ-ਜੋਤਿ ਗੁਰੂ ਹੀ ਨਹੀਂ ਮੰਨਦੀਆਂ ਅਤੇ ਆਪਣੇ ਦੇਹਧਾਰੀ ਗੁਰੂਡੰਮ ਚਲਾ ਰਹੀਆਂ ਹਨ, ਉਨ੍ਹਾਂ ਨੂੰ ਇਕ ਸਿੱਖ ਬਣਨ ਦੀ ਪ੍ਰੀਭਾਸ਼ਾ ਆਪਣੀ ਮਰਜ਼ੀ ਅਨੁਸਾਰ ਤੈਅ ਕਰਨ ਦਾ ਕੋਈ ਹੱਕ ਨਹੀਂ ਹੈ।ਉਨ੍ਹਾਂ ਸਿੱਖ ਕੌਮ ਨੂੰ ਅਜਿਹੀਆਂ ਸਿੱਖ ਵਿਰੋਧੀ ਸ਼ਕਤੀਆਂ ਨੂੰ ਪਛਾਨਣ ਤੇ ਉਨ੍ਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ, ਜੋ ਗੁਰਬਾਣੀ ਦੇ ਆਸ਼ੇ, ਸਿੱਖ ਸਿਧਾਂਤਾਂ ਅਤੇ ਸਿੱਖ ਰਹਿਤ ਮਰਿਆਦਾ ਦੇ ਉਲਟ ਗੁੰਮਰਾਹਕੁੰਨ ਬਿਆਨਬਾਜ਼ੀਆਂ ਕਰਕੇ ਸਿੱਖਾਂ ਨੂੰ ਅਪਣੇ ਆਸ਼ੇ ਅਤੇ ਅਪਣੇ ਅਕੀਦੇ ਤੋਂ ਤੋੜਣ ਦੇ ਯਤਨ ਕਰਦੀਆਂ ਹਨ।

ਇਹ ਵੀ ਪੜ੍ਹੋ: ਕਾਂਗਰਸ ਦਾ ਪ੍ਰਧਾਨ ਮੰਤਰੀ ਨੂੰ ਸਵਾਲ: ਘਪਲਿਆਂ ਦਾ ਪਰਦਾਫਾਸ਼ ਕਰਨ ਵਾਲੇ ਕੈਗ ਅਫਸਰਾਂ ਦੀ ਬਦਲੀ ਕਿਉਂ ਕੀਤੀ ਗਈ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਰਕਾਰਾਂ ਨੂੰ ਵੀ ਅਗਾਹ ਕਰਦਿਆਂ ਆਖਿਆ ਕਿ ਸਿੱਖ ਧਰਮ ਵਿਰੁਧ ਗੁੰਮਰਾਹਕੁੰਨ ਅਤੇ ਭੜਕਾਹਟ ਪੈਦਾ ਕਰਨ ਵਾਲਾ ਪ੍ਰਚਾਰ ਕਰਨ ਵਾਲੀਆਂ ਅਤੇ ਸਿੱਖੀ ਦੀ ਨਿਰਾਲੀ ਤੇ ਨਿਆਰੀ ਹੋਂਦ ‘ਤੇ ਹਮਲੇ ਕਰਨ ਵਾਲੀਆਂ ਤਾਕਤਾਂ ਨੂੰ ਤੁਰੰਤ ਨੱਥ ਪਾਈ ਜਾਵੇ ਨਹੀਂ ਤਾਂ ਇਹੋ ਜਿਹੇ ਨਾਪਾਕ ਮਨਸੂਬਿਆਂ ਦੇ ਨਤੀਜੇ ਠੀਕ ਨਹੀਂ ਹੋਣਗੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement