20 ਤੋਂ 30 ਦਸੰਬਰ ਤਕ ਸੂਬੇ ਵਿਚ ਜਸ਼ਨ ਦਾ ਕੋਈ ਸਰਕਾਰੀ ਪ੍ਰੋਗਰਾਮ ਨਹੀਂ ਹੋਵੇਗਾ : ਭਗਵੰਤ ਮਾਨ
Published : Oct 21, 2023, 12:18 am IST
Updated : Oct 21, 2023, 8:52 am IST
SHARE ARTICLE
CM Bhagwant Mann
CM Bhagwant Mann

ਅੰਮ੍ਰਿਤਸਰ ’ਚ ਸ਼ਰਧਾਲੂਆਂ ਲਈ ਸਕਾਈ ਟਰਾਂਸਪੋਰਟ ਸੇਵਾ ਸ਼ੁਰੂ ਹੋਵੇਗੀ

ਚੰਡੀਗੜ੍ਹ, 20 ਅਕਤੂਬਰ (ਭੁੱਲਰ): ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਦਨ ਵਿਚ ਬੋਲਦਿਆਂ ਕਿਹਾ ਹੈ ਕਿ ਦਸੰਬਰ ਦੇ ਮਹੀਨੇ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰ ਦਿਤਾ ਗਿਆ ਸੀ ਜਿਸ ਕਰ ਕੇ ਇਹ ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ 20 ਦਸੰਬਰ ਤੋਂ 30 ਦਸੰਬਰ ਤਕ ਕੋਈ ਵੀ ਖ਼ੁਸ਼ੀ ਤੇ ਜਸ਼ਨ ਦਾ ਸਮਾਗਮ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਦੇ ਪ੍ਰਵਾਰ ਵਲੋਂ ਦਿਤੀ ਲਾਸਾਨੀ ਕੁਰਬਾਨੀ ਪ੍ਰਤੀ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਕੇਂਦਰ ਸਰਕਾਰ ਵਲ ਪਟਰੌਲ-ਡੀਜ਼ਲ ਸੈੱਸ ਦਾ 170 ਕਰੋੜ ਰੁਪਏ ਦਾ ਬਕਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵੀਰਵਾਰ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਲ ਇਸ ਮਸਲੇ ਨੂੰ ਉਠਾਇਆ ਸੀ ਅਤੇ ਉਨ੍ਹਾਂ ਤੋਂ 250 ਕਰੋੜ ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੇ ਸੂਬੇ ਨੂੰ 80 ਕਰੋੜ ਰੁਪਏ ਅਡਵਾਂਸ ਦੇਣ ਲਈ ਸਹਿਮਤੀ ਦਿਤੀ ਹੈ ਜੋ ਕਿ ਸੂਬੇ ਦੀ ਭਲਾਈ ਅਤੇ ਵਿਕਾਸ ਲਈ ਸੂਝ-ਬੂਝ ਨਾਲ ਖ਼ਰਚ ਕੀਤੇ ਜਾਣਗੇ। 

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਸਹੂਲਤ ਲਈ ਪਵਿੱਤਰ ਸ਼ਹਿਰ ਵਿਚ ‘ਸਕਾਈ ਟਰਾਂਸਪੋਰਟ’ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮਹੱਤਵਪੂਰਨ ਸਥਾਨ ਜੋੜਨ ਲਈ 30-30 ਯਾਤਰੀਆਂ ਦੀ ਸਮਰੱਥਾ ਵਾਲੀਆਂ ਕੇਬਲ ਕਾਰਾਂ ਸ਼ੁਰੂ ਕੀਤੀਆਂ ਜਾਣਗੀਆਂ। ਭਗਵੰਤ ਮਾਨ ਨੇ ਦਸਿਆ ਕਿ ਇਹ ਟਰਾਂਸਪੋਰਟ ਸੇਵਾ ਵਾਹਗਾ ਬਾਰਡਰ ਨੂੰ ਵੀ ਜੋੜ ਦੇਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement