ਸਫ਼ਰ-ਏ-ਸ਼ਹਾਦਤ - ਸਰਸਾ ਨਦੀ 'ਤੇ ਵਿੱਛੜ ਗਿਆ ਕਲਗੀਧਰ ਪਾਤਸ਼ਾਹ ਜੀ ਦਾ ਪਰਿਵਾਰ
Published : Dec 21, 2022, 6:49 pm IST
Updated : Dec 21, 2022, 7:16 pm IST
SHARE ARTICLE
 Sarsa Nadi Te Vichhoda Pei Gaya
Sarsa Nadi Te Vichhoda Pei Gaya

ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਉਪਰੰਤ ਕਲਗੀਧਰ ਪਾਤਸ਼ਾਹ ਜੀ ਦਾ ਪਰਿਵਾਰ ਸਰਸਾ ਨਦੀ ਪਾਰ ਕਰਨ ਦੌਰਾਨ ਵਿੱਛੜਿਆ।

 


ਦਸੰਬਰ ਮਹੀਨਾ ਸਮੁੱਚੀ ਸਿੱਖ ਕੌਮ ਲਈ ਵੈਰਾਗਮਈ ਸਮਾਂ ਹੁੰਦਾ ਹੈ। ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ 'ਚ ਪਏ ਵਿਛੋੜੇ ਤੋਂ ਸ਼ੁਰੂ ਹੋਇਆ ਸਫ਼ਰ ਦੁਖਦਾਈ ਪਰ ਬੜਾ ਪ੍ਰੇਰਨਾਦਾਇਕ ਰਿਹਾ, ਜਿਸ 'ਚ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ, ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਵਰਗੇ ਪੜਾਅ ਆਏ।

ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਉਪਰੰਤ ਕਲਗੀਧਰ ਪਾਤਸ਼ਾਹ ਜੀ ਦਾ ਪਰਿਵਾਰ ਸਰਸਾ ਨਦੀ ਪਾਰ ਕਰਨ ਦੌਰਾਨ ਵਿੱਛੜਿਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣੇ ਪਰਿਵਾਰ ਅਤੇ ਗੁਰਸਿੱਖਾਂ ਸਮੇਤ ਸਰਸਾ ਨਦੀ ਦੇ ਕਿਨਾਰੇ ਨਿਤਨੇਮ 'ਚ ਰੁੱਝੇ ਸਨ ਜਿਸ ਸਮੇਂ ਦੁਸ਼ਮਣ ਫ਼ੌਜਾਂ ਨੇ ਖਾਧੀਆਂ ਕਸਮਾਂ ਭੁਲਾ ਕੇ ਹੱਲਾ ਬੋਲ ਦਿੱਤਾ। ਦੁਸ਼ਮਣਾਂ ਦਾ ਹੱਲਾ, ਸ਼ੂਕਦੀ ਸਰਸਾ ਨਦੀ, ਅਤੇ ਪਾਤਸ਼ਾਹ ਜੀ ਦੇ ਪਰਿਵਾਰ ਨਾਲ ਗਿਣਤੀ ਦੇ ਸਿੰਘ।

ਦੁਸ਼ਮਣਾਂ ਨਾਲ ਮੁਕਾਬਲਾ ਕਰਦੇ ਹੋਏ ਕੁਝ ਸਿੰਘ ਸ਼ਹੀਦ ਹੋ ਗਏ, ਮਾਤਾ ਸਾਹਿਬ ਕੌਰ ਤੇ ਮਾਤਾ ਸੁੰਦਰੀ ਜੀ ਭਾਈ ਮਨੀ ਸਿੰਘ ਜੀ ਨਾਲ ਦਿੱਲੀ ਵੱਲ੍ਹ ਨੂੰ ਤੁਰੇ, ਕੁਝ ਸਿੰਘ ਗੁਰੂ ਸਾਹਿਬ ਅਤੇ ਵੱਡੇ ਸਾਹਿਬਜ਼ਾਦਿਆਂ ਨਾਲ ਲੰਘ ਗਏ, ਅਤੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਉਨ੍ਹਾਂ ਨਾਲੋਂ ਵਿੱਛੜ ਕੇ ਮੋਰਿੰਡਾ ਵੱਲ੍ਹ ਨੂੰ ਚੱਲ ਪਏ। ਇਸ ਤੋਂ ਬਾਅਦ ਸ਼ਹੀਦੀਆਂ ਦਾ ਲੰਮਾ ਸਿਲਸਿਲਾ ਚੱਲਿਆ, ਜਿਸ ਦਾ ਇਤਿਹਾਸ 'ਚ ਕੋਈ ਸਾਨੀ ਨਹੀਂ।

ਜਿਸ ਥਾਂ 'ਤੇ ਕਲਗੀਧਰ ਪਾਤਸ਼ਾਹ ਜੀ ਦਾ ਪਰਿਵਾਰ ਵਿੱਛੜਿਆ, ਉਸ ਥਾਂ 'ਤੇ ਅੱਜ ਗੁਰਦੁਆਰਾ ਪਰਿਵਾਰ ਵਿਛੋੜਾ ਸੁਭਾਏਮਾਨ ਹੈ। ਇਸ ਅਸਥਾਨ ਨਾਲ ਸ਼ਹੀਦੀ ਪੰਦਰਵਾੜੇ ਦਾ ਅਹਿਮ ਇਤਿਹਾਸ ਜੁੜਿਆ ਹੋਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement